Skip to content
Independent perspectives. Global stories.
BREAKING

ਦੇਸ਼ ਖਾਤਰ ਜਾਨਾਂ ਵਾਰਨ ਵਾਲੇ ਬਹਾਦਰ ਪੁਲਿਸ ਜਵਾਨਾਂ ਨੂੰ ਬਟਾਲਾ ਪੁਲਿਸ ਨੇ ਸ਼ਹੀਦੀ ਦਿਵਸ ਮੌਕੇ ਦਿੱਤੀ ਸ਼ਰਧਾਂਜ਼ਲੀ

Share this story

ਬਟਾਲਾ, 21 ਅਕਤੂਬਰ (ਐਨ ਐਸ ਬਰਨਾਲ)- ਪੰਜਾਬ ਪੁਲਸ ਦੇ ਬਹਾਦਰ ਜਵਾਨਾਂ ਨੇ ਸੂਬੇ ਤੇ ਦੇਸ਼ ‘ਚ ਅਮਨ-ਸ਼ਾਂਤੀ ਅਤੇ ਅਖੰਡਤਾ ਨੂੰ ਕਾਇਮ ਰੱਖਦਿਆਂ ਵੱਡੀਆਂ ਕੁਰਬਾਨੀਆਂ ਦੇ ਕੇ ਫੁੱਟਪਾਊ ਤਾਕਤਾਂ ਦੇ ਮਨਸੂਬੇ ਨਾਕਾਮ ਕਰਕੇ ਸ਼ਾਨਾਮੱਤਾ ਇਤਿਹਾਸ ਸਿਰਜਿਆ ਹੈ। ਪੰਜਾਬ ਪੁਲਸ ਉਨ੍ਹਾਂ ਮਹਾਨ ਯੋਧਿਆਂ ਦੀ ਸ਼ਹਾਦਤ ਨੂੰ ਸਿਜ਼ਦਾ ਕਰਦੀ ਹੋਈ ਇਹ ਪ੍ਰਣ ਕਰਦੀ ਹੈ ਕਿ ਪੁਲਿਸ ਦਾ ਹਰੇਕ ਜਵਾਨ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਕਾਇਮ ਰੱਖਣ ਲਈ ਹਰ ਵੱਡੀ ਤੋਂ ਵੱਡੀ ਕੁਰਬਾਨੀ ਦੇਣ ਲਈ ਹਮੇਸ਼ਾਂ ਤਿਆਰ ਰਹੇਗਾ। ਇਹ ਪ੍ਰਗਟਾਵਾ ਐਸ.ਐਸ.ਪੀ. ਬਟਾਲਾ ਸ. ਉਪਿੰਦਰਜੀਤ ਸਿੰਘ ਘੁੰਮਣ ਨੇ ਅੱਜ ਸਥਾਨਕ ਪੁਲਸ ਲਾਈਨ ਵਿਖੇ ਸੋਗ ਪਰੇਡ ਦਿਵਸ (ਪੁਲਿਸ ਕੋਮੈਮੋਰੇਸ਼ਨ ਡੇ ਪਰੇਡ) ਮੌਕੇ ਸ਼ਹੀਦ ਹੋਏ ਪੰਜਾਬ ਪੁਲਸ ਤੇ ਹੋਰ ਸੁਰੱਖਿਆ ਬਲਾਂ ਦੇ ਜਵਾਨਾਂ ਨੂੰ ਭਾਵ-ਭਿੰਨੀ ਸ਼ਰਧਾਂਜਲੀ ਭੇਟ ਕਰਦਿਆਂ ਆਪਣੇ ਸੰਬੋਧਨ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਅੱਜ ਦੇ ਦਿਨ 21 ਅਕਤੂਬਰ 1959 ਨੂੰ ਲਦਾਖ ਦੇ ਹੌਟ ਸਪਰਿੰਗਜ਼ ਵਿਖੇ ਚੀਨ ਦੇ ਬਾਰਡਰ ’ਤੇ ਪੈਟਰੋਲਿੰਗ ਕਰ ਰਹੀ ਸੀ.ਆਰ.ਪੀ.ਐਫ ਦੀ ਟੁੱਕੜੀ ‘ਤੇ ਚੀਨੀ ਫੌਜੀਆਂ ਨੇ ਘਾਤ ਲਗਾ ਕੇ ਹਮਲਾ ਕੀਤਾ ਸੀ, ਜਿਸਦਾ ਸਾਡੇ ਦੇਸ਼ ਦੇ ਜਵਾਨਾਂ ਨੇ ਬੜੀ ਦਲੇਰੀ ਤੇ ਬਹਾਦਰੀ ਨਾਲ ਮੁਕਾਬਲਾ ਕੀਤਾ ਅਤੇ ਦੇਸ਼ ਦੀ ਰਾਖੀ ਲਈ ਇਹ ਜਵਾਨ ਸ਼ਹਾਦਤ ਪ੍ਰਾਪਤ ਕਰ ਗਏ ਸਨ। ਸ. ਘੁੰਮਣ ਨੇ ਦੱਸਿਆ ਕਿ ਉਨ੍ਹਾਂ ਸ਼ਹੀਦਾਂ ਦੀ ਯਾਦ ਵਿਚ ਸਾਲ 1960 ਤੋਂ ਦੇਸ਼ ਦੀਆਂ ਸਾਰੀਆਂ ਪੁਲਿਸ ਫੋਰਸਿਜ਼, ਸੁਰੱਖਿਆ ਬਲਾਂ ਵਲੋਂ ਲਏ ਗਏ ਫੈਸਲੇ ਮੁਤਾਬਕ ਹਰ ਸਾਲ 21 ਅਕਤੂਬਰ ਨੂੰ ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਜਾਨਾਂ ਵਾਰਨ ਵਾਲੇ ਬਹਾਦਰ ਜਵਾਨਾਂ ਦੀ ਯਾਦ ਨੂੰ ਸਮਰਪਿਤ ਕੀਤਾ ਗਿਆ ਹੈ। ਐਸ.ਐਸ.ਪੀ. ਬਟਾਲਾ ਸ. ਉਪਿੰਦਰਜੀਤ ਸਿੰਘ ਘੁੰਮਣ ਨੇ ਕਿਹਾ ਕਿ ਸ਼ਹੀਦ ਦੇਸ਼ ਤੇ ਕੌਮ ਦਾ ਸਰਮਾਇਆ ਹੁੰਦੇ ਹਨ ਅਤੇ ਪੂਰਾ ਦੇਸ਼ ਹਮੇਸ਼ਾਂ ਆਪਣੇ ਸ਼ਹੀਦਾਂ ਦਾ ਕਰਜ਼ਦਾਰ ਰਹੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਨੇ ਅੱਤਵਾਦ ਨੂੰ ਖਤਮ ਕਰਨ ਲਈ ਬੜੀ ਬਹਾਦਰੀ ਨਾਲ ਲੜ੍ਹਾਈ ਲੜ੍ਹੀ ਅਤੇ ਸੂਬੇ ਭਰ ‘ਚ 1790 ਪੁਲਿਸ ਜਵਾਨਾਂ ਜਿਨ੍ਹਾਂ ‘ਚ ਵੱਡੇ ਅਧਿਕਾਰੀ ਤੋਂ ਲੈ ਕੇ ਸਿਪਾਹੀ ਤੱਕ ਸ਼ਾਮਲ ਸਨ ਨੇ ਸ਼ਹਾਦਤ ਦਾ ਜਾਮ ਪੀਤਾ। ਉਨ੍ਹਾਂ ਕਿਹਾ ਕਿ ਅੱਤਵਾਦ ਨੂੰ ਖਤਮ ਕਰਨ ਲਈ ਪੁਲਿਸ ਜ਼ਿਲ੍ਹਾ ਬਟਾਲਾ ਦਾ ਬਹੁਤ ਵੱਡਾ ਯੋਗਦਾਨ ਰਿਹਾ ਹੈ ਅਤੇ ਬਟਾਲਾ ਪੁਲਿਸ ਦੇ 117 ਜਵਾਨਾਂ ਨੇ ਅਮਨ ਸ਼ਾਂਤੀ ਕਾਇਮ ਕਰਨ ਲਈ ਆਪਣੀਆਂ ਜਾਨਾਂ ਵਾਰ ਕੇ ਸ਼ਹਾਦਤਾਂ ਪਾਈਆਂ ਹਨ। ਉਨ੍ਹਾਂ ਕਿਹਾ ਕਿ ਪੁਲਿਸ ਵਿਭਾਗ ਸ਼ਹੀਦ ਪਰਿਵਾਰਾਂ ਦੇ ਹਰ ਦੁੱਖ-ਸੁੱਖ ਦੀ ਘੜੀ ਵਿੱਚ ਉਨ੍ਹਾਂ ਦੇ ਨਾਲ ਖੜ੍ਹਾ ਹੈ ਅਤੇ ਕਿਸੇ ਸ਼ਹੀਦ ਪਰਿਵਾਰ ਨੂੰ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਇਸ ਤੋਂ ਪਹਿਲਾਂ ਐਸ.ਐਸ.ਪੀ. ਬਟਾਲਾ ਸ. ਉਪਿੰਦਰਜੀਤ ਸਿੰਘ ਘੁੰਮਣ ਨੇ ਸ਼ਹੀਦੀ ਸਮਾਰਕ ‘ਤੇ ਫੁੱਲ ਮਲਾਵਾਂ ਚੜ੍ਹਾ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਐਸ.ਪੀ. ਵਿਪਨ ਚੌਧਰੀ, ਐਸ.ਪੀ. ਸ ਬਲਜੀਤ ਸਿੰਘ ਢਿਲੋਂ, ਡੀ.ਐਸ.ਪੀ. ਜਗਵਿੰਦਰਜੀਤ ਸਿੰਘ, ਡੀ.ਐਸ.ਪੀ. ਕ੍ਰਿਪਾਲ ਸਿੰਘ, ਡੀ.ਐਸ.ਪੀ. ਰਣਜੀਤ ਸਿੰਘ, ਡੀ.ਐਸ.ਪੀ. ਹਰਿੰਦਰ ਸਿੰਘ ਮਾਨ, ਹਰਦੀਪ ਸਿੰਘ ਸਾਬਕਾ ਜ਼ਿਲ੍ਹਾ ਕਮਾਂਡਰ ਪੰਜਾਬ ਹੋਮਗਾਰਡ, ਪੁਲਿਸ ਜ਼ਿਲ੍ਹਾ ਬਟਾਲਾ ਦੇ ਸਮੂਹ ਥਾਣਿਆਂ ਦੇ ਐਸ.ਐਚ.ਓਜ. ਅਤੇ ਸ਼ਹੀਦ ਪਰਿਵਾਰਾਂ ਵੱਲੋਂ ਸ਼ਹੀਦੀ ਸਮਾਰਕ ‘ਤੇ ਫੁੱਲ ਚੜ੍ਹਾ ਕੇ ਸ਼ਹੀਦਾਂ ਨੂੰ ਭਾਵ-ਭਿੰਨੀ ਸ਼ਰਧਾਂਜਲੀ ਦਿੱਤੀ ਗਈ। ਇਸ ਮੌਕੇ ਡੀ.ਐਸ.ਪੀ. ਪਰਵਿੰਦਰ ਕੌਰ ਦੀ ਅਗਵਾਈ ਹੇਠ ਬਟਾਲਾ ਪੁਲਿਸ ਦੇ ਜਵਾਨਾਂ ਵਲੋਂ ਹਥਿਆਰ ਉਲਟੇ ਕਰਕੇ ਸ਼ਹੀਦ ਅਫਸਰਾਂ ਤੇ ਜਵਾਨਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ ਅਤੇ ਦੋ ਮਿੰਟ ਦਾ ਮੌਨ ਧਾਰਨ ਕੀਤਾ ਗਿਆ। ਡੀ.ਐਸ.ਪੀ. ਸ੍ਰੀ ਹਰੀਸ਼ਰਨ ਅਗਨੀਹੋਤਰੀ ਨੇ ਪਿਛਲੇ ਸਾਲ ਦੌਰਾਨ ਦੇਸ਼ ਦੀਆਂ ਵੱਖ-ਵੱਖ ਸੁਰੱਖਿਆ ਫੋਰਸਾਂ ਦੇ ਸ਼ਹੀਦ ਹੋਏ 414 ਅਫਸਰਾਂ ਤੇ ਜਵਾਨਾਂ ਦੇ ਨਾਮ ਪੜ੍ਹ ਕੇ ਉਨ੍ਹਾਂ ਨੂੰ ਯਾਦ ਕੀਤਾ। ਇਸ ਮੌਕੇ ਐਸ.ਐਸ.ਪੀ. ਬਟਾਲਾ ਸ. ਘੁੰਮਣ ਨੇ ਸ਼ਹੀਦ ਪੁਿਲਸ ਜਵਾਨਾਂ ਦੇ ਪਰਿਵਾਰਾਂ ਦਾ ਆਦਰ-ਮਾਣ ਕੀਤਾ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ।

WRITTEN BY