Skip to content
Independent perspectives. Global stories.
BREAKING

ਭਾਰਤ ਸਰਕਾਰ ਵੱਲੋਂ ਸਿੱਖਾਂ ਨੂੰ ਵੱਡਾ ਤੋਹਫਾ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮਨਜ਼ਰੀ

Share this story

ਕੇਂਦਰੀ ਕੈਬਨਿਟ ਵੱਲੋਂ ਪ੍ਰਕਾਸ਼ ਪੁਰਬ ਵੱਡੇ ਪੱਧਰ ’ਤੇ ਮਨਾਉਣ ਦਾ ਐਲਾਨ

ਨਵੀਂ ਦਿੱਲੀ, 22 ਨਵੰਬਰ- ਭਾਰਤ ਸਰਕਾਰ ਨੇ ਇਕ ਵੱਡਾ ਫੈਸਲਾ ਲੈਂਦੇ ਹੋਏ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਰਾਵੀ ਦੇ ਦਰਸ਼ਨਾਂ ਲਈ ਡੇਰਾ ਬਾਬਾ ਨਾਨਕ ਤੋਂ ਕੌਮਾਂਤਰੀ ਸਰਹੱਦ ਤੱਕ ਲਾਂਘੇ ਦੀ ਉਸਾਰੀ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਕੇਂਦਰੀ ਕੈਬਨਿਟ ਦੀ ਬੈਠਕ ਲਏ ਗਏ ਇਸ ਫੈਸਲੇ ਦਾ ਦੇਸ਼ ਵਿਦੇਸ਼ ਵਿੱਚ ਸਿੱਖ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਜਾ ਰਿਹਾ ਹੈ। ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਲਏ ਗਏ ਇਸ ਫੈਸਲੇ ਅਨੁਸਾਰ ਇਸ ਲਾਂਘੇ ਦੀ ਉਸਾਰੀ ਦਾ ਸਾਰਾ ਖਰਚਾ ਭਾਰਤ ਸਰਕਾਰ ਕਰੇਗੀ। ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸਿੱਖ ਭਾਈਚਾਰੇ ਦੀ ਇਹ 70 ਸਾਲ ਪੁਰਾਣੀ ਮੰਗ ਪੂਰੀ ਹੋ ਗਈ ਹੈ। ਲਾਂਘੇ ਲਈ ਭਾਰਤ ਸਰਕਾਰ ਵੱਲੋਂ ਡੇਢ ਕਿਲੋਮੀਟਰ ਲੰਬਾ ਰਸਤਾ ਬਣਾਇਆ ਜਾਵੇਗਾ। ਇਹ ਗਲਿਆਰਾ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਹੋਵੇਗਾ। ਦੂਸਰੇ ਪਾਸੇ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮੁਹੰਮਦ ਕੁਰੈਸ਼ੀ ਨੇ ਟਵੀਟ ਕਰਦੇ ਹੋਏ ਐਲਾਨ ਕੀਤਾ ਹੈ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਜਨਾਬ ਇਮਰਾਨ ਖਾਨ ਆਪਣੇ ਹਿੱਸੇ ਦੇ ਢਾਈ ਕਿਲੋਮੀਟਰ ਗਲਿਆਰੇ ਦੇ ਉਸਾਰੀ ਕਾਰਜਾਂ ਦੀ ਸ਼ੁਰੂਆਤ 28 ਨਵੰਬਰ ਨੂੰ ਕਰਨਗੇ।

WRITTEN BY