Skip to content
Independent perspectives. Global stories.
BREAKING

ਅੰਮ੍ਰਿਤਸਰ ਦੇ ਖਾਲਸਾ ਕਾਲਜ ’ਚ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ

Share this story

ਅੰਮ੍ਰਿਤਸਰ, 28 ਅਕਤੂਬਰ (ਜਤਿੰਦਰ ਸਿੰਘ ਬੇਦੀ, ਸਰਵਨ ਸਿੰਘ ਰੰਧਾਵਾ)- ਜ਼ਿਲ੍ਹਾ ਅੰਮ੍ਰਿਤਸਰ ਦੇ ਖਾਲਸਾ ਕਾਲਜ ’ਚ ਐਮ. ਐਸ. ਸੀ. ਕੰਪਿਊਟਰ ਸਾਇੰਸ ਦੀ ਵਿਦਿਆਰਥਣ ਅਮਰਜੋਤ ਕੌਰ (ਕਲਪਨਿਕ ਨਾਂਅ) ਵੱਲੋਂ ਖੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਬੀਤੀ ਦੇਰ ਰਾਤ ਮ੍ਰਿਤਕ ਵਿਦਿਆਰਥਣ ਦੀ ਇਕ ਜਮਾਤਣ ਨੇ ਪੁਲਿਸ ਨੂੰ ਸੂਚਨਾ ਦਿੱਤੀ ਸੀ ਕਿ ਉਸ ਦੀ ਸਹੇਲੀ ਅਮਰਜੋਤ ਕੌਰ (ਕਲਪਨਿਕ ਨਾਂਅ) ਅੱਜ ਕਾਲਜ ਦੇ ਹੋਸਟਲ ’ਚ ਆਈ ਸੀ, ਜਿਥੇ ਉਸ ਨੇ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ। ਉਸ ਨੇ ਦੱਸਿਆ ਕਿ ਜਦੋਂ ਉਹ ਹੋਸਟਲ ਦੇ ਕਮਰੇ ’ਚ ਗਈ ਤਾਂ ਉਸ ਨੇ ਆਪਣੀ ਸਹੇਲੀ ਦੀ ਲਾਸ਼ ਲਟਕਦੀ ਦੇਖੀ। ਜਿਸ ਨੂੰ ਦੇਖ ਉਹ ਘਬਰਾ ਗਈ। ਉਸ ਨੇ ਇਸ ਸਬੰਧੀ ਕਾਲਜ ਪ੍ਰਬੰਧਕਾਂ ਅਤੇ ਪੁਲਸ ਨੂੰ ਸੂਚਿਤ ਕੀਤਾ। ਪੁਲਸ ਨੇ ਮੌਕੇ ’ਤੇ ਪਹੁੰਚ ਕੇ ਮ੍ਰਿਤਕ ਵਿਦਿਆਰਥਣ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕੀਤਾ, ਜੋ ਕਿ ਗੁਰਦਾਸਪੁਰ ਦੀ ਰਹਿਣ ਵਾਲੀ ਹੈ। ਮੋਕੇ ਤੇ ਪਹੁੰਚੇ ਏ.ਡੀ.ਸੀ.ਪੀ ਕਰਾਇਮ ਲਖਬੀਰ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮ੍ਰਿਤਕ ਵਿਦਿਆਰਥਣ ਦੀ ਲਾਸ਼ ਕਬਜ਼ੇ ‘ਚ ਲੈ ਕੇ ਪੋਸਟ ਮਾਰਟਮ ਲਈ ਭੇਜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜੰਚ ਬਾਰੀਕੀ ਨਾਲ ਕੀਤੀ ਜਾ ਰਹੀ ਹੈ ਅਤੇ ਪੋਸਟਮਾਰਟਮ ਦੀ ਰਿਪੋਰਟ ਆਉਣ ਤੇ ਅਗਲੀ ਕਾਰਵਾਈ ਕੀਤੀ ਜਾਵੇਗੀ। ਸੂਤਰਾਂ ਦੇ ਹਵਾਲੇ ਤੋਂ ਖਬਰ ਹੈ ਕਿ ਮ੍ਰਿਤਕ ਵਿਦਿਆਰਥਣ ਦੇ ਇਕ ਲੜਕੇ ਨਾਲ ਪ੍ਰੇਮ ਸਬੰਧ ਸਨ, ਜਿਸ ਕਾਰਨ ਉਸ ਵਲੋਂ ਖੁਦਕੁਸ਼ੀ ਕੀਤੀ ਗਈ ਹੈ।

WRITTEN BY