ਅੰਮ੍ਰਿਤਸਰ- ਰਾਜਾਸਾਂਸੀ ਨੇੜੇ ਹੋਏ ਬੰਬ ਧਮਾਕੇ ਦੇ ਜ਼ਖ਼ਮੀ ਵਿਅਕਤੀ, ਜਿੰਨਾਂ ਨੂੰ ਗੁਰੂ ਨਾਨਕ ਦੇਵ ਹਸਪਤਾਲ ਅਤੇ ਆਈ. ਵੀ. ਵਾਈ. ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ, ਦਾ ਹਾਲ ਪੁੱਛਣ ਲਈ ਸਿੱਖਿਆ ਤੇ ਵਾਤਾਵਰਣ ਮੰਤਰੀ ਸ੍ਰੀ ਓ. ਪੀ. ਸੋਨੀ ਹਸਪਤਾਲ ਪੁੱਜੇ ਅਤੇ ਉਨਾਂ ਜਿੱਥੇ ਜ਼ਖ਼ਮੀਆਂ ਨੂੰ ਢਾਰਸ ਦਿੱਤਾ, ਉਥੇ ਹਸਪਤਾਲ ਪ੍ਰਬੰਧਕਾਂ ਨੂੰ ਜ਼ਖ਼ਮੀਆਂ ਦੀ ਸਾਰ ਵਿਚ ਕੋਈ ਕੁਤਾਹੀ ਨਾ ਵਰਤਣ ਦੀ ਹਦਾਇਤ ਦਿੱਤੀ। ਉਨ੍ਹਾਂ ਨਾਲ ਇਸ ਮੌਕੇ ਵਿਧਾਇਕ ਸ੍ਰੀ ਸੁਨੀਲ ਦੱਤੀ ਵੀ ਹਾਜ਼ਰ ਸਨ। ਇਸ ਮੌਕੇ ਸ੍ਰੀ ਸੋਨੀ ਨੇ ਕਿਹਾ ਕਿ ਕੁਝ ਬਾਹਰੀ ਤਾਕਤਾਂ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੇ ਯਤਨ ਕਰ ਰਹੀਆਂ ਹਨ, ਜਿੰਨਾ ਨੂੰ ਕਦੇ ਸਫ਼ਲ ਨਹੀਂ ਹੋਣ ਦਿੱਤਾ ਜਾਵੇਗਾ। ਆਈ.ਜੀ. ਬਾਰਡਰ ਰੇਂਜ ਸ੍ਰੀ ਐਸ. ਪੀ. ਐਸ. ਪਰਮਾਰ, ਡਿਪਟੀ ਕਮਿਸ਼ਨਰ ਸ. ਕਮਲਦੀਪ ਸਿੰਘ ਸੰਘਾ ਅਤੇ ਐਸ. ਐਸ. ਪੀ. ਸ੍ਰੀ ਪਰਮਪਾਲ ਸਿੰਘ ਤੋਂ ਇਲਾਵਾ ਹੋਰ ਵੀ ਸੀਨੀਅਰ ਅਧਿਕਾਰੀ ਘਟਨਾ ਸਥਾਨ ’ਤੇ ਤਰੁੰਤ ਪੁੱਜੇ ਅਤੇ ਜ਼ਖ਼ਮੀਆਂ ਦੀ ਸਾਰ ਲਈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਵਿੰਦਰ ਸਿੰਘ, ਐਸ. ਐਸ. ਪੀ. ਤਰਨ ਤਾਰਨ ਸ੍ਰੀ ਦਰਸ਼ਨ ਸਿੰਘ ਮਾਨ, ਸਹਾਇਕ ਕਮਿਸ਼ਨਰ ਸ੍ਰੀ ਸ਼ਿਵਰਾਜ ਸਿੰਘ ਬੱਲ, ਐਸ. ਡੀ. ਐਮ. ਬਾਬਾ ਬਕਾਲਾ ਸ੍ਰੀ ਦੀਪਕ ਭਾਟੀਆ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਕੈਬਨਿਟ ਮੰਤਰੀ ਸ੍ਰੀ ਸੋਨੀ ਨੇ ਹਸਪਤਾਲ ਪਹੁੰਚ ਕੇ ਜਾਣਿਆ ਜ਼ਖ਼ਮੀਆਂ ਦਾ ਹਾਲ



