Skip to content
Independent perspectives. Global stories.
BREAKING

1984 ਸਿਖ ਕਤਲੇਆਮ: ਦੋ ਮੁਲਜ਼ਮ ਦੋਸ਼ੀ ਕਰਾਰ, ਭਲਕੇ ਹੋਵੇਗਾ ਸਜ਼ਾ ਦਾ ਐਲਾਨ

Share this story

ਨਵੀਂ ਦਿੱਲੀ, 14 ਨਵੰਬਰ (ਪੰਜਾਬ ਟਾਇਮਜ਼ ਬਿਊਰੋ)- 1984 ਸਿਖ ਕਤਲੇਆਮ ਦੇ ਇਕ ਮਾਮਲੇ ਵਿਚ ਦਿਲੀ ਦੀ ਪਟਿਆਲਾ ਹਾਊਸ ਅਦਾਲਤ ਨੇ ਦੋ ਵਿਅਕਤੀਆਂ ਨੂੰ ਦੋਸ਼ੀ ਐਲਾਨ ਦਿਤਾ ਹੈ। ਦੋ ਸਿਖਾਂ ਨੂੰ ਕਤਲ ਕਰਨ ਦੇ ਮਾਮਲੇ ਵਿਚ ਨਰੇਸ਼ ਸਹਿਰਾਵਤ ਅਤੇ ਯਸ਼ਪਾਲ ਸਿੰਘ ਨੂੰ ਭਲਕੇ ਸਜ਼ਾ ਸੁਣਾਈ ਜਾਵੇਗੀ।31 ਅਕਤੂਬਰ 1984 ਨੂੰ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਸਿਖਾਂ ਵਿਰੁਧ ਵਡੇ ਪਧਰ ‘ਤੇ ਹਿੰਸਾ ਭੜਕ ਗਈ ਸੀ। ਪਹਿਲੀ ਨਵੰਬਰ 1984 ਨੂੰ ਦਿਲੀ ਸਮੇਤ ਦੇਸ਼ ਦੇ ਕਈ ਇਲਾਕਿਆਂ ਵਿਚ ਸਿਖਾਂ ਨੂੰ ਯੋਜਨਾਬਧ ਤਰੀਕੇ ਨਾਲ ਮਾਰਿਆ ਜਾਣ ਲਗਾ। ਇਸ ਕਤਲੇਆਮ ਵਿਚ ਹਜ਼ਾਰਾਂ ਸਿਖਾਂ ਦਾ ਕਤਲ ਕਰ ਦਿਤਾ ਗਿਆ।ਇਹ ਮਾਮਲਾ ਵੀ ਪਹਿਲੀ ਨਵੰਬਰ 1984 ਦਾ ਹੈ। ਉਦੋਂ ਦਿਲੀ ਦੇ ਮਹੀਪਾਲਪੁਰ ਇਲਾਕੇ ਵਿਚ ਦੋ ਸਿਖ ਹਰਦੇਵ ਸਿੰਘ ਅਤੇ ਅਵਤਾਰ ਸਿੰਘ ਦਾ ਕਤਲ ਹੋਇਆ ਸੀ ਅਤੇ ਵਸੰਤ ਵਿਹਾਰ ਥਾਣੇ ਵਿਚ ਕੇਸ ਦਰਜ ਕੀਤਾ ਗਿਆ ਸੀ।ਪਟਿਆਲਾ ਹਾਊਸ ਕੋਰਟ ਦੇ ਫੈਸਲੇ ‘ਤੇ ਪੀੜਤ ਦੇ ਭਰਾ ਤਰਲੋਕ ਸਿੰਘ ਨੇ ਸੰਤੁਸ਼ਟੀ ਜਤਾਈ ਹੈ।

WRITTEN BY