June 24, 2026 7:09 pm

ਤਲਵੰਡੀ ਸਾਬੋ ਵਿਧਾਨ ਸਭਾ ਸੀਟ ਨੂੰ ਖਾਲੀ ਐਲਾਨਣ ਬਾਰੇ ਸ਼ਿਕਾਇਤ ਭਾਰਤੀ ਚੋਣ ਕਮਿਸ਼ਨ ਨੂੰ ਭੇਜੀ

ਮੁਕਤਸਰ ਜ਼ਿਲ੍ਹੇ ’ਚ ਅਣਅਧਿਕਾਰਤ ਵਿਅਕਤੀਆਂ ਨਾਲ ਸੁਰੱਖਿਆ ਕਰਮੀ ਤਾਇਨਾਤ ਕਰਨ ਬਾਰੇ ਪ੍ਰਮੁੱਖ ਸਕੱਤਰ ਗ੍ਰਹਿ ਤੋਂ ਰਿਪੋਰਟ ਮੰਗੀ

image ਚੰਡੀਗੜ੍ਹ, 26 ਮਾਰਚ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸ੍ਰੀ ਵੀ.ਕੇ. ਸਿੰਘ ਨੇ ਕਿਹਾ ਹੈ ਕਿ ਤਲਵੰਡੀ ਸਾਬੋ ਵਿਧਾਨ ਸਭਾ ਸੀਟ ਨੂੰ ਖਾਲੀ ਐਲਾਨਣ ਦੇ ਨੋਟੀਫੀਕੇਸ਼ਨ ਬਾਰੇ ਹੋਈ ਸ਼ਿਕਾਇਤ ਨੂੰ ਭਾਰਤੀ ਚੋਣ ਕਮਿਸ਼ਨ ਨੂੰ ਅਗਲੇਰੀ ਕਾਰਵਾਈ ਲਈ ਭੇਜ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਸਕੱਤਰ ਵਲੋਂ ਉਨ੍ਹਾਂ ਨੂੰ ਫੋਨ ਰਾਹੀਂ ਸੂਚਿਤ ਕੀਤਾ ਗਿਆ ਹੈ ਕਿ ਅਜਿਹਾ ਕੋਈ ਨੋਟੀਫੀਕੇਸ਼ਨ ਜਾਰੀ ਨਹੀਂ ਕੀਤਾ ਗਿਆ ਸੀ ਤੇ ਕੁਝ ਤਕਨੀਕੀ ਮੁੱਦਿਆਂ ’ਤੇ ਸਲਾਹ ਲਈ ਕੇਸ ਐਡਵੋਕੇਟ ਜਨਰਲ ਦਫਤਰ ਨੂੰ ਭੇਜਿਆ ਗਿਆ ਹੈ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸ੍ਰੀ ਸਿੰਘ ਨੇ ਕਿਹਾ ਕਿ ਸੂਬੇ ਵਿਚ 18 ਜਨਰਲ , 18 ਖਰਚਾ ਤੇ 3 ਪੁਲਿਸ ਆਬਜ਼ਰਵਰ ਨਿਯੁਕਤ ਕੀਤੇ ਜਾਣੇ ਹਨ ਜੋ ਕਿ 9 ਅਪ੍ਰੈਲ ਜੋ ਕਿ ਨਾਮਜਦਗੀ ਦਾ

ਆਖਰੀ ਦਿਨ ਹੈ, ਨੂੰ ਰਿਪੋਰਟ ਕਰਨਗੇ। ਉਨ੍ਹਾਂ ਕਿਹਾ ਕਿ ਬਠਿੰਡਾ, ਗੁਰਦਾਸਪੁਰ, ਫਿਰੋਜ਼ਪੁਰ, ਪਟਿਆਲਾ ਤੇ ਅੰਮ੍ਰਿਤਸਰ ਸੀਟਾਂ ਜੋ ਕਿ ਖਰਚੇ ਪੱਖੋਂ ਸੰਵਦੇਨਸ਼ੀਲ ਹਨ, ਲਈ ਇਕ-ਇਕ ਵਾਧੂ ਆਬਜ਼ਰਵਰ ਤਾਇਨਾਤ ਹੋਵੇਗਾ ਜਦਕਿ 3 ਪੁਲਿਸ ਆਬਜ਼ਰਵਰ ਬਠਿੰਡਾ, ਪਟਿਆਲਾ ਤੇ ਜਲੰਧਰ ਵਿਖੇ ਤਾਇਨਾਤ ਹੋਣਗੇ। ਉਨ੍ਹਾਂ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਦੇ ਪੰਜਾਬ ਦੌਰੇ ਬਾਰੇ ਅਜੇ ਤੱਕ ਕੋਈ ਮਿਤੀ ਨਿਰਧਾਰਿਤ ਨਹੀਂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸਟੈਟਿਕ ਸਰਵੀਲੈਂਸ ਟੀਮਾਂ ਤੇ ਉ¤ਡਣ ਦਸਤਿਆਂ ਵਲੋਂ ਹੁਣ ਤੱਕ ਕੁੱਲ 80 ਲੱਖ ਰੁਪੈ ਬਰਾਮਦ ਕੀਤੇ ਗਏ ਹਨ ਤੇ ਸਾਰੇ ਮਾਮਲੇ ਆਮਦਨ ਕਰ ਵਿਭਾਗ ਨੂੰ ਅਗਲੇਰੀ ਕਾਰਵਾਈ ਲਈ ਭੇਜੇ ਗਏ ਹਨ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਪੈਸੇ ਤੇ ਨਸ਼ੇ ਦੀ ਵਰਤੋਂ ਰੋਕਣ ਲਈ ਕੁੱਲ 600 ਸਟੈਟਿਕ ਸਰਵੀਲੈਂਸ ਤੇ ਉ¤ਡਣ ਦਸਤੇ ਕੰਮ ਕਰ ਰਹੇ ਹਨ ਜੋ ਕਿ ਵੀਡੀਓ ਗ੍ਰਾਫੀ ਟੀਮਾਂ ਨਾਲ ਪੂਰੀ ਤਰਾਂ ਲੈ¤ਸ ਹਨ।
ਮੁਕਤਸਰ ਜਿਲ੍ਹੇ ਵਿਚ ਅਣਅਧਿਕਾਰਤ ਵਿਅਕਤੀਆਂ ਨੂੰ ਸੁਰੱਖਿਆ ਕਰਮੀ ਮੁਹੱਈਆ ਕਰਵਾਉਣ ਸਬੰਧੀ ਮਿਲੀ ਸ਼ਿਕਾਇਤ ਬਾਰੇ ਸ੍ਰੀ ਵੀ.ਕੇ. ਸਿੰਘ ਨੇ ਕਿਹਾ ਕਿ ਇਸ ਸਬੰਧੀ ਪ੍ਰਮੁੱਖ ਸਕੱਤਰ ਗ੍ਰਹਿ ਤੋਂ ਰਿਪੋਰਟ ਮੰਗੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਵੋਟਾਂ ਦੀ ਗਿਣਤੀ ਕੇਵਲ ਜਿਲ੍ਹਾ ਹੈਡਕੁਆਰਟਰਾਂ ’ਤੇ ਹੀ ਕਰਵਾਉਣ ਦਾ ਫੈਸਲਾ ਲਿਆ ਗਿਆ ਹੈ,ਤਾਂ ਜੋ ਵੋਟਿੰਗ ਮਸ਼ੀਨਾਂ ਦੀ ਸੁਰੱਖਿਆ ਲਈ ਘੱਟ ਨਫਰੀ ਤਾਇਨਾਤ ਕਰਨੀ ਪਵੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ।
ਲੁਧਿਆਣਾ ਦੇ ਇਕ ਬੀ.ਡੀ.ਪੀ.ਓ. ਵਿਰੁੱਧ ਆਈ ਸ਼ਿਕਾਇਤ ਜਿਸ ਵਿਚ ਦੋਸ਼ ਲਾਇਆ ਗਿਆ ਹੈ ਕਿ ਉਹ ਭਗੌੜਾ ਹੈ ਪਰ ਉਸਨੂੰ ਸਹਾਇਕ ਰਿਟਰਨਿੰਗ ਅਫਸਰ ਲਾਇਆ ਹੋਇਆ ਹੈ , ਬਾਰੇ ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਇਸ ਸਬੰਧੀ ਪ੍ਰਮੁੱਖ ਸਕੱਤਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਅਤੇ ਡਿਪਟੀ ਕਮਿਸ਼ਨਰ ਲੁਧਿਆਣਾ ਕੋਲੋਂ ਜਾਂਚ ਰਿਪੋਰਟ ਮੰਗੀ ਗਈ ਹੈ।
ਸ਼੍ਰੀ ਸਿੰਘ ਨੇ ਜਾਣਕਾਰੀ ਦਿੱਤੀ ਕਿ ਹੁਣ ਤੱਕ ਕੁੱਲ 1 ਲੱਖ 55 ਹਜ਼ਾਰ ਲਾਇਸੈਂਸੀ ਹਥਿਆਰ ਜਮ੍ਹਾਂ ਕਰਵਾਏ ਜਾ ਚੁੱਕੇ ਹਨ ਅਤੇ ਨਾਲ ਹੀ ਜਿਲ੍ਹਾ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਇਸ ਕੰਮ ਵਿਚ ਤੇਜੀ ਲਿਆਉਣ ਤਾਂ ਜੋ ਨੋਟੀਫੀਕੇਸ਼ਨ ਤੋਂ ਪਹਿਲਾਂ-ਪਹਿਲਾਂ ਲਾਇਸੈਂਸੀ ਹਥਿਆਰ ਜਮ੍ਹਾਂ ਕਰਵਾਏ ਜਾ ਸਕਣ।

Send this to a friend