June 20, 2026 9:37 pm

ਵੋਟਰਾਂ ਨੂੰ ਲਾਲਚ ਦੇਣ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਨੂੰਨੀ ਕਾਰਵਾਈ : ਰੂਜਮ

image ਜ¦ਧਰ, 23 ਮਾਰਚ (ਪੀ.ਟੀ.)-ਲੋਕ ਸਭਾ ਚੋਣ ਹਲਕਾ ਜ¦ਧਰ ਦੇ ਰਿਟਰਨਿੰਗ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਹਦਾਇਤ ਕੀਤੀ ਹੈ ਕਿ ਜੇਕਰ ਕੋਈ ਵਿਅਕਤੀ ਚੋਣ ਪ੍ਰਕਿਰਿਆ ਦੌਰਾਨ ਵੋਟ ਦੀ ਵਰਤੋਂ ਕਰਨ ਵਾਲੇ ਕਿਸੇ ਵਿਅਕਤੀ ਨੂੰ ਲਾਲਚ ਦੇਣ ਲਈ ਨਕਦੀ ਜਾਂ ਵਸਤੂ ਦੇ ਰੂਪ ਵਿਚ ਕੋਈ ਰਿਸ਼ਵਤ ਦਿੰਦਾ ਜਾਂ ਲੈਂਦਾ ਹੈ ਤਾਂ ਉਸ ਨੂੰ ਭਾਰਤੀ ਦੰਡ ਸੰਹਿਤਾ ਦੀ ਧਾਰਾ 171 (ਬੀ) ਅਨੁਸਾਰ ਇਕ ਸਾਲ ਦੀ ਕੈਦ ਦੀ ਸਜ਼ਾ ਜਾਂ ਜ਼ੁਰਮਾਨਾ ਜਾਂ ਦੋਵੇਂ ਹੀ ਹੋ ਸਕਦੇ ਹਨ। ਉਨ੍ਹਾਂ ਦੱਸਿਆ ਕਿ ਭਾਰਤੀ ਦੰਡ ਸੰਹਿਤਾ ਦੀ ਧਾਰਾ 171 (ਸੀ) ਅਨੁਸਾਰ ਜੇਕਰ ਕੋਈ ਵਿਅਕਤੀ ਕਿਸੇ ਉਮੀਦਵਾਰ ਜਾਂ ਵੋਟਰ ਜਾਂ ਕਿਸੇ ਹੋਰ ਵਿਅਕਤੀ ਨੂੰ ਧਮਕੀ ਦਿੰਦਾ ਹੈ ਜਾਂ ਕਿਸੇ ਵੀ ਤਰ੍ਹਾਂ ਦੀ ਸੱਟ ਮਾਰਦਾ ਹੈ ਤਾਂ ਉਸ ਨੂੰ ਇਕ ਸਾਲ ਦੀ ਕੈਦ ਦੀ ਸਜ਼ਾ

ਜਾਂ ਜੁਰਮਾਨਾ ਜਾਂ ਦੋਵੇਂ ਹੋ ਸਕਦੇ ਹਨ।
ਸ੍ਰੀ ਰੂਜਮ ਨੇ ਦੱਸਿਆ ਕਿ ਰਿਸ਼ਵਤ ਲੈਣ ਅਤੇ ਦੇਣ ਵਾਲਿਆਂ ਵਿਰੁੱਧ ਕੇਸ ਦਰਜ ਕਰਨ ਲਈ ਅਤੇ ਵੋਟਰਾਂ ਨੂੰ ਡਰਾਉਣ ਅਤੇ ਧਮਕਾਉਣ ਵਾਲਿਆਂ ਵਿਰੁੱਧ ਕਾਰਵਾਈ ਕਰਨ ਲਈ ਉਡਣ ਦਸਤੇ ਬਣਾਏ ਗਏ ਹਨ। ਉਨ੍ਹਾਂ ਸਾਰੇ ਨਾਗਰਿਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਕਿਸੇ ਵੀ ਪ੍ਰਕਾਰ ਦੀ ਰਿਸ਼ਵਤ ਲੈਣ ਤੋਂ ਗੁਰੇਜ਼ ਕਰਨ ਅਤੇ ਜੇਕਰ ਕੋਈ ਵਿਅਕਤੀ ਕਿਸੇ ਪ੍ਰਕਾਰ ਦੀ ਰਿਸ਼ਵਤ ਦੇਣ ਦੀ ਪੇਸ਼ਕਸ਼ ਕਰਦਾ ਹੈ ਜਾਂ ਜਿਹੜੇ ਨਾਗਰਿਕ ਨੂੰ ਰਿਸ਼ਵਤ ਜਾਂ ਵੋਟਰਾਂ ਨੂੰ ਡਰਾਉਣ/ਧਮਕਾਉਣ ਸਬੰਧੀ ਕਿਸੇ ਪ੍ਰਕਾਰ ਦੀ ਜਾਣਕਾਰੀ ਹੋਵੇ ਤਾਂ ਉਹ ਸ਼ਿਕਾਇਤਾਂ ਪ੍ਰਾਪਤ ਕਰਨ ਲਈ ਬਣਾਏ ਗਏ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਸੈਲ ਨੂੰ ਕਿਸੇ ਵੀ ਸਮੇਂ 18001802512 ਟੋਲ ਫਰੀ ਨੰਬਰ ’ਤੇ ਸੂਚਿਤ ਕਰ ਸਕਦਾ ਹੈ।