Skip to content
Independent perspectives. Global stories.
BREAKING

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ ਛੋਹ ਪ੍ਰਾਪਤ ਪਿੰਡਾਂ ’ਚ ਵਿਕਾਸ ਕਾਰਜ ਪਹਿਲ ਦੇ ਅਧਾਰ ’ਤੇ : ਡੀ.ਸੀ. ਤਰਨ ਤਾਰਨ

Share this story

ਗੋਇੰਦਵਾਲ ਸਾਹਿਬ, 19 ਨਵੰਬਰ (ਰਣਜੀਤ ਦਿਓਲ)- ਪੰਜਾਬ ਸਰਕਾਰ ਵਲੋਂ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ ਛੋਹ ਪ੍ਰਾਪਤ ਪਿੰਡਾਂ ਵਿਚ ਵਿਕਾਸ ਕਾਰਜਾਂ ਨੂੰ ਪਹਿਲ ਦੇ ਅਧਾਰ ‘ਤੇ ਕਰਵਾਇਆ ਜਾਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸਭਰਵਾਲ ਨੇ ਅਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ ਛੋਹ ਪ੍ਰਾਪਤ ਸਥਾਨਾਂ ਡੇਹਰਾ ਸਾਹਿਬ, ਫਤਿਆਬਾਦ, ਗੋਇੰਦਵਾਲ ਸਾਹਿਬ ਅਤੇ ਖਡੂਰ ਸਾਹਿਬ ਦਾ ਦੌਰਾ ਕਰਨ ਉਪਰੰਤ ਦਿਤੀ । ਇਸ ਮੌਕੇ ‘ਤੇ ਐਸ. ਡੀ. ਐਮ. ਤਰਨ ਤਾਰਨ ਸ੍ਰੀ ਸੁਰਿੰਦਰ ਸਿੰਘ, ਤਹਿਸੀਲਦਾਰ ਸ਼੍ਰੀਮਤੀ ਸੀਮਾ ਸਿੰਘ, ਜ਼ਿਲ੍ਹਾ ਸਿਖਿਆ ਅਫ਼ਸਰ ਸੈਕੰਡਰੀ ਸ੍ਰੀ ਨਿਰਮਲ ਸਿੰਘ ਅਤੇ ਸ੍ਰੀ ਗੁਰਮਹਾਂਬੀਰ ਸਿੰਘ ਸੀਨੀਅਰ ਕਾਂਗਰਸੀ ਆਗੂ ਤੋਂ ਇਲਾਵਾ ਹੋਰ ਅਧਿਕਾਰੀ ਵੀ ਉਹਨਾਂ ਦੇ ਨਾਲ ਸਨ। ਉਹਨਾਂ ਨੇ ਦਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ?੍ਰਕਾਸ਼ ਪੁਰਬ ਨੂੰ ਸਮਰਪਿਤ 21 ਨਵੰਬਰ ਨੂੰ ਜ਼ਿਲ੍ਹੇ ਵਿਚ ਗੁਰੂ ਸਾਹਿਬਾਨ ਦੇ ਚਰਨ ਛੋਹ ਪਿੰਡਾਂ ਡੇਹਰਾ ਸਾਹਿਬ, ਫਤਿਆਬਾਦ, ਖਡੂਰ ਸਾਹਿਬ, ਗੋਇੰਦਵਾਲ ਸਾਹਿਬ, ਵੈਰੋਵਾਲ, ਖਾਲੜਾ, ਅਮੀਸ਼ਾਹ ਅਤੇ ਪਟੀ ਵਿਚ ਸ਼੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ ਅਤੇ 23 ਨਵੰਬਰ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ।ਇਸ ਮੌਕੇ ‘ਤੇ ਤੰਦਰੁਸਤ ਪੰਜਾਬ ਮਿਸ਼ਨ ਅਧੀਨ ਹਰੇਕ ਪਿੰਡ ਵਿਚ 550 ਪੌਦੇ ਵੀ ਲਗਾਏ ਜਾਣਗੇ । ਇਸ ਤੋਂ ਇਲਾਵਾ ਇਹਨਾਂ ਪਿੰਡਾਂ ਵਿਚ ਮੁਫਤ ਮੈਡੀਕਲ ਕੈਂਪ ਵੀ ਲਗਾਏ ਜਾਣਗੇ। ਡਿਪਟੀ ਕਮਿਸ਼ਨਰ ਨੇ ਦਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ ਛੋਹ ਪ੍ਰਾਪਤ ਪਿੰਡਾਂ ਦੇ ਵਿਕਾਸ ਕਾਰਜ਼ਾਂ ਲਈ ਸਾਰੇ ਪਿੰਡਾਂ ਦਾ ਜਾਇਜ਼ਾਂ ਲੈਣ ਲਈ ਐਕਸੀਅਨ ਪੰਚਾਇਤੀ ਰਾਜ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਇਹਨਾਂ ਪਿੰਡਾਂ ਵਿਚ ਹੋਣ ਵਾਲੇ ਵਿਕਾਸ ਕਾਰਜਾਂ ਦਾ ਐਸਟੀਮੈਟ ਤਿਆਰ ਕਰਵਾਇਆ ਜਾਵੇ । ਉਹਨਾਂ ਦਸਿਆ ਕਿ 21 ਨਵੰਬਰ ਨੂੰ ਮਹਾਤਮਾ ਗਾਂਧੀ ਸਰਬਤ ਵਿਕਾਸ ਯੋਜਨਾ ਤਹਿਤ ਜ਼ਿਲ੍ਹਾ ਪਧਰੀ ਕੈਂਪ ਇੰਨਡੋਰ ਸਟੇਡੀਅਮ ਨੇੜੇ ਪੁਲਿਸ ਲਾਈਨ ਤਰਨ ਤਾਰਨ ਵਿਖੇ ਅਤੇ 23 ਨਵੰਬਰ ਨੂੰ ਜ਼ਿਲੇ ਵਿਚ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ ਛੋਹ ਪ?੍ਰਾਪਤ ਪਿੰਡਾਂ ਵਿਚ ਵੀ ਵਿਸ਼ੇਸ ਕੈਂਪ ਲਗਾਏ ਜਾਣਗੇ।ਉਹਨਾਂ ਦਸਿਆ ਕਿ ਇਹਨਾਂ ਕੈਂਪਾਂ ਦੌਰਾਨ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਲੋਕ ਭਲਾਈ ਦੀ ਵਖ-ਵਖ ਸਕੀਮਾਂ ਸਬੰਧੀ ਯੋਗ ਲਾਭਪਾਤਰੀਆਂ ਦੇ ਫਾਰਮ ਭਰਵਾਏ ਜਾਣਗੇ ਅਤੇ ਇਹਨਾਂ ਦੀ ਪੜਤਾਲ ਉਪਰੰਤ ਉਹਨਾਂ ਨੂੰ ਬਣਦਾ ਲ਼ਾਭ ਦਿਤਾ ਜਾਵੇਗਾ।
ਉਹਨਾਂ ਦਸਿਆ ਕਿ ਮਹਾਤਮਾ ਗਾਂਧੀ ਸਰਬਤ ਵਿਕਾਸ ਯੋਜਨਾ ਤਹਿਤ ਲਗਾਏ ਜਾਣ ਵਾਲੇ ਕੈਂਪਾਂ ਵਿਚ ਪ?੍ਰਧਾਨ ਮੰਤਰੀ ਅਵਾਸ ਯੋਜਨ ਤਹਿਤ ਯੋਗ ਲਾਭਪਾਤਰੀਆਂ ਨੂੰ 5 ਮਰਲੇ ਦੇ ਪਲਾਟ ਸਕੀਮ, ਪੈਨਸ਼ਨ ਸਕੀਮਾਂ,, ਆਟਾ ਦਾਲ ਸਕੀਮ, ਨਗਦ ਸਹਾਇਤਾ, ਸਵਛ ਭਾਰਤ ਮਿਸ਼ਨ ਪੇਂਡੂ, ਵਾਟਰ ਸਪਲਾਈ ਸਕੀਮ, ਮਗਨਰੇਗਾ, ਹੁਨਰ ਵਿਕਾਸ ਸਹਾਇਤਾ ਘਰ-ਘਰ ਰੋਜ਼ਗਾਰ, ਅਨੁਸੂਚਿਤ ਜਾਤੀ ਅਤੇ ਘਟ ਗਿਣਤੀ ਲਈ ਵਜ਼ੀਫੇ, ਅਸ਼ੀਰਵਾਦ ਸਕੀਮ, ਐਸ.ਸੀ. ਬੀ.ਸੀ. ਘਟ ਗਿਣਤੀ ਲਈ ਕਰਜ਼ੇ, ਸਰਵ ਸਿਖਿਆ ਅਭਿਆਨ ਆਦਿ ਤਹਿਤ ਯੋਗ ਲਾਭਪਾਤਰੀ ਆਪਣੇ ਫਾਰਮ ਭਰ ਸਕਦੇ ਹਨ ।ਉਹਨਾਂ ਨੇ ਕਿਹਾ ਕਿ ਇਹਨਾਂ ਵਿਸ਼ੇਸ ਕੈਂਪਾਂ ਵਿਚ ਯਕੀਨੀ ਬਣਾਇਆ ਜਾਵੇ ਕਿ ਕੋਈ ਵੀ ਵਿਧਵਾ, ਆਸ਼ਰਿਤ ਬਚੇ ਅਤੇ ਦਿਵਆਂਗ ਪੈਨਸ਼ਨ ਦੀ ਸਹੂਲਤ ਤੋਂ ਵਾਂਝਾ ਨਾ ਰਹੇ। ਉਹਨਾਂ ਦਸਿਆ ਕਿ ਮਹਾਤਮਾ ਗਾਂਧੀ ਸਰਬਤ ਵਿਕਾਸ ਯੋਜਨਾ ਦਾ ਉਦੇਸ਼ ਸਰਕਾਰ ਦੇ ਸਮੁਚੇ ਵਿਕਾਸ ਦੇ ਦਿ?੍ਰਸ਼ਟੀ ਕੋਣ ਨੂੰ ਬਦਲਣਾ ਹੈ ਤਾਂ ਜੋ ਸਮਾਜਿਕ ਤੇ ਆਰਥਿਕ ਵਿਕਾਸ ਦੀਆਂ ਸਕੀਮਾਂ ਦੇ ਲਾਭ ਉਹਨਾਂ ਸਾਰਿਆਂ ਤਕ ਪੁਜ ਸਕਣ, ਜਿਹੜੇ ਲੋਕਾਂ ਇਹਨਾਂ ਲਾਭਾਂ ਤੋਂ ਵਾਂਝੇ ਰਹਿ ਗਏ ਹਨ । ਇਸ ਸਕੀਮ ਦਾ ਟੀਚਾ ਅਜਿਹੇ ਲੋਕਾਂ ਦੀ ਪਹਿਚਾਣ ਕਰਨਾ ਅਤੇ ਇਹ ਸੁਨਿਸ਼ਸਿਤ ਕਰਨਾ ਹੈ ਕਿ ਵਖ-ਵਖ ਸਰਕਾਰੀ ਸਕੀਮਾਂ ਅਤੇ ਪ?੍ਰੋਗਰਾਮਾਂ ਅਧੀਨ ਬਣਦੇ ਲਾਭ ਇਹਨਾਂ ਲੋਕਾਂ ਨੂੰ ਮਿਲ ਸਕਣ ।

WRITTEN BY