ਸੰਗਰੂਰ, 21 ਅਕਤੂਬਰ (ਭਗਵੰਤ ਸਿੰਘ ਚੰਦੜ੍ਹ, ਸੁਖਦੇਵ ਸਿੰਘ ਦੇਬੀ)- ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਕਰਨ ਲਈ ਆਪਣੀਆਂ ਜਾਨਾਂ ਵਾਰਨ ਵਾਲੇ ਪੰਜਾਬ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੇ ਅਧਿਕਾਰੀਆਂ ਅਤੇ ਜਵਾਨਾਂ ਨੂੰ ਅੱਜ ਇੱਥੇ ਪੁਲਿਸ ਲਾਈਨ ਵਿਖੇ ਆਯੋਜਿਤ ਜ਼ਿਲ੍ਹਾ ਪੱਧਰੀ ਪੁਲਿਸ ਸ਼ਹੀਦੀ ਯਾਦਗਾਰ ਦਿਵਸ ਮੌਕੇ ਨਿੱਘੀਆਂ ਸ਼ਰਧਾਂਜਲੀਆਂ ਭੇਂਟ ਕੀਤੀਆਂ ਗਈਆਂ। ਜ਼ਿਲ੍ਹਾ ਪੁਲਿਸ ਮੁਖੀ ਡਾ. ਸੰਦੀਪ ਗਰਗ ਅਤੇ ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ ਸਮੇਤ ਵੱਡੀ ਗਿਣਤੀ ਐਸ.ਪੀਜ਼, ਡੀ.ਐਸ.ਪੀਜ਼ ਅਤੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੇ ਸ਼ਹੀਦਾਂ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਸ਼ਰਧਾਂਜਲੀਆਂ ਭੇਟ ਕੀਤੀਆਂ। ਇਸ ਮੌਕੇ ਜਿਲ੍ਹਾ ਪੁਲਿਸ ਮੁਖੀ ਡਾ. ਸੰਦੀਪ ਗਰਗ ਨੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਵੀ ਕੀਤਾ।
ਪੁਲਿਸ ਸ਼ਹੀਦੀ ਯਾਦਗਾਰ ਦਿਵਸ ਮੌਕੇ ਸੰਗਰੂਰ ’ਚ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜ਼ਲੀ



