Skip to content
Independent perspectives. Global stories.
BREAKING

ਤਿਉਹਾਰਾਂ ਮੌਕੇ ਕਿਸੇ ਅਣਸੁਖਾਵੀਂ ਘਟਨਾ ਦੇ ਮੱਦੇਨਜ਼ਰ ਦਾਖਾ ਪੁਲਿਸ ਵੱਲੋਂ ਵਾਹਨਾਂ ਦੀ ਚੈਕਿੰਗ

Share this story

ਮੁੱਲਾਂਪੁਰ ਦਾਖਾ, 24 ਅਕਤੂਬਰ (ਸੰਜੀਵ ਵਰਮਾ)- ਇਸ ਮਹੀਨੇ ਆ ਰਹੇ ਤਿਉਹਾਰਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਐਸ.ਐਸ.ਪੀ ਲੁਧਿਆਣਾ ਦਿਹਾਤੀ ਦੇ ਦਿਸ਼ਾ ਨਿਰਦੇਸ਼ਾ ਤਹਿਤ ਸਬ ਡਵੀਜਨ ਦਾਖਾ ਦੇ ਡੀ.ਐਸ.ਪੀ ਹਰਕਮਲ ਕੌਰ ਬਰਾੜ ਦੀ ਅਗਵਾਈ ਹੇਠ ਦਾਖਾ ਪੁਲਿਸ ਵੱਲੋਂ ਇਲਾਕੇ ਅੰਦਰ ਵੱਖ-ਵੱਖ ਥਾਵਾਂ ਤੇ ਨਾਕੇਬੰਦੀ ਕਰਕੇ ਵਾਹਨਾ ਦੀ ਵਿਸ਼ੇਸ ਤੋਰ ਤੇ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਰਾਤ ਦੇ ਸਮੇਂ ਵੀ ਪੁਲਿਸ ਵੱਲੋਂ ਇਲਾਕੇ ਅੰਦਰ ਗਸ਼ਤ ਤੇਜ ਕੀਤੀ ਗਈ ਹੈ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਵਾਪਰਨ ਦੇ ਡਰੋਂ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ  ਨਾਲ ਮੁਸਤੈਦੀ ਨਾਲ ਆਪਣੀ ਡਿਊਟੀ ਕਰ ਰਿਹਾ ਹੈ। ਇਸ ਮੁਹਿੰਮ ਦੇ ਤਹਿਤ ਐਸ ਐਸ.ਪੀ ਲੁਧਿਆਣਾ ਦਿਹਾਤੀ ਦੇ ਦਿਸ਼ਾ ਨਿਰਦੇਸ਼ਾ ਤਹਿਤ ਦਾਖਾ ਪੁਲਿਸ ਵੱਲੋਂ ਥਾਣੇਦਾਰ ਸੁਖਵਿੰਦਰ ਸਿੰਘ ਸੁੱਖੀ ਦੀ ਅਗਵਾਈ ਹੇਠ ਪੁਲਿਸ ਫੋਰਸ ਵੱਲੋਂ ਜੀ.ਟੀ. ਰੋਡ ’ਤੇ ਨਾਕਾਬੰਦੀ ਕਰਕੇ ਵਾਹਨਾ ਦੀ ਜਬਰਦਸਤ ਚੈਕਿੰਗ ਕੀਤੀ ਗਈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਵਿੰਦਰ ਸਿੰਘ ਨੇ ਕਿਹਾ ਕਿ ਇਨ੍ਹਾਂ ਦਿਨਾ ਵਿੱਚ ਬਾਜਾਰਾਂ ਅੰਦਰ ਆਮ ਨਾਲੋਂ ਵੱਧ ਭੀੜ ਭੜੱਕਾ ਹੁੰਦਾ ਹੈ ਅਤੇ ਸ਼ਰਾਰਤੀ ਅਨੁਸਰ ਇਸ ਦਾ ਕਈ ਵਾਰ ਲਾਹਾ ਲੈ ਲੈਂਦੇ ਹਨ ਪਰ ਪੁਲਿਸ ਇਨ੍ਹਾਂ ਸਮਾਜ ਵਿਰੋਧੀ ਅਨਸਰਾਂ ਨੂੰ ਸਿਰ ਨਹੀਂ ਚੁੱਕਣ ਦੇਵੇਗੀ। ਇਸ ਮੌਕੇ ਐਸ.ਆਈ. ਜਸਪ੍ਰੀਤ ਕੌਰ, ਏ.ਐਸ.ਆਈ. ਮਲਕੀਤ ਸਿੰਘ, ਏ.ਐਸ.ਆਈ. ਸੁਖਵਿੰਦਰ ਸਿੰਘ, ਸਿਪਾਹੀ ਰਮਨਦੀਪ ਕੌਰ ਅਤੇ  ਰਾਜਵਿੰਦਰ ਕੌਰ ਆਦਿ ਹਾਜ਼ਰ ਸਨ।

WRITTEN BY