ਨਵੀਂ ਦਿੱਲੀ, 25 ਮਾਰਚ (ਪੀ.ਟੀ.)-ਕਾਂਗਰਸ ਨੇ ਸ੍ਰੀ ਅਨੰਦਪੁਰ ਸਾਹਿਬ ਮੌਜੂਦਾ ਲੋਕ ਸਭਾ ਰਵਨੀਤ ਸਿੰਘ ਬਿੱਟੂ ਨੂੰ ਲੁਧਿਆਣਾ ਲੋਕ ਸਭਾ ਸੀਟ ਤੋਂ ਉਤਾਰ ਦਿੱਤਾ ਹੈ। ਰਵਨੀਤ ਦਾ ਮੁਕਾਬਲਾ ਅਕਾਲੀ ਉਮੀਦਵਾਰ ਮਨਪ੍ਰੀਤ ਇਆਲੀ ਤੋਂ ਇਲਾਵਾ ਆਜ਼ਾਦ ਉਮੀਦਵਾਰ ਸਿਮਰਜੀਤ ਸਿੰਘ ਬੈਂਸ ਨਾਲ ਹੋਵੇਗਾ। ਇਸ ਤੋਂ ਪਹਿਲਾਂ ਅਟਕਲਾਂ ਲਗਾਈਆਂ ਜਾ ਰਹੀਆਂ ਸਨ ਕਿ ਕਾਂਗਰਸ ਏਅਰਟੈਲ ਦੇ ਪਾਰਟਨਰ ਰਾਕੇਸ਼ ਭਾਰਤੀ ਮਿਤਲ ਨੂੰ ਲੁਧਿਆਣਾ ਲੋਕ ਸਭਾ ਸੀਟ ਤੋਂ ਚੋਣ ਮੈਦਾਨ ’ਚ ਉਤਾਰ ਸਕਦ ਹੈ ਪਰ ਬਿੱਟੂ ਨੂੰ ਮੈਦਾਨ ’ਚ ਉਤਾਰੇ ਜਾਣ ਤੋਂ ਬਾਅਦ ਸਾਰੀਆਂ ਅਟਕਲਾਂ ਨੂੰ ਵਿਰਾਮ ਲੱਗ ਗਿਆ ਹੈ। ਕਾਂਗਰਸ ਦੇ ਉਮੀਦਵਾਰ ਰਵਨੀਤ ਬਿੱਟੂ ਨੂੰ ਲੋਕ ਸਭਾ ਚੋਣ ਲੜਣ ਦਾ ਤਜੁਰਬਾ ਹੈ ਅਤੇ ਪਿਛਲੀਆਂ ਲੋਕ ਸਭਾ ਚੋਣਾਂ ’ਚ ਰਵਨੀਤ ਬਿੱਟੂ ਨੇ ਆਨੰਦਪੁਰ ਸੀਟ ਤੋਂ
ਅਕਾਲੀ ਦਲ ਦੇ ਉਮੀਦਵਾਰ ਦਲਜੀਤ ਸਿੰਘ ਚੀਮਾ ਨੂੰ ਕਰੀਬ 67000 ਵੋਟਾਂ ਤੋਂ ਹਰਾਇਆ ਸੀ।