June 24, 2026 2:58 pm

ਮੁੱਖ ਚੋਣ ਅਧਿਕਾਰੀ ਨੇ ਸਕੱਤਰ ਵਿਧਾਨ ਸਭਾ ਤੋਂ ਮੰਗੀ ਰਿਪੋਰਟ

ਤਲਵੰਡੀ ਸਾਬੋ ਵਿਧਾਨ ਸਭਾ ਹਲਕਾ ਸੀਟ ਖਾਲੀ ਐਲਾਨਣ ਦਾ ਮਾਮਲਾ
image ਚੰਡੀਗੜ੍ਹ, 25 ਮਾਰਚ (ਪੰਜਾਬ ਟਾਇਮਜ਼ ਬਿਊਰੋ)-ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਕਾਂਗਰਸ ਦੇ ਸਾਬਕਾ ਵਿਧਾਇਕ ਸ਼੍ਰੀ ਸੁਖਪਾਲ ਸਿੰਘ ਖਹਿਰਾ ਦੀ ਸ਼ਿਕਾਇਤ ਜਿਸ ਵਿਚ ਉਨ੍ਹਾਂ ਵਿਧਾਨ ਸਭਾ ਵਲੋਂ ਵਿਧਾਇਕ ਸ਼੍ਰੀ ਜੀਤ ਮਹਿੰਦਰ ਸਿੰਘ ਸਿੱਧੂ ਦੇ ਅਸਤੀਫੇ ਉਪਰੰਤ ਤਲਵੰਡੀ ਸਾਬੋ ਵਿਧਾਨ ਸਭਾ ਹਲਕੇ ਦੀ ਸੀਟ ਨੂੰ ਖਾਲੀ ਹੋਣ ਬਾਰੇ 7 ਮਾਰਚ ਨੂੰ ਇੱਕ ਅਧਿਸੂਚਨਾ ਜਾਰੀ ਕੀਤੇ ਜਾਣ ਦਾ ਦੋਸ਼ ਲਾਇਆ ਹੈ, ਬਾਰੇ ਸਕੱਤਰ ਵਿਧਾਨ ਸਭਾ ਤੋਂ ਉਨ੍ਹਾਂ ਦੀ ਟਿੱਪਣੀ ਮੰਗੀ ਹੈ।ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸ਼੍ਰੀ ਰਮਿੰਦਰ ਸਿੰਘ, ਵਧੀਕ ਮੁੱਖ ਚੋਣ ਅਧਿਕਾਰੀ ਪੰਜਾਬ ਨੇ ਦੱਸਿਆ ਕਿ ਦੁਪਿਹਰ ਸਮੇਂ ਸ਼੍ਰੀ ਸੁਖਪਾਲ ਸਿੰਘ ਖਹਿਰਾ ਨੇ ਇਸ ਸਬੰਧੀ ਮੁੱਖ ਚੋਣ ਅਧਿਕਾਰੀ, ਪੰਜਾਬ ਨਾਲ ਮੁਲਾਕਾਤ ਕੀਤੀ ਅਤੇ ਮੁੱਖ ਚੋਣ ਅਧਿਕਾਰੀ ਦੇ ਦਫਤਰ ਵਲੋਂ ਸਕੱਤਰ ਵਿਧਾਨ ਸਭਾ ਤੋਂ

ਇਸ ਸਬੰਧੀ ਸ਼ਾਮ ਤੱਕ ਜਵਾਬ ਮੰਗਿਆ ਗਿਆ ਹੈ। ਇਥੇ ਇਹ ਜ਼ਿਕਰਯੋਗ ਹੈ ਕਿ ਪਹਿਲਾਂ ਵਿਧਾਨ ਸਭਾ ਵਲੋਂ ਇਹ ਸੰਕੇਤ ਦਿੱਤੇ ਗਏ ਸਨ ਕਿ ਇਸ ਮਾਮਲੇ ਵਿਚ ਕਾਨੂੰਨੀ ਪੱਖ ਦਾ ਜਾਇਜ਼ਾ ਲਏ ਜਾਣ ਤੱਕ ਅਧਿਸੂਚਨਾ ਜਾਰੀ ਨਹੀਂ ਕੀਤੀ ਜਾ ਸਕਦੀ। ਸ਼੍ਰੀ ਰਮਿੰਦਰ ਸਿੰਘ ਨੇ ਕਿਹਾ ਕਿ ਮੁੱਖ ਚੋਣ ਅਧਿਕਾਰੀ ਇਸ ਮਾਮਲੇ ਨੂੰ ਭਾਰਤੀ ਚੋਣ ਕਮਿਸ਼ਨ ਕੋਲ ਅਗਲੇਰੀ ਕਾਰਵਾਈ ਲਈ ਭੇਜਣ ਤੋਂ ਪਹਿਲਾਂ ਸਕੱਤਰ ਵਿਧਾਨ ਸਭਾ ਦੇ ਜਵਾਬ ਦਾ ਇੰਤਜ਼ਾਰ ਕਰਨਗੇ।
ਚੋਣ ਕਮਿਸ਼ਨ ਨੂੰ ਮਿਲਿਆਂ ਸ਼ਿਕਾਇਤਾਂ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੀ ਰਮਿੰਦਰ ਸਿੰਘ ਨੇ ਕਿਹਾ ਕਿ 5 ਮਾਰਚ, 2014 ਨੂੰ ਆਦਰਸ਼ ਚੋਣ ਜਾਬਤਾ ਹੋਂਦ ਵਿਚ ਆਉਣ ਤੋਂ ਬਾਅਤ ਹੁਣ ਤੱਕ ਕੁੱਲ 309 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ ਜਿਨ੍ਹਾਂ ਵਿਚੋਂ 64 ਦਾ ਨਿਪਟਾਰਾ ਹੋ ਚੁੱਕਾ ਹੈ ਅਤੇ 245 ਬਕਾਇਆ ਹਨ। ਉਨ੍ਹਾਂ ਦੱਸਿਆ ਕਿ ਜਿਆਦਾਤਰ ਸ਼ਿਕਾਇਤਾਂ ਚੋਣ ਜਾਬਤੇ ਦੀ ਉ¦ਘਣਾ, ਤਬਾਦਲਿਆਂ ਅਤੇ ਛੋਟੇ ਝਗੜਿਆਂ ਬਾਰੇ ਹਨ। ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਦੀ ਹਦਾਇਤਾਂ ਮੁਤਾਬਕ ਹੁਣ ਤੱਕ 147263 ਲਾਇਸੰਸੀ ਹਥਿਆਰ ਜਮ੍ਹਾਂ ਕੀਤੇ ਜਾ ਚੁੱਕੇ ਹਨ ਅਤੇ ਸਭ ਤੋਂ ਵੱਧ 15775 ਪਟਿਆਲਾ ਜਿਲ੍ਹੇ ਵਿਚ ਅਤੇ ਸਭ ਤੋਂ ਘੱਟ 1451 ਕਪੂਰਥਲਾ ਜਿਲ੍ਹੇ ਵਿਚ ਜਮ੍ਹਾਂ ਹੋਏ ਹਨ। ਉਨ੍ਹਾਂ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ ਇੱਕ ਨਾਜਾਇਜ਼ ਹਥਿਆਰ ਬਰਾਮਦ ਹੋਣ ਸਦਕਾ ਹੁਣ ਤੱਕ ਕੁਲ 34 ਅਜਿਹੇ ਹਥਿਆਰ ਬਰਾਮਦ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ 4139 ਗੈਰ-ਜਮਾਨਤੀ ਵਾਰੰਟ ਲਾਗੂ ਹੋ ਚੁੱਕੇ ਹਨ ਅਤੇ 3314 ਅਜੇ ਬਕਾਇਆ ਹਨ। ਉਨ੍ਹਾਂ ਦੱਸਿਆ ਕਿ ਅਮਨ-ਸ਼ਾਂਤੀ ਬਣਾਏ ਰੱਖਣ ਲਈ ਪੰਜਾਬ ਪੁਲਿਸ ਵਲੋਂ ਹੁਣ ਤੱਕ 2145 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਤਰਨ ਤਾਰਨ ਜਿਲ੍ਹੇ ਵਿਚ ਸਭ ਤੋਂ ਵੱਧ 603 ਵਿਅਕਤੀਆਂ ਵਿਰੁੱਧ ਇਹ ਕਾਰਵਾਈ ਕੀਤੀ ਗਈ ਹੈ।

Send this to a friend