Skip to content
Independent perspectives. Global stories.
BREAKING

ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਮਨ੍ਹਾਇਆ ਗਿਆ ‘ਅਰਦਾਸ ਦਿਵਸ’

Share this story

ਤਲਵੰਡੀ ਸਾਬੋ, 2 ਨਵੰਬਰ (ਰਾਮ ਰੇਸ਼ਮ ਨਥੇਹਾ)- ਨਵੰਬਰ 1984 ਵਿੱਚ ਦਿੱਲੀ ਵਿੱਚ ਦੇਸ਼ ਦੀ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ ਨਿਰਦੋਸ਼ ਸਿੱਖਾਂ ਦੇ ਕਤਲੇਆਮ ਵਿੱਚ ਮਾਰੇ ਗਏ ਸਿੱਖਾਂ,ਬੀਬੀਆਂ ਅਤੇ ਬੱਚਿਆਂ ਦੀ ਯਾਦ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਇੱਕ ਨਵੰਬਰ ਨੂੰ ਸਮੁੱਚੇ ਤਖਤ ਸਾਹਿਬਾਨ ਤੇ ਅਰਦਾਸ ਦਿਵਸ ਮਨਾਉਣ ਦੇ ਦਿੱਤੇ ਸੱਦੇ ਦੇ ਚਲਦਿਆਂ ਅੱਜ ਸਿੱਖ ਕੌਮ ਦੇ ਚੌਥੇ ਤਖਤ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਵੀ ਅਰਦਾਸ ਦਿਵਸ ਮਨ੍ਹਾਇਆ ਗਿਆ। ਅੱਜ ਸਭ ਤੋਂ ਪਹਿਲਾਂ ਤਖਤ ਸਾਹਿਬ ਦੇ ਗੁ:ਮਾਤਾ ਸਾਹਿਬ ਕੌਰ ਮਾਤਾ ਸੁੰਦਰ ਕੌਰ ਵਿਖੇ ਬੀਤੇ ਤਿੰਨ ਦਿਨਾਂ ਤੋਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਰਖਵਾਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਰਾਗੀ ਸਿੰਘਾਂ ਨੇ ਸ਼ਬਦ ਕੀਰਤਨ ਕੀਤਾ।ਸਮਾਗਮ ਵਿੱਚ ਜਿੱਥੇ ਮਾਲਵੇ ਦੇ ਸਮੁੱਚੇ ਹਲਕਿਆਂ ਤੋਂ ਹਜਾਰਾਂ ਦੀ ਗਿਣਤੀ ਵਿੱਚ ਅਕਾਲੀ ਵਰਕਰਾਂ ਨੇ ਸ਼ਮੂਲੀਅਤ ਕੀਤੀ ਉਥੇ ਹਲਕਾ ਤਲਵੰਡੀ ਸਾਬੋ ਤੋਂ ਵੀ ਹਲਕੇ ਦੇ ਸਾਬਕਾ ਵਿਧਾਇਕ ਸ੍ਰ.ਜੀਤਮਹਿੰਦਰ ਸਿੰਘ ਸਿੱਧੂ ਦੇ ਵਿਦੇਸ਼ ਗਏ ਹੋਣ ਦੇ ਬਾਵਜੂਦ ਉੇਨਾਂ ਦੇ ਨਿਰਦੇਸ਼ਾਂ ਤੇ ਵੱਡੀ ਗਿਣਤੀ ਅਕਾਲੀ ਵਰਕਰਾਂ ਨੇ ਹਾਜਿਰੀ ਭਰੀ।ਅਰਦਾਸ ਸਮਾਗਮ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ੍ਰ.ਪ੍ਰਕਾਸ਼ ਸਿੰਘ ਬਾਦਲ ਸਾਬਕਾ ਮੁੱਖ ਮੰਤਰੀ ਪੰਜਾਬ ਅਤੇ ਕੇਂਦਰੀ ਕੈਬਨਿਟ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਵਿਸ਼ੇਸ ਤੌਰ ਤੇ ਸ਼ਿਰਕਤ ਕੀਤੀ।ਤਖਤ ਸ੍ਰੀ ਦਮਦਮਾ ਸਾਹਿਬ ਦੇ ਹੈਡ ਗ੍ਰੰਥੀ ਭਾਈ ਗੁਰਜੰਟ ਸਿੰਘ ਨੇ ਨਵੰਬਰ 84 ਕਤਲੇਆਮ ਵਿੱਚ ਮਾਰੇ ਗਏ ਸਿੱਖਾਂ ਦੀ ਆਤਮਿਕ ਸ਼ਾਂਤੀ ਤੋਂ ਇਲਾਵਾ ਪੀੜਿਤ ਪਰਿਵਾਰਾਂ ਦੀ ਚੜ੍ਹਦੀਕਲਾ,ਕਤਲੇਆਮ ਦੇ ਦੋਸ਼ੀਆਂ ਨੂੰ ਸਜਾਵਾਂ ਦੇਣ,ਸ੍ਰੀ ਗੁਰੁੂ ਗ੍ਰੰਥ ਸਾਹਿਬ ਜੀ ਦੀ ਬੀਤੇ ਸਮੇਂ ਵਿੱਚ ਹੋਈ ਬੇਅਦਬੀ ਦੇ ਦੋਸ਼ੀਆਂ ਨੂੰ ਸਜਾਵਾਂ ਮਿਲਣ ਸਬੰਧੀ ਅਤੇ ਸਿੱਖ ਇਤਿਹਾਸ ਦੇ ਸਿਲੇਬਸ ਨਾਲ ਛੇੜਛਾੜ ਦੇ ਦੋਸ਼ੀਆਂ ਨੂੰ ਸਜਾਵਾਂ ਦੇਣ ਬਾਰੇ ਅਰਦਾਸ ਕੀਤੀ ਗਈ।ਅਰਦਾਸ ਉਪਰੰਤ ਆਪਣੇ ਸੰਖੇਪ ਸੰਬੋਧਨ ਵਿੱਚ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਨਵੰਬਰ 84 ਕਤਲੇਆਮ ਨੂੰ ਗਿਣੀ ਮਿੱਥੀ ਸਾਜਿਸ਼ ਤਹਿਤ ਕਰਵਾਈ ਗਈ ਸਿੱਖ ਨਸਲਕੁਸ਼ੀ ਕਰਾਰ ਦਿੰਦਿਆਂ ਸਮੁੱਚੀ ਸਿੱਖ ਕੌੰਮ ਨੂੰ ਧਾਰਮਿਕ,ਰਾਜਨੀਤਿਕ ਅਤੇ ਆਰਥਿਕ ਤੌਰ ਤੇ ਮਜਬੂਤ ਹੋਣ ਦਾ ਸੱਦਾ ਦਿੱਤਾ। ਸਮਾਗਮ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸ੍ਰ.ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਨਵੰਬਰ 1984 ਕਤਲੇਆਮ ਦੁਨੀਆਂ ਵਿੱਚ ਇੱਕੋ ਇੱਕ ਉਦਾਹਰਣ ਹੈ ਕਿ ਸਰਕਾਰ ਨੇ ਹੀ ਆਪਣੀ ਪਰਜਾ ਵਿੱਚ ਸ਼ਾਮਿਲ ਸਿੱਖਾਂ ਦਾ ਬੇਰਹਿਮੀ ਨਾਲ ਕਤਲੇਆਮ ਕਰਵਾਇਆ ਜਿਸ ਕਰਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਸਾਰੇ ਤਖਤ ਸਾਹਿਬਾਨ ਤੇ ਅਕਾਲ ਪੁਰਖ ਵਾਹਿਗੁਰੂ ਅੱਗੇ ਨਵੰਬਰ 84 ਕਤਲੇਆਮ ਦੇ ਦੋਸ਼ੀਆਂ ਨੂੰ ਸਜਾਵਾਂ ਦੇਣ ਅਤੇ ਪਿਛਲੇ ਸਮੇਂ ਵਿੱਚ ਸ੍ਰੀ ਗੁਰੂੁ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਵਾਪਰੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਸਜਾਵਾਂ ਦੇਣ ਸਬੰਧੀ ਅਰਦਾਸ ਜੋਦੜੀ ਕੀਤੀ ਗਈ ਹੈ।ਉਨਾਂ ਉਮੀਦ ਪ੍ਰਗਟ ਕੀਤੀ ਕਿ ਵਾਹਿਗੁਰੂ ਸੰਗਤਾਂ ਦੀ ਅਰਦਾਸ ਸੁਨਣਗੇ ਤੇ ਜਲਦ ਦੋਸ਼ੀਆਂ ਨੂੰ ਸਜਾਵਾਂ ਵੀ ਮਿਲਣਗੀਆਂ।
ਅੱਜ ਦੇ ਅਰਦਾਸ ਸਮਾਗਮ ਵਿੱਚ ਸਿਕੰਦਰ ਸਿੰਘ ਮਲੂਕਾ,ਜਨਮੇਜਾ ਸਿੰਘ ਸੇਖੋਂ ਤੇ ਪਰਮਿੰਦਰ ਸਿੰਘ ਢੀਂਡਸਾ ਤਿੰਨੇ ਸਾਬਕਾ ਮੰਤਰੀ,ਬਲਵਿੰਦਰ ਸਿੰਘ ਭੂੰਦੜ ਮੈਂਬਰ ਰਾਜ ਸਭਾ,ਬਲਰਾਜ ਸਿੰਘ ਭੂੰਦੜ ਤੇ ਰੋਜੀ ਬਰਕੰਦੀ ਦੋਵੇਂ ਵਿਧਾਇਕ,ਬਲਕੌਰ ਸਿੰਘ ਵਿਧਾਇਕ ਹਰਿਆਣਾ,ਜਗਦੀਪ ਸਿੰਘ ਨਕੱਈ ਜਿਲ੍ਹਾ ਪ੍ਰਧਾਨ ਬਠਿੰਡਾ,ਮਨਤਾਰ ਬਰਾੜ ਤੇ ਬਲਵੀਰ ਸਿੰਘ ਘੁੰਨਸ ਦੋਵੇਂ ਸਾਬਕਾ ਸੰਸਦੀ ਸਕੱਤਰ,ਗੁਰਾ ਸਿੰਘ ਤੁੰਗਵਾਲੀ,ਦਰਸ਼ਨ ਸਿੰਘ ਕੋਟਫੱਤਾ ਤੇ ਹਰਪ੍ਰੀਤ ਸਿੰਘ ਕੋਟਭਾਈ ਤਿੰਨੇ ਸਾਬਕਾ ਵਿਧਾਇਕ,ਹਲਕਾ ਤਲਵੰਡੀ ਸਾਬੋ ਦੇ ਸਾਬਕਾ ਵਿਧਾਇਕ ਜੀਤਮਹਿੰਦਰ ਸਿੱਧੂ ਦੀ ਸਮੁੱਚੀ ਟੀਮ,ਤੇਜਿੰਦਰ ਸਿੰਘ ਮਿੱਡੂਖੇੜਾ ਸਾਬਕਾ ਚੇਅਰਮੈਨ,ਬਲਵੰਤ ਰਾਏ ਨਾਥ ਮੇਅਰ ਬਠਿੰਡਾ,ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ ਤੇ ਜਥੇ:ਗੁਰਤੇਜ ਸਿੰਘ ਢੱਡੇ ਦੋਵੇਂ ਅੰਤ੍ਰਿਗ ਮੈਂਬਰ ਸ਼੍ਰੋਮਣੀ ਕਮੇਟੀ,ਭਾਈ ਅਮਰੀਕ ਸਿੰਘ ਕੋਟਸ਼ਮੀਰ,ਭਾਈ ਗੁਰਪ੍ਰੀਤ ਸਿੰਘ ਝੱਬਰ,ਬੀਬੀ ਜੋਗਿੰਦਰ ਕੌਰ,ਭਾਈ ਮੇਜਰ ਸਿੰਘ ਰਾਮਪੁਰਾ ਚਾਰੇ ਮੈਂਬਰ ਸ਼੍ਰੋਮਣੀ ਕਮੇਟੀ,ਅਵਤਾਰ ਸਿੰਘ ਬਣਵਾਲਾ ਮੈਂਬਰ ਧਰਮ ਪ੍ਰਚਾਰ ਕਮੇਟੀ, ਬਾਬਾ ਟੇਕ ਸਿੰਘ ਧਨੌਲਾ,ਬਾਬਾ ਪ੍ਰੀਤਮ ਸਿੰਘ ਮੱਲੜੀ,ਬਲਕਾਰ ਸਿੰਘ ਬਰਾੜ,ਜਗਸੀਰ ਸਿੰਘ ਜੱਗਾ ਕਲਿਆਣ,ਅਮਿਤ ਰਤਨ,ਸੁਖਬੀਰ ਜੱਸੀ ਜਿਲ਼ਾ ਪ੍ਰਧਾਨ ਯੂਥ ਅਕਾਲੀ ਦਲ,ਸੁਖਬੀਰ ਚੱਠਾ ਹਲਕਾ ਪ੍ਰਧਾਨ ਯੂਥ,ਅਵਤਾਰ ਮੈਨੂੰਆਣਾ,ਬਾਬੂ ਸਿੰਘ ਮਾਨ,ਜਗਤਾਰ ਨੰਗਲਾ,ਕੁਲਦੀਪ ਭੁੱਖਿਆਂਵਾਲੀ,ਗੁਰਤੇਜ ਸਰਪੰਚ ਨਸੀਬਪੁਰਾ,ਬਲਵੰਤ ਲੇਲੇਵਾਲਾ,ਬਿੰਦਰ ਸਰਪੰਚ ਪੱਕਾ,ਰਾਕੇਸ਼ ਚੌਧਰੀ,ਰਣਜੀਤ ਮਲਕਾਣਾ ਆਦਿ ਆਗੂ ਹਾਜਿਰ ਸਨ।

WRITTEN BY