ਜੰਡਿਆਲਾ ਗੁਰੂ, 23 ਮਾਰਚ (ਵਰਿੰਦਰ ਸਿੰਘ)-ਪੰਜਾਬ ਵਿੱਚ 13 ਲੋਕ ਸਭਾ ਸੀਟਾਂ ’ਚੋਂ ਵੱਧ ਤੋਂ ਵੱਧ ਸੀਟਾਂ ’ਤੇ ਜਿੱਤ ਪ੍ਰਾਪਤ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਡੀ ਚੋਟੀ ਦਾ ਜ਼ੋਰ ਲਗਾਇਆ ਜਾ ਰਿਹਾ ਹੈ। ਕਾਂਗਰਸ ਵੱਲੋਂ ਦੇਰ ਨਾਲ ਐਲਾਨੇ ਉਮੀਦਵਾਰਾਂ ਅਤੇ ਪਿਪਲਜ਼ ਪਾਰਟੀ ਆਫ ਪੰਜਾਬ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਲੌਂਗੋਵਾਲ ਨਾਲ ਚੋਣ ਸਮਝੌਤੇ ਪਿੱਛੋਂ ਜਿੱਤ ਦੇ ਸਮੀਕਰਨ ਬਦਲਦੇ ਨਜ਼ਰ ਆ ਰਹੇ ਹਨ, ਜਿਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਸੁਪਰੀਮੋ ਸ. ਪ੍ਰਕਾਸ਼ ਸਿੰਘ ਬਾਦਲ ਵੱਲੋਂ ਪਾਰਟੀ ਦੀ ਜਿੱਤ ਨੂੰ ਮੁੱਖ ਰੱਖਦੇ ਹੋਏ ਇੱਕ ਦੋ ਸੀਟਾਂ ਦੇ ਉਮੀਦਵਾਰ ਬਦਲਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਭਰੋਸੇਯੋਗ ਸੂਤਰਾਂ ਅਤੇ ਅਕਾਲੀ ਦਲ ਦੇ ਕੁਝ ਉ¤ਚ ਪੱਧਰੀ ਨੇਤਾਵਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਸ ਵਾਰ ਸ. ਪ੍ਰਕਾਸ਼ ਸਿੰਘ ਬਾਦਲ ਹਰ ਹਾਲਤ ਵਿੱਚ ਪੰਜਾਬ ’ਚ ਸ਼੍ਰੋਮਣੀ ਅਕਾਲੀ ਦਲ ਭਾਜਪਾ ਉਮੀਦਵਾਰਾਂ ਨੂੰ ਘੱਟੋ-ਘੱਟ 10 ਸੀਟਾਂ ’ਤੇ ਜੇਤੂ ਦੇਖਣਾ ਚਾਹੁੰਦੇ
ਹਨ ਭਾਵੇ ਕਿ ਚੋਣ ਜਲਸਿਆਂ ਵਿੱਚ ਉਨ੍ਹਾਂ ਵੱਲੋਂ 13 ਦੀਆਂ 13 ਸੀਟਾਂ ਉ¤ਪਰ ਜਿੱਤ ਦੇ ਦਾਅਵੇ ਕੀਤੇ ਜਾ ਰਹੇ ਹਨ। ਪੰਜਾਬ ਵਿੱਚ ਆਮ ਆਦਮੀ ਪਾਰਟੀ ਵੱਲੋਂ ਵੀ ਆਪਣੇ ਮਜਬੂਤ ਉਮੀਦਵਾਰ ਮੈਦਾਨ ਵਿੱਚ ਉਤਾਰਨ ਨਾਲ ਵੀ ਪੰਜਾਬ ਦੇ ਸਿਆਸੀ ਸਮੀਕਰਨਾ ਵਿੱਚ ਫੇਰਬਦਲ ਹੋ ਗਿਆ ਹੈ। ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਗਰੂਰ, ਚੰਡੀਗੜ੍ਹ, ਲੁਧਿਆਨਾ ਤੋਂ ਮਜਬੂਤ ਸਥਿਤੀ ਵਿੱਚ ਹਨ, ਜਦੋਂ ਕਿ ਬਾਕੀ ਸੀਟਾਂ ਉ¤ਪਰ ਦੋਹਾਂ ਪ੍ਰਮੁੱਖ ਪਾਰਟੀਆਂ ਕਾਂਗਰਸ ਅਤੇ ਅਕਾਲੀ-ਭਾਜਪਾ ਗਠਜੋੜ ਨੂੰ ਨੁਕਸਾਨ ਪਹੁੰਚਾ ਰਹੇ ਹਨ। ਮੁੱਖ ਮੰਤਰੀ ਪੰਜਾਬ ਅਤੇ ਸ਼੍ਰੋਮਣੀ ਅਕਾਲੀ ਦਲ ਸੁਪਰੀਮੋ ਸ. ਪ੍ਰਕਾਸ਼ ਸਿੰਘ ਬਾਦਲ ਵੱਲੋਂ ਗੁਪਤਚਰ ਏਜੰਸੀਆਂ ਤੋਂ ਸਾਰੀਆਂ ਰਿਪੋਰਟਾਂ ਪ੍ਰਾਪਤ ਕੀਤੀਆ ਜਾ ਰਹੀਆਂ ਹਨ। ਇਸ ਵਕਤ ਲੁਧਿਆਣਾ ਸੀਟ ਵੀ ਸ਼੍ਰੋਮਣੀ ਅਕਾਲੀ ਦਲ ਦੇ ਹੱਥੋਂ ਖਿਸਕਦੀ ਨਜਰ ਆ ਰਹੀ ਹੈ। ਜੇਕਰ ਕਾਂਗਰਸ ਪਾਰਟੀ ਵੱਲੋਂ ਯੂਥ ਆਗੂ ਰਵਨੀਤ ਸਿੰਘ ਬਿੱਟੂ ਨੂੰ ਇਸ ਹਲਕੇ ਤੋਂ ਮੈਦਾਨ ਵਿੱਚ ਭੇਜਿਆ ਜਾਦਾ ਹੈ ਤਾਂ ਫਿਰ ਕਾਂਗਰਸ ਨੂੰ ਮਜਬੂਤ ਸਥਿਤੀ ਵਿੱਚ ਦੇਖਿਆ ਜਾ ਸਕਦਾ ਹੈ। ਇਨ੍ਹਾਂ ਸਾਰੀਆਂ ਸਥਿਤੀਆਂ ਨੂੰ ਭਾਂਪਦੇ ਹੋਏ ਸ. ਪ੍ਰਕਾਸ਼ ਸਿੰਘ ਬਾਦਲ ਕਿਸੇ ਵੇਲੇ ਵੀ ਕੋਈ ਬ੍ਰਹਮਅਸਤਰ ਛੱਡ ਸਕਦੇ ਹਨ।