ਮੰਡੀ ਗੋਬਿੰਦਗੜ, 17 ਅਕਤੂਬਰ (ਅਮਿਤ ਕੁਮਾਰ)- ਪੰਜਾਬ ਦੇ ਲੋਕਾਂ ਦਾ ਧਿਆਨ ਕਾਂਗਰਸ ਸਰਕਾਰ ਆਪਣੀ ਮਾੜੀ ਕਾਰਗੁਜਾਰੀ ਤੋਂ ਹਟਾਉਣ ਲਈ ਬਰਗਾੜੀ ਕਾਂਡ ਵਲ ਲੋਕਾਂ ਦਾ ਧਿਆਨ ਕੇਂਦਰਿਤ ਕਰਕੇ ਸ਼੍ਰੋਮਣੀ ਅਕਾਲ਼ੀ ਦਲ ਨੂੰ ਬਦਨਾਮ ਕਰਨਾ ਚਾਹੁੰਦੀ ਹੈ। ਜਿਸ ਤੋਂ ਪੰਜਾਬ ਦੇ ਲੋਕ ਭਲੀਭਾਂਤ ਜਾਣੂ ਹਨ। ਇਸ ਗਲ ਦਾ ਪ੍ਰਗਟਾਵਾ ਸ਼੍ਰੌਮਣੀ ਅਕਾਲ਼ੀ ਦਲ ਦੇ ਹਲਕਾ ਅਮਲੋਹ ਤੋਂ ਮੁਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਅਜ ਯੂਥ ਆਗੂ ਹਰਪ੍ਰੀਤ ਸਿੰਘ ਵਿਕੀ ਚਾਹਲ ਵਲੋਂ ਗੁਰੂ ਦਾ ਸ਼ੁਕਰਾਨਾ ਅਤੇ ਪੰਥ ਦੀ ਚੜਦੀਕਲਾ ਲਈ ਗੁਰੁਦੁਆਰਾ ਸਾਹਿਬ ਪਾਤਿਸ਼ਾਹੀ ਦਸਵੀਂ ਦਲੀਪ ਨਗਰ, ਮੰਡੀ ਗੋਬਿੰਦਗੜ ਵਿਖੇ ਕਰਵਾਏ ਗਏ ਧਾਰਮਿਕ ਸਮਾਗਮ ਵਿਚ ਸ਼ਾਮਿਲ ਹੋ ਕੇ ਗੁਰੂ ਦਾ ਆਸ਼ੀਰਵਾਦ ਪ੍ਰਾਪਤ ਕਰਨ ਸਮੇਂ ਪਤਰਕਾਰਾਂ ਨਾਲ ਗਲਬਾਤ ਕਰਦਿਆਂ ਕੀਤਾ। ਰਾਜੂ ਖੰਨਾ ਨੇ ਕਿਹਾ ਕਿ ਅਜ ਪੰਜਾਬ ਦੀ ਕੈਪਟਨ ਸਰਕਾਰ ਹਰ ਪਖ ਤੋਂ ਬੁਰੀ ਤਰਾਂ ਫੇਲ ਹੋ ਚੁਕੀ ਹੈ। ਤੇ ਹਰ ਪਾਸੇ ਹਰ ਵਰਗ ਕਾਂਗਰਸ ਸਰਕਾਰ ਦੀਆਂ ਲੋਕਮਾਰੂ ਨੀਤੀਆਂ ਤੋਂ ਤੰਗ ਪਰੇਸਾਨ ਹੋ ਕੇ ਸੜਕਾ ਉਪਰ ਸੰਘਰਸ਼ ਕਰਨ ਲਈ ਮਜਬੂਰ ਹੋ ਚੁਕੇ ਹਨ।
ਕਾਂਗਰਸ ਸਰਕਾਰ ਸ਼ਰਾਰਤੀ ਅਨਸਰਾਂ ਨੂੰ ਸ਼ੈਅ ਦੇ ਕੇ ਪੰਜਾਬ ਦੇ ਮਾਹੌਲ ਨੂੰ ਖਰਾਬ ਕਰਨਾ ਚਾਹੁੰਦੀ ਹੈ : ਰਾਜੂ ਖੰਨਾ



