ਅੰਮ੍ਰਿਤਸਰ, 17 ਅਕਤੂਬਰ (ਬੇਦੀ)- ਸਿੱਖਾਂ ਦੇ ਚੋਥੇ ਗੁਰੂ ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਸ੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਚਖੰਡ ਸ੍ਰੀ ਦਰਬਾਰ ਸਾਹਿਬ ਵਿੱਖੇ ਤਿਆਰੀਆਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਹੈ। ਇਸ ਵਾਰ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸਰੋਵਰ ’ਚ 4 ਲੱਖ ਦੀਵੇ ਜਗਾਏ ਜਾਣਗੇ, ਜੋ ਕਿ ਇਕ ਵੱਖਰੀ ਦਿੱਖ ਪੇਸ਼ ਕਰਨਗੇ। ਇਸ ਸ਼ੁੱਭ ਦਿਹਾੜੇ ਨੂੰ ਲੈ ਕੇ ਸੰਗਤਾਂ ਅਤੇ ਕਾਰੀਗਰਾਂ ਵੱਲੋਂ ਤਿਆਰੀਆਂ ਆਰੰਭ ਕੀਤੀਆਂ ਜਾ ਰਹੀਆਂ ਹਨ। ਚੌਥੀ ਪਾਤਸ਼ਾਹੀ ਸ੍ਰੀ ਗੁਰੂ ਰਾਮ ਦਾਸ ਜੀ ਦਾ ਪ੍ਰਕਾਸ਼ ਦਿਹਾੜਾ 26 ਅਕਤੂਬਰ ਨੂੰ ਦੇਸ਼ਾਂ ਵਿਦੇਸ਼ਾਂ ਦੀਆਂ ਸਿੱਖ ਸੰਗਤਾਂ ਵੱਲੋਂ ਬੜੀ ਸ਼ਰਧਾ ਤੇ ਧੂਮ-ਧਾਮ ਨਾਮ ਮਨਾਇਆ ਜਾ ਰਿਹਾ ਹੈ।



