Skip to content
Independent perspectives. Global stories.
BREAKING

ਪ੍ਰਕਾਸ਼ ਪੁਰਬ: ਸ੍ਰੀ ਬੇਰ ਸਾਹਿਬ ਵਿਖੇ ਸਮਾਗਮ ਸ਼ੁਰੂ

Share this story

ਨਗਰ ਕੀਰਤਨ ਅਜ, 23 ਨੂੰ ਹੋਵੇਗਾ ਵਿਸ਼ਾਲ ਗੁਰਮਤਿ ਸਮਾਗਮ : ਭਾਈ ਲੌਂਗੋਵਾਲ

ਸੁਲਤਾਨਪੁਰ ਲੋਧੀ, 21 ਨਵੰਬਰ-ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 549ਵੇਂ ਪ੍ਰਕਾਸ਼ ਪੁਰਬ ਮੌਕੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਸਮਾਗਮਾਂ ਦੀ ਆਰੰਭਤਾ ਅਜ ਖ਼ਾਲਸਾਈ ਜਾਹੋ-ਜਲਾਲ ਨਾਲ ਹੋਈ, ਜਿਸ ਤਹਿਤ ਅਜ ਵਡੀ ਗਿਣਤੀ ਵਿਚ ਸੰਗਤਾਂ ਨੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਦਸਣਯੋਗ ਹੈ ਕਿ ਇਸ ਸਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੀਤੇ ਜਾਣ ਵਾਲੇ ਸਮਾਗਮ ਅਗਲੇ ਸਾਲ ਮਨਾਏ ਜਾਣ ਵਾਲੇ 550 ਸਾਲਾ ਪ੍ਰਕਾਸ਼ ਪੁਰਬ ਦੀ ਆਰੰਭਤਾ ਵਜੋਂ ਵਿਸ਼ਾਲ ਪਧਰ ‘ਤੇ ਕੀਤੇ ਜਾ ਰਹੇ ਹਨ ਜਿਨ੍ਹਾਂ ਨੂੰ ਯਾਦਗਾਰੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਵਲੋਂ ਕੋਈ ਕਸਰ ਨਹੀਂ ਛਡੀ ਜਾ ਰਹੀ। ਬੇਸ਼ਕ ਸ਼੍ਰੋਮਣੀ ਕਮੇਟੀ ਵਲੋਂ ਮੁਖ ਸਮਾਗਮ 23 ਨਵੰਬਰ ਨੂੰ ਭਾਈ ਮਰਦਾਨਾ ਜੀ ਦੀਵਾਨ ਹਾਲ ਵਿਖੇ ਕੀਤਾ ਜਾਣਾ ਹੈ ਪਰੰਤੂ ਇਸ ਦੀਆਂ ਅਗਾਊਂ ਤਿਆਰੀਆਂ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵਲੋਂ ਵਿਸ਼ੇਸ਼ ਰੁਚੀ ਦਿਖਾਈ ਜਾ ਰਹੀ ਹੈ। ਭਾਈ ਲੌਂਗੋਵਾਲ ਅਜ ਗੁਰਦੁਆਰਾ ਸ੍ਰੀ ਬੇਰ ਸਾਹਿਬ ਸਾਹਿਬ ਵਿਖੇ ਪਹੁੰਚੇ ਅਤੇ ਉਨ੍ਹਾਂ ਗੁਰੂ ਘਰ ਵਿਖੇ ਨਤਮਸਤਕ ਹੋਣ ਮਗਰੋਂ ਸਮੁਚੇ ਸਮਾਗਮਾਂ ਦੇ ਕੀਤੇ ਜਾ ਰਹੇ ਪ੍ਰਬੰਧਾਂ ਬਾਰੇ ਨਿਰਦੇਸ਼ ਦਿਤੇ।
ਇਸੇ ਦੌਰਾਨ ਭਾਈ ਲੌਂਗੋਵਾਲ ਨੇ 23 ਨਵੰਬਰ ਨੂੰ ਕਰਵਾਏ ਜਾਣ ਵਾਲੇ ਵਿਸ਼ੇਸ਼ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਹਲਕੇ ਦੇ ਸੀਨੀਅਰ ਆਗੂਆਂ, ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ, ਮੈਂਬਰਾਂ ਤੇ ਵਖ-ਵਖ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਨਾਲ ਇਕਤਰਤਾ ਕੀਤੀ। ਇਸ ਇਕਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਸਮਾਗਮਾਂ ਸਮੇਂ ਕੀਤੇ ਜਾਣ ਵਾਲੇ ਪ੍ਰਬੰਧਾਂ ਬਾਰੇ ਨਿਰਦੇਸ਼ ਦਿਤੇ ਅਤੇ ਵਖ-ਵਖ ਕਾਰਜਾਂ ਲਈ ਡਿਊਟੀਆਂ ਵੀ ਲਗਾਈਆਂ। ਮੀਟਿੰਗ ਮਗਰੋਂ ਭਾਈ ਲੌਂਗੋਵਾਲ ਨੇ ਦਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਆਰੰਭਤਾ ਸਮਾਗਮ ਜੋ ਇਸ ਸਾਲ ਤੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਕੀਤੇ ਜਾ ਰਹੇ ਹਨ, ਲਈ ਸ਼੍ਰੋਮਣੀ ਕਮੇਟੀ ਵਲੋਂ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਦਸਿਆ ਕਿ 23 ਨਵੰਬਰ ਦੇ ਮੁਖ ਸਮਾਗਮ ਵਿਚ ਪੰਜਾਬ ਦੇ ਰਾਜਪਾਲ ਸ੍ਰੀ ਵੀ.ਪੀ. ਸਿੰਘ ਬਦਨੌਰ ਤੋਂ ਇਲਾਵਾ ਕੇਂਦਰੀ ਮੰਤਰੀ ਅਤੇ ਵਖ-ਵਖ ਧਾਰਮਿਕ, ਰਾਜਸੀ ਤੇ ਸਮਾਜਿਕ ਸ਼ਖ਼ਸੀਅਤਾਂ ਸ਼ਮੂਲੀਅਤ ਕਰ ਰਹੀਆਂ ਹਨ। ਉਨ੍ਹਾਂ ਦਸਿਆ ਕਿ ਮੁਖ ਸਮਾਗਮ ਭਾਈ ਮਰਦਾਨਾ ਜੀ ਦੀਵਾਨ ਹਾਲ ਵਿਖੇ ਦੁਪਹਿਰ 12:00 ਵਜੇ ਤੋਂ ਲੈ ਕੇ 4:00 ਵਜੇ ਤਕ ਹੋਵੇਗਾ, ਉਨ੍ਹਾਂ ਦਸਿਆ ਕਿ ਇਸੇ ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਵਲੋਂ ਤਿਆਰ ਕੀਤੇ ਸੋਨੇ ਅਤੇ ਚਾਂਦੀ ਦੇ ਸਿਕੇ ਪੰਜਾਬ ਦੇ ਰਾਜਪਾਲ ਅਤੇ ਹੋਰ ਪ੍ਰਮੁਖ ਸ਼ਖ਼ਸੀਅਤਾਂ ਵਲੋਂ ਜਾਰੀ ਕੀਤੇ ਜਾਣਗੇ।
ਮੀਟਿੰਗ ਵਿਚ ਸ਼੍ਰੋਮਣੀ ਕਮੇਟੀ ਦੇ ਜਨਰਲ ਸਕਤਰ ਸ. ਗੁਰਬਚਨ ਸਿੰਘ ਕਰਮੂੰਵਾਲਾ, ਸਾਬਕਾ ਮੰਤਰੀ ਬੀਬੀ ਉਪਿੰਦਰਜੀਤ ਕੌਰ, ਅੰਤ੍ਰਿੰਗ ਮੈਂਬਰ ਜਥੇਦਾਰ ਸ਼ਿੰਗਾਰਾ ਸਿੰਘ ਲੋਹੀਆਂ, ਸ. ਖੁਸ਼ਵਿੰਦਰ ਸਿੰਘ ਭਾਟੀਆ, ਸ. ਤਾਰਾ ਸਿੰਘ ਸਲਾ, ਮੈਂਬਰ ਸ. ਗੁਰਮੀਤ ਸਿੰਘ ਬੂਹ, ਸ. ਜਰਨੈਲ ਸਿੰਘ ਡੋਗਰਾਂਵਾਲਾ, ਸ. ਕੁਲਵੰਤ ਸਿੰਘ ਮੰਨਣ, ਭਾਈ ਰਾਜਿੰਦਰ ਸਿੰਘ ਮਹਿਤਾ, ਸ. ਰਣਜੀਤ ਸਿੰਘ ਕਾਹਲੋਂ, ਸ. ਰਵਿੰਦਰ ਸਿੰਘ ਚਕ, ਸ. ਪਰਮਜੀਤ ਸਿੰਘ ਰਾਏਪੁਰ, ਸ. ਸਰਵਣ ਸਿੰਘ ਕੁਲਾਰ, ਸ. ਗੁਰਿੰਦਰਪਾਲ ਸਿੰਘ ਗੋਰਾ, ਸ. ਸੁਖਵਰਸ਼ ਸਿੰਘ ਪੰਨੂੰ, ਬੀਬੀ ਗੁਰਪ੍ਰੀਤ ਕੌਰ ਰੂਹੀ, ਸ. ਬਲਵਿੰਦਰ ਸਿੰਘ ਭੰਬਾਲੰਡਾ, ਸ. ਗੁਰਨਾਮ ਸਿੰਘ ਜਸਲ, ਮੁਖ ਸਕਤਰ ਡਾ. ਰੂਪ ਸਿੰਘ, ਸਕਤਰ ਸ. ਅਵਤਾਰ ਸਿੰਘ ਸੈਂਪਲਾ, ਸ. ਦਿਲਜੀਤ ਸਿੰਘ ਬੇਦੀ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਵਧੀਕ ਸਕਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਮਹਿੰਦਰ ਸਿੰਘ ਆਹਲੀ, ਸ. ਸੁਖਮਿੰਦਰ ਸਿੰਘ ਐਕਸੀਅਨ, ਸ. ਸਿਮਰਜੀਤ ਸਿੰਘ ਕੰਗ, ਸ. ਤੇਜਿੰਦਰ ਸਿੰਘ ਪਡਾ, ਸ. ਹਰਜਿੰਦਰ ਸਿੰਘ ਕੈਰੋਵਾਲ, ਸ. ਦਰਸ਼ਨ ਸਿੰਘ ਲੌਂਗੋਵਾਲ, ਸ. ਚਾਨਣ ਸਿੰਘ, ਸ. ਜਰਨੈਲ ਸਿੰਘ ਮੈਨੇਜਰ, ਇੰਜੀਨੀਅਰ ਸਵਰਣ ਸਿੰਘ ਆਦਿ ਮੌਜੂਦ ਸਨ।ਪਹਿਲੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਫੁਲਾਂ ਦੀ ਅਲੌਕਿਕ ਸਜਾਵਟ ਕੀਤੀ ਗਈ ਹੈ। ਸਮੁਚੇ ਦਰਬਾਰ ਹਾਲ ਨੂੰ ਵਖ-ਵਖ ਤਰ੍ਹਾਂ ਦੇ ਦੇਸੀ-ਵਿਦੇਸ਼ੀ ਫੁਲਾਂ ਦੀਆਂ ਲੜੀਆਂ ਨਾਲ ਸਜਾਇਆ ਗਿਆ ਹੈ।ਸੰਗਤ ਵਲੋਂ ਫੁਲਾਂ ਦੀ ਸਜਾਵਟ ਵਿਚ ਭਰਪੂਰ ਹਿਸਾ ਪਾਇਆ ਜਾ ਰਿਹਾ ਹੈ ਇਸ ਤੋਂ ਇਲਾਵਾ ਮੁਖ ਸਮਾਗਮ ਵਾਲੇ ਅਸਥਾਨ ਭਾਈ ਮਰਦਾਨਾ ਜੀ ਦੀਵਾਨ ਹਾਲ ਨੂੰ ਵੀ ਖੂਬਸੂਰਤ ਫੁਲਾਂ ਨਾਲ ਸ਼ਿੰਗਾਰਿਆ ਜਾ ਰਿਹਾ ਹੈ, ਜਿਥੇ ਦੇਸ਼ ਦੀਆਂ ਪ੍ਰਮੁਖ ਸ਼ਖ਼ਸੀਅਤਾਂ ਨੇ ਸੰਗਤਾਂ ਨਾਲ ਵਿਚਾਰ ਸਾਂਝੇ ਕਰਨੇ ਹਨ। ਇਸ ਦੇ ਨਾਲ ਹੀ ਗੁਰਦੁਆਰਾ ਸਾਹਿਬ ਸਮੂਹ ਨੂੰ ਵੀ ਵਿਸ਼ੇਸ਼ ਤੌਰ ‘ਤੇ ਸਜਾਇਆ ਗਿਆ ਹੈ। ਗੁਰਦੁਆਰਾ ਸਾਹਿਬ ਨੂੰ ਵੀ ਸੁੰਦਰ ਦੀਪਮਾਲਾ ਨਾਲ ਸ਼ਿੰਗਾਰਿਆ ਜਾ ਰਿਹਾ ਹੈ। ਗੁਰਦੁਆਰਾ ਸ੍ਰੀ ਬੇਰ ਸਾਹਿਬ ਜਿਥੇ ਅਜ ਵਖ-ਵਖ ਸਮਾਗਮਾਂ ਦੀ ਸ਼ੁਰੂਆਤ ਕੀਤੀ ਗਈ ਹੈ, ਵਿਖੇ 24 ਨਵੰਬਰ ਤਕ ਲਗਾਤਾਰ ਸਮਾਗਮ ਜਾਰੀ ਰਹਿਣਗੇ। ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਦਸਿਆ ਕਿ ਭਲਕੇ 22 ਨਵੰਬਰ ਨੂੰ ਗੁਰਦੁਆਰਾ ਸ੍ਰੀ ਸੰਤ ਘਾਟ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ, ਸ਼ਾਮ 5:00 ਵਜੇ ਭਾਈ ਮਰਦਾਨਾ ਜੀ ਦੀਵਾਨ ਹਾਲ ਵਿਖੇ ਸਮਾਗਮ ਆਰੰਭ ਹੋਣਗੇ, ਜੋ ਸਾਰੀ ਰਾਤ ਨਿਰੰਤਰ ਜਾਰੀ ਰਹਿਣਗੇ। ਇਨ੍ਹਾਂ ਸਮਾਗਮਾਂ ਵਿਚ ਸ਼ਬਦ ਕੀਰਤਨ, ਢਾਡੀ ਕਵੀਸ਼ਰੀ ਦਰਬਾਰ ਅਤੇ ਕਵੀ ਦਰਬਾਰ ਹੋਣਗੇ। 23 ਨਵੰਬਰ ਦੀ ਸਵੇਰ ਤੋਂ ਦੁਪਹਿਰ 12:00 ਵਜੇ ਤਕ ਵੀ ਪੰਥ ਪ੍ਰਸਿਧ ਰਾਗੀ, ਢਾਡੀ, ਕਵੀਸ਼ਰ ਹਾਜ਼ਰੀ ਭਰਨਗੇ, ਜਦਕਿ ਦੁਪਹਿਰ 12:00 ਵਜੇ ਤੋਂ ਲੈ ਕੇ ਸ਼ਾਮ 4:00 ਵਜੇ ਤਕ ਮੁਖ ਸਮਾਗਮ ਹੋਵੇਗਾ। ਇਨ੍ਹਾਂ ਸਮਾਗਮਾਂ ਦੌਰਾਨ ਹੀ ਪ੍ਰਮੁਖ 23 ਨਵੰਬਰ ਰਾਤ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਅਲੌਕਿਕ ਆਤਿਸ਼ਬਾਜ਼ੀ ਕੀਤੀ ਜਾਵੇਗੀ ਅਤੇ ਰਾਗਾਂ ‘ਤੇ ਅਧਾਰਿਤ ਕੀਰਤਨ ਦਰਬਾਰ ਹੋਵੇਗਾ। ਰਾਤ 1:40 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ।
ਭਲਕੇ 22 ਨਵੰਬਰ ਨੂੰ ਸਵੇਰੇ 9:00 ਵਜੇ ਗੁਰਦੁਆਰਾ ਗੁਰੂ ਕਾ ਬਾਗ ਸੁਲਤਾਨਪੁਰ ਲੋਧੀ ਦੇ ਗੁੰਬਦ ‘ਤੇ ਸੋਨੇ ਦਾ ਕਲਸ ਚੜ੍ਹਾਇਆ ਜਾਵੇਗਾ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਸਮੇਤ ਹੋਰ ਪ੍ਰਮੁਖ ਸ਼ਖ਼ਸੀਅਤਾਂ ਮੌਜੂਦ ਰਹਿਣਗੀਆਂ।ਇਸ ਦੀ ਕਾਰ ਸੇਵਾ ਬਾਬਾ ਸੁਬੇਗ ਸਿੰਘ ਗੋਇੰਦਵਾਲ ਸਾਹਿਬ ਵਾਲਿਆਂ ਵਲੋਂ ਕਰਵਾਈ ਜਾ ਰਹੀ ਹੈ।

WRITTEN BY