ਸੁਨਾਮ ਉਧਮ ਸਿੰਘ ਵਾਲਾ, 4 ਨਵੰਬਰ (ਸੁਖਦੇਵ ਸਿੰਘ ਦੇਬੀ, ਰੋਹਿਤ ਗਰਗ)- ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਸ਼ਹੀਦ ਉਧਮ ਸਿੰਘ ਵੇਟ ਲਿਫਟਿੰਗ ਸੈਂਟਰ ਵੱਲੋਂ ਪੰਜਾਬ ਵੇਟ ਲਿਫਟਿੰਗ ਚੈਂਪੀਅਨਸ਼ਿਪ-2018 ਆਯੋਜਿਤ ਕਰਵਾਈ ਗਈ, ਜਿਸ ਵਿਚ ਖਿਡਾਰੀਆਂ ਨੇ ਬੜੇ ਉਤਸ਼ਾਹ ਪੂਰਵਕ ਤਰੀਕੇ ਨਾਲ ਭਾਗ ਲੈ ਕੇ ਆਪਣੀ ਕਲਾ ਦੇ ਜੌਹਰ ਦਿਖਾਏ। ਇਸ ਤਿੰਨ ਰੋਜਾ ਚੈਂਪੀਅਨਸ਼ਿਪ ਵਿਚ ਪੰਜਾਬ ਦੇ ਸਾਬਕਾ ਖਜਾਨਾ ਮੰਤਰੀ ਸ੍ਰ. ਪਰਮਿੰਦਰ ਸਿੰਘ ਢੀਂਡਸਾ ਅਤੇ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਖਿਡਾਰੀਆਂ ਨੂੰ ਸਨਮਾਨਿਤ ਕਰਕੇ ਉਨ੍ਹਾਂ ਦੀ ਹੌਂਸਲਾ ਅਫਜਾਈ ਕੀਤੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਕੋਚ ਜਸਪਾਲ ਸਿੰਘ ਥਿੰਦ, ਯੂਥ ਆਗੂ ਲਖਵਿੰਦਰ ਸਿੰਘ ਲੱਕੀ, ਐਡਵੋਕੇਟ ਗਗਨਦੀਪ ਸਿੰਘ, ਮਲਕੀਤ ਸਿੰਘ ਮੱਖਣ ਅਤੇ ਕ੍ਰਿਸ਼ਨ ਸਿੰਘ ਜੋਸ਼ਨ ਨੇ ਦੱਸਿਆ ਕਿ ਇਸ ਚੈਂਪੀਅਨਸ਼ਿਪ ਵਿਚ ਵੱਖੋ-ਵੱਖ ਚੈਂਪੀਅਨਾਂ ਨੇ ਭਾਗ ਲੈ ਕੇ ਆਪਣੀ ਕਲਾ ਦੇ ਜੌਹਰ ਦਿਖਾਏ। ਉਨ੍ਹਾਂ ਦੱਸਿਆ ਕਿ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਦੇ ਮਕਸਦ ਨਾਲ ਇਸ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਹੈ, ਤਾਂ ਕਿ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਚੰਗੀ ਸੇਧ ਮਿਲ ਸਕੇ। ਇਸ ਪ੍ਰੋਗਰਾਮ ਦਾ ਆਯੋਜਨ ਗੁਰੂ ਤੇਗ ਬਹਾਦਰ ਧਰਮਸ਼ਾਲਾ ਨੇੜੇ ਗੁਰੂਦੁਆਰਾ ਨਿਆਂਈਂ ਸਾਹਿਬ ਵਿਖੇ ਕਰਵਾਏ ਗਏ, ਜਿਸ ਵਿਚ ਇਲਾਕੇ ਦੇ ਨਾਮਵਰ ਆਗੂਆਂ ਨੇ ਸ਼ਾਮਿਲ ਹੋ ਕੇ ਚੈਂਪੀਅਨਸ਼ਿਪ ਵਿਚ ਭਾਗ ਲੈਣ ਆਏ ਖਿਡਾਰੀਆਂ ਦਾ ਮਾਣ-ਸਨਮਾਨ ਕੀਤਾ।
ਪੰਜਾਬ ਵੇਟ ਲਿਫਟਿੰਗ ਚੈਂਪੀਅਨਸ਼ਿਪ-2018 ਦਾ ਸਫਲ ਆਯੋਜਨ



