ਭਾਰਤ ਦੀ ਅਧੀ ਆਬਾਦੀ ਤੋਂ ਵਧ ਲੋਕਾਂ ਦੇ ਨਿਰਬਾਹ ਦਾ ਸਾਧਨ ਸਿਧੇ ਜਾਂ ਅਸਿਧੇ ਰੂਪ ਵਿਚ ਖੇਤੀਬਾੜੀ ਤੇ ਨਿਰਭਰ ਕਰਦਾ ਹੈ। ਦੇਸ਼ ਦਾ ਢਿਡ ਭਰਨ ਵਾਲੇ ਅੰਨਦਾਤਾ ਦੁਆਰਾ ਕੀਤੀਆਂ ਜਾ ਰਹੀਆਂ ਖੁਦਕੁਸ਼ੀਆਂ ਅਤੇ ਕਿਸਾਨਾਂ ਦੀ ਤਰਸਮਈ ਹਾਲਾਤ ਕਿਸੇ ਤੋਂ ਛੁਪੀ ਨਹੀਂ। ਦੇਸ ਵਿਚ ਸਾਲ 2014 ਤੋਂ 2016 ਤਕ ਤਿੰਨ ਸਾਲਾਂ ਵਿਚ ਕਰਜ਼ਾ, ਦਿਵਾਲੀਆਪਨ ਅਤੇ ਹੋਰ ਕਾਰਨਾਂ ਕਰਕੇ ਕਰੀਬ 36 ਹਜ਼ਾਰ ਕਿਸਾਨਾਂ ਅਤੇ ਖੇਤੀ ਮਜ਼ਦੂਰਾਂ ਨੇ ਆਤਮਹਤਿਆ ਕੀਤੀ ਹੈਅਤੇ ਸਿਲਸਿਲਾਨਿਰੰਤਰ ਜਾਰੀ ਹੈ।ਆਰਥਿਕ ਪਖੋਂ ਮਜ਼ਬੂਤ ਕਿਸਾਨਾਂ ਦੀ ਗਿਣਤੀ ਥੋੜ੍ਹੀ ਹੀ ਹੈ, ਜਿਆਦਾਤਰ ਕਿਸਾਨ ਮਧਵਰਗੀ ਅਤੇ ਆਰਥਿਕ ਪਖੋਂ ਕਮਜ਼ੋਰ ਹੀ ਹਨ।ਆਜ਼ਾਦੀ ਦੇ ਸਤ ਦਹਾਕੇ ਬੀਤ ਜਾਣ ਬਾਅਦ ਵੀ ਦੇਸ ਦੇ ਸਤਾਰਾਂ ਸੂਬਿਆਂ ਵਿਚ ਇਕ ਕਿਸਾਨ ਪਰਿਵਾਰ ਦੀ ਔਸਤ ਸਲਾਨਾ ਆਮਦਨ ਸਿਰਫ਼ ਵੀਹ ਹਜ਼ਾਰ ਰੁਪਏ ਹੀ ਹੈ। ਚੋਣਾਂ ਤੋਂ ਪਹਿਲਾਂ ਰਾਜਨੀਤਿਕ ਪਾਰਟੀਆਂ ਕਿਸਾਨ ਹਿਤੈਸ਼ੀ ਹੋਣ ਦੇ ਦਾਵੇ ਅਤੇ ਵਾਅਦਿਆਂ ਦੀ ਤੰਦ ਨਹੀਂ ਟੁਟਣ ਦਿੰਦੀਆਂ ਅਤੇ ਸਤਾ ਸੁਖ ਮਿਲਦਿਆਂ ਹੀ ਕਿਸਾਨ ਤੇ ਕਿਸਾਨੀ ਨੂੰ ਹਾਸ਼ੀਆ ਤੇ ਸੁਟ ਦਿਤਾ ਜਾਂਦਾ ਹੈ। ਆਪਣੀ ਹੋਣੀ ਨੂੰ ਸਰਕਾਰਾਂ ਦੇ ਕੰਨੀਂ ਪਾਉਣ ਲਈ ਕਿਸਾਨਾਂ ਵਲੋਂ ਕੀਤੇ ਜਾਂਦੇ ਸੰਘਰਸ਼ਾਂ ਅਤੇ ਉਹਨਾਂ ਤੇ ਹੁੰਦੇ ਲਾਠੀਚਾਰਜ, ਅਥਰੂ ਗੈਸ ਅਤੇ ਪਾਣੀ ਦੀਆਂ ਬਾਛੜਾਂ ਕਿਸੇ ਤੋਂ ਭੁਲੀਆਂ ਨਹੀਂ। ਪਿਛਲੇ ਸਾਢੇ ਤਿੰਨ ਸਾਲਾਂ ਵਿਚ ਛੇ ਵਾਰ ਦੇਸ ਦੇ ਕਈ ਰਾਜਾਂ ਦੇ ਕਿਸਾਨ ਦਿਲੀ ਹਾਜ਼ਰੀ ਲਵਾ ਚੁਕੇ ਹਨ। ਇਸੇ ਵਰ੍ਹੇ ਮਾਰਚ ਵਿਚ ਕਿਸਾਨਾਂ ਦੀ ਮੰਗਾਂ ਨੂੰ ਲੈ ਕੇ ਸਮਾਜ ਸੇਵੀ ਅੰਨਾ ਹਜ਼ਾਰੇ ਨੇ ਵੀ ਅਨਸ਼ਨ ਕੀਤਾ ਸੀ।ਇਹ ਕਿਸਾਨਾਂ ਦਾ ਦੁਖਾਂਤ ਹੈ ਕਿ ਉਹਨਾਂ ਦੇ ਕੀਰਨਿਆਂ ਦੀ ਸਰਕਾਰਾਂ ਦੇ ਕੰਨਾਂ ਤੇ ਜੂੰ ਤਕ ਨਹੀਂ ਸਰਕਦੀ ਅਤੇ ਬਾਕੀ ਰਾਜਨੀਤਿਕ ਪਾਰਟੀਆਂ ਸਿਰਫ਼ ਰਾਜਨੀਤਿਕ ਰੋਟੀਆਂ ਹੀ ਸੇਕਦੀਆਂ ਹਨ। ਇਹ ਸਾਡੇ ਦੇਸ਼ ਦਾ ਦੁਰਭਾਗ ਹੀ ਕਿਹਾ ਜਾਵੇਗਾ ਕਿ ਲੋਕਤੰਤਰ ਵਿਚ ਲੋਕਾਂ ਦੁਆਰਾ ਚੁਣੀ ਸਰਕਾਰ ਦੁਆਰਾ ਲੋਕਾਂ ਲਈ ਲੋਕਤੰਤਰ ਨੂੰ ਹੀ ਮਜਾਕ ਬਣਾ ਕੇ ਰਖ ਦਿਤਾ ਜਾਂਦਾ ਹੈ।ਕਿਸਾਨੀ ਦੀ ਬਦਹਾਲੀ ਦਾ ਸਭ ਤੋਂ ਵਡਾ ਕਾਰਨ ਕਿਸਾਨਾਂ ਨੂੰ ਉਹਨਾਂ ਦੀਆਂ ਫ਼ਸਲਾਂ ਦਾ ਸਹੀ ਮੁਲ ਨਾ ਮਿਲਣਾ।ਕਿਸਾਨਾਂ ਦਾ ਕਰਜ਼ਾ ਦਿਨ ਬ ਦਿਨ ਵਧ ਰਿਹਾ ਹੈ ਜੋ ਕਿ ਕਿਸਾਨਾਂ ਦੀ ਖੁਦਕੁਸ਼ੀ ਦਾ ਕਾਰਨ ਹੋ ਨਿਬੜਦਾ ਹੈ। ਕਿਸਾਨਾਂ ਦੀ ਆਵਾਜ਼ ਬੁਲੰਦ ਕਰਨ ਲਈ ਕਿਸਾਨਾਂ ਦੀ ਕਈ ਜਥੇਬੰਦੀਆਂ ਬਣੀਆਂ ਹੋਈਆਂ ਹਨ, ਵਖੋ ਵਖਰੇ ਰਾਹਾਂ ਤੇ ਚਲਣ ਦੀ ਥਾਂ ਕਿਸਾਨਾਂ ਨੂੰ ਆਪਣੀ ਏਕਤਾ ਨੂੰ ਮਜ਼ਬੂਤ ਕਰਨਾ ਚਾਹੀਦਾ ਹੈ।ਇਹ ਵੀ ਕੋਈ ਅਤਕਥਨੀ ਨਹੀਂ ਕਿ ਕਈ ਵਾਰ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਵੀ ਕੁਰਸੀਆਂ ਦੇ ਕੇ ਸਰਕਾਰਾਂ ਆਪਣੇ ਹਕ ਵਿਚ ਭੁਗਤਾ ਲੈਂਦੀਆਂ ਹਨ ਅਤੇ ਆਮ ਕਿਸਾਨਾਂ ਦੀ ਸਮਸਿਆਵਾਂ ਦਾ ਪਰਨਾਲਾ ਉਥੇ ਦਾ ਉਥੇ ਹੀ ਰਹਿੰਦਾ ਹੈ। ਕਿਸਾਨਾਂ ਨੂੰ ਮੌਕਾਪ੍ਰਸਤਾਂ, ਆਪਣੇ ਅਤੇ ਬੇਗਾਨਿਆਂ ਵਿਚ ਫ਼ਰਕ ਕਰਨ ਲਈ ਸੁਚੇਤ ਹੋਣ ਦੀ ਵੀ ਲੋੜ ਹੈ ਤਾਂ ਜੋ ਅਖੌਤੀਕਿਸਾਨ ਆਗੂ ਜਾਂ ਅਖੌਤੀ ਹਿਤੈਸ਼ੀ ਉਹਨਾਂ ਦੇ ਕਦਮਾਂ ਦੇ ਸਹਾਰੇ ਆਪਣੀਆਂ ਮੰਜ਼ਿਲਾਂ ਹੀ ਨਾ ਸਰ ਕਰੀ ਜਾਣ। ਸਮੇਂ ਦਾ ਯਥਾਰਥ ਹੈ ਕਿ ਸਰਕਾਰਾਂ ਵਲੋਂ ਕਿਸਾਨਾਂ ਨੂੰ ਸਿਰਫ਼ ਫੌਰੀ ਰਾਹਤਾਂ ਦੇਣ ਨਾਲ ਡੁਬਦੀ ਕਿਸਾਨੀ ਨੂੰ ਆਪਣੇ ਪੈਰਾਂ ਤੇ ਨਹੀਂ ਖੜ੍ਹਾ ਕੀਤਾ ਜਾ ਸਕਦਾ, ਕਿਸਾਨ ਅਤੇ ਕਿਸਾਨੀ ਦੀ ਦਸ਼ਾ ਸੁਧਾਰਨ ਲਈ ਯੋਗ ਨੀਤੀਆਂ ਅਤੇ ਸਥਾਈ ਹਲਾਂ ਦੀ ਜ਼ਰੂਰਤ ਹੈ।
ਕਿਸਾਨਾਂ ਦੀ ਦੁਰਦਸ਼ਾ ਰੋਕਣ ਲਈ ਸਥਾਈ ਕਦਮ ਚੁੱਕੇ ਜਾਣ



