ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਵਿਸ਼ਾਲ ਸਮਾਗਮ ’ਚ ਪਹੁੰਚੀਆਂ ਪ੍ਰਮੁੱਖ ਸ਼ਖ਼ਸੀਅਤਾਂ
ਸੁਲਤਾਨਪੁਰ ਲੋਧੀ, 23 ਨਵੰਬਰ- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੁੱਚੇ ਸਿੱਖ ਜਗਤ ਦੇ ਸਹਿਯੋਗ ਨਾਲ ਵਿਸ਼ਾਲ ਸਮਾਗਮਾਂ ਦੀ ਆਰੰਭਤਾ ਅੱਜ ਗੁਰੂ ਸਾਹਿਬ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਖ਼ਾਲਸਾਈ ਸ਼ਾਨੋ-ਸ਼ੌਕਤ ਨਾਲ ਕੀਤੀ ਗਈ। ਇਸ ਸਬੰਧ ਵਿਚ ਗੁਰਦੁਆਰਾ ਸਾਹਿਬ ਦੇ ਭਾਈ ਮਰਦਾਨਾ ਜੀ ਦੀਵਾਨ ਹਾਲ ਵਿਖੇ ਕਰਵਾਏ ਗਏ ਮੁੱਖ ਸਮਾਗਮ ਦੌਰਾਨ ਸਿੰਘ ਸਾਹਿਬਾਨ, ਪੰਥਕ ਤੇ ਨਿਹੰਗ ਸਿੰਘ ਜਥੇਬੰਦੀਆਂ ਦੇ ਮੁਖੀਆਂ ਤੋਂ ਇਲਾਵਾ ਭਾਰਤ ਦੇ ਕੇਂਦਰੀ ਮੰਤਰੀ ਡਾ. ਮਹੇਸ਼ ਸ਼ਰਮਾ ਤੇ ਸ. ਹਰਦੀਪ ਸਿੰਘ ਪੁਰੀ, ਪੰਜਾਬ ਦੇ ਰਾਜਪਾਲ ਸ੍ਰੀ ਵੀ.ਪੀ. ਸਿੰਘ ਬਦਨੌਰ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਕਮੇਟੀ, ਦਿੱਲੀ ਕਮੇਟੀ ਅਤੇ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਮੁੱਖ ਆਗੂਆਂ ਦੇ ਨਾਲ-ਨਾਲ ਸ਼੍ਰੋਮਣੀ ਕਮੇਟੀ ਮੈਂਬਰ ਤੇ ਸੰਤ ਸਮਾਜ ਦੇ ਆਗੂ ਵੀ ਵੱਡੀ ਗਿਣਤੀ ਵਿਚ ਮੌਜੂਦ ਸਨ। ਸਮਾਗਮ ਦੌਰਾਨ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਭੇਜਿਆ ਗਿਆ ਸੰਦੇਸ਼ ਭਾਰਤ ਦੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਡਾ. ਮਹੇਸ਼ ਸ਼ਰਮਾ ਨੇ ਪੜ੍ਹਿਆ। ਆਪਣੇ ਸੰਦੇਸ਼ ਵਿਚ ਸ੍ਰੀ ਨਰਿੰਦਰ ਮੋਦੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੁਨੀਆਂ ਦੇ ਇਕ ਅਜਿਹੇ ਸਰਬਸਾਂਝੇ ਰਹਿਬਰ ਸਨ, ਜਿਨ੍ਹਾਂ ਨੇ ਮਾਨਵਤਾ ਨੂੰ ਆਪਸੀ ਭਾਈਚਾਰੇ ਅਤੇ ਮਿਲਵਰਤਨ ਦਾ ਅਦਭੁਤ ਮਾਰਗ ਦਿੱਤਾ। ਗੁਰੂ ਜੀ ਇਕ ਮਹਾਨ ਦਾਰਸ਼ਨਿਕ, ਸਮਾਜ ਸੁਧਾਰਕ ਅਤੇ ਵਿਸ਼ਵ ਦੇ ਕ੍ਰਾਂਤੀਕਾਰੀ ਰਹਿਬਰ ਸਨ। ਉਨ੍ਹਾਂ ਦਾ ਸਾਰਾ ਜੀਵਨ ਹੀ ਸਿਧਾਂਤਕ ਚਮਤਕਾਰੀ ਸੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਗੁਰੂ ਸਾਹਿਬ ਦੀਆਂ ਸਿੱਖਿਆਵਾਂ, ਉਪਦੇਸ਼ ਤੇ ਸੰਦੇਸ਼ ਨੂੰ ਵਿਸ਼ਵ ਤੱਕ ਲਿਜਾਇਆ ਜਾਵੇਗਾ, ਇਹ ਕਾਰਜ ਦੁਨੀਆਂ ਭਰ ’ਚ ਸਥਿਤ ਭਾਰਤੀ ਦੂਤਾਵਾਸਾਂ ਰਾਹੀਂ ਕੀਤਾ ਜਾਵੇਗਾ। ਉਨ੍ਹਾਂ ਸੁਲਤਾਨਪੁਰ ਲੋਧੀ ਨੂੰ ਵਿਸ਼ਵ ਦੇ ਨਕਸ਼ੇ ’ਚ ਉਭਾਰਨ ਲਈ ਵਿਰਾਸਤੀ ਸ਼ਹਿਰ ਬਣਾਉਣ ਦੀ ਪ੍ਰਤੀਬਧਤਾ ਦੁਹਰਾਉਂਦਿਆਂ ਕਿਹਾ ਕਿ ਭਾਰਤ ਸਰਕਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਇਸ ਦੇ ਵਿਕਾਸ ਲਈ ਕੋਈ ਕਸਰ ਨਹੀਂ ਛੱਡੇਗੀ। ਸਿੱਖ ਜਗਤ ਦੀਆਂ ਭਾਵਨਾਵਾਂ ਅਨੁਸਾਰ ਇਸ ਪੁਰਬ ਨੂੰ ਸਮਰਪਿਤ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਵੀ ਖੋਲ੍ਹਿਆ ਜਾ ਰਿਹਾ ਹੈ। ਇਸ ਦੌਰਾਨ ਕੇਂਦਰੀ ਮੰਤਰੀ ਸ. ਹਰਦੀਪ ਸਿੰਘ ਪੁਰੀ ਨੇ ਵੀ ਸੰਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਗੁਰੂ ਸਾਹਿਬ ਦੇ ਜੀਵਨ ਅਤੇ ਉਪਦੇਸ਼ਾਂ ਨੂੰ ਸਮੁੱਚੀ ਮਨੁੱਖਤਾ ਲਈ ਕਲਿਆਣਕਾਰੀ ਦੱਸਿਆ। ਉਨ੍ਹਾਂ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਬਣਾਉਣ ਦੀ ਪਹਿਲਕਦਮੀ ਲਈ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ।
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ ਅਧਿਆਤਮਿਕਤਾ ਦੀ ਸਿਖ਼ਰ- ਰਾਜਪਾਲ ਸ੍ਰੀ ਵੀ.ਪੀ. ਸਿੰਘ ਬਦਨੌਰ
ਇਸ ਮੌਕੇ ਪੰਜਾਬ ਦੇ ਰਾਜਪਾਲ ਸ੍ਰੀ ਵੀ. ਪੀ. ਸਿੰਘ ਬਦਨੌਰ ਨੇ ਆਪਣੇ ਸੰਬੋਧਨ ਦੌਰਾਨ ਆਖਿਆ ਕਿ ਪੰਜਾਬ ਦਾ ਇਤਿਹਾਸ ਸਿੱਖ ਗੁਰੂ ਸਾਹਿਬਾਨ ਅਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਨਾਲ ਭਰਿਆ ਹੋਇਆ ਹੈ, ਸ਼੍ਰੋਮਣੀ ਅਕਾਲ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉ¤ਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਇਸ ਇਤਿਹਾਸਕ ਮੌਕੇ ‘ਤੇ ਭਾਰਤ ਦੀ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਪਹਿਲਕਦਮੀਆਂ ਦੀ ਪ੍ਰਸੰਸ਼ਾ ਕੀਤੀ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਮਾਗਮ ਵਿਚ ਪਹੁੰਚੀਆਂ ਸਮੂਹ ਧਾਰਮਿਕ, ਰਾਜਨੀਤਕ, ਸਮਾਜਿਕ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ ਅਤੇ ਅਗਲੇ ਸਾਲ ਮਨਾਏ ਜਾਣ ਵਾਲੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਲਈ ਵੀ ਇਸੇ ਤਰ੍ਹਾਂ ਸਹਿਯੋਗ ਦੀ ਆਸ ਪ੍ਰਗਟਾਈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵੀ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ।
ਸ਼ਮਾਗਮ ਦੌਰਾਨ ਸੰਤ ਸਮਾਜ ਦੇ ਪ੍ਰਧਾਨ ਅਤੇ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਮਨਜੀਤ ਸਿੰਘ ਜੀ.ਕੇ., ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਅਵਤਾਰ ਸਿੰਘ ਹਿੱਤ, ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਸ. ਗੁਰਬਚਨ ਸਿੰਘ ਕਰਮੂੰਵਾਲਾ, ਸਾਬਕਾ ਮੰਤਰੀ ਪੰਜਾਬ ਸਰਕਾਰ ਜਥੇਦਾਰ ਤੋਤਾ ਸਿੰਘ ਨੇ ਵੀ ਸੰਗਤ ਨੂੰ ਸੰਬੋਧਨ ਕੀਤਾ। ਸਟੇਜ ਦੇ ਫਰਜ਼ ਗਿਆਨੀ ਭਗਵਾਨ ਸਿੰਘ ਜੌਹਲ ਨੇ ਨਿਭਾਏ। ਇਸੇ ਦੌਰਾਨ ਪ੍ਰਸਿੱਧ ਕਥਾਵਾਚਕ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਅਤੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਸਾਹਿਬ ਮੁੱਖ ਗ੍ਰੰਥੀ ਗਿਆਨੀ ਸੁਰਜੀਤ ਸਿੰਘ ਸਭਰਾਅ ਨੇ ਵੀ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ। ਸ਼੍ਰੋਮਣੀ ਗੁਰਦੁਆਰਾ ਵੱਲੋਂ ਭਾਈ ਮਰਦਾਨਾ ਜੀ ਦੀਵਾਨ ਹਾਲ ਵਿਖੇ ਕੀਤੇ ਸਮਾਗਮ ਦੌਰਾਨ ਪੰਜਾਬ ਦੇ ਰਾਜਪਾਲ ਸ੍ਰੀ ਵੀ.ਪੀ. ਸਿੰਘ ਬਦਨੌਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵੱਲੋਂ ਸਾਂਝੇ ਤੌਰ ’ਤੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਨੇ ਅਤੇ ਚਾਂਦੀ ਦੇ ਵਿਸ਼ੇਸ਼ ਯਾਦਗਾਰੀ ਸਿੱਕੇ ਜਾਰੀ ਕੀਤੇ ਗਏ। ਜਾਰੀ ਕੀਤੇ ਗਏ। ਸੋਨੇ ਦੇ ਸਿੱਕੇ 10 ਗ੍ਰਾਮ ਅਤੇ 5 ਗ੍ਰਾਮ ਵਜ਼ਨ ਦੇ ਬਣਾਏ ਗਏ ਹਨ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੱਜ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ ਨੇ ਗੁਰੂ ਘਰ ਵਿਖੇ ਸੀਸ ਨਿਵਾਇਆ। ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਣ ਵਾਲੀਆਂ ਸ਼ਖ਼ਸੀਅਤਾਂ ਵਿਚ ਕੇਂਦਰ ਮੰਤਰੀ ਡਾ. ਮਹੇਸ਼ ਸ਼ਰਮਾ, ਸ. ਹਰਦੀਪ ਸਿੰਘ ਪੁਰੀ, ਪੰਜਾਬ ਦੇ ਰਾਜਪਾਲ ਸ੍ਰੀ ਵੀ.ਪੀ. ਸਿੰਘ ਬਦਨੌਰ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ, ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਪੰਜਾਬ ਦੇ ਮੁੱਖ ਮੰਤਰੀ ਸ. ਅਮਰਿੰਦਰ ਸਿੰਘ ਆਦਿ ਮੌਜੂਦ ਸਨ। ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਸਮੇਂ ਇਨ੍ਹਾਂ ਸ਼ਖ਼ਸੀਅਤਾਂ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਵਿਸ਼ਾਲ ਸਮਾਗਮ ਦੌਰਾਨ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸ. ਬਲਵਿੰਦਰ ਸਿੰਘ ਭੂੰਦੜ, ਸ. ਦਲਜੀਤ ਸਿੰਘ ਚੀਮਾ, ਸ. ਦਰਬਾਰਾ ਸਿੰਘ ਗੁਰੂ, ਸ. ਨਿਰਮਲ ਸਿੰਘ ਕਾਹਲੋਂ, ਬੀਬੀ ਉਪਿੰਦਰਜੀਤ ਕੌਰ, ਸ. ਗੁਲਜ਼ਾਰ ਸਿੰਘ ਰਣੀਕੇ, ਸ. ਜਨਮੇਜਾ ਸਿੰਘ ਸੇਖੋਂ, ਸ. ਸ਼ਰਨਜੀਤ ਸਿੰਘ ਢਿੱਲੋਂ, ਸ. ਗੁਰਪ੍ਰਤਾਪ ਸਿੰਘ ਵਡਾਲਾ, ਸ੍ਰੀ ਸ਼ਵੇਤ ਮਲਿਕ, ਸ. ਰਣਜੀਤ ਸਿੰਘ ਤਲਵੰਡੀ, ਸ. ਅਲਵਿੰਦਰਪਾਲ ਸਿੰਘ ਪੱਖੋਕੇ, ਸ. ਕਿਰਨਬੀਰ ਸਿੰਘ ਕੰਗ, ਸ੍ਰੀ ਸੋਮ ਪ੍ਰਕਾਸ਼, ਸ. ਗੁਰਪ੍ਰਤਾਪ ਸਿੰਘ ਟਿੱਕਾ, ਸ. ਦਿਆਲ ਸਿੰਘ ਸੋਢੀ, ਸ. ਬਲਦੇਵ ਸਿੰਘ ਮਾਨ, ਦਲ ਪੰਥ ਬਾਬਾ ਬਿੰਧੀਚੰਦ ਦੇ ਮੁੱਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਬਾਬਾ ਗੱਜਣ ਸਿੰਘ ਮੁਖੀ ਤਰਨਾ ਦਲ ਬਾਬਾ ਬਕਾਲਾ, ਬਾਬਾ ਮੇਜਰ ਸਿੰਘ ਵਾਂ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਬਾਬਾ ਗੁਰਚਰਨ ਸਿੰਘ ਠੱਠਾਟਿੱਬਾ, ਬਾਬਾ ਜਸਪਾਲ ਸਿੰਘ ਜੌਹਲਾ, ਬਾਬਾ ਬਲਦੇਵ ਸਿੰਘ ਵੱਲ੍ਹਾ ਤਰਨਾ ਦਲ, ਬਾਬਾ ਮੇਜਰ ਸਿੰਘ ਸੋਢੀ ਦਸਮੇਸ਼ ਤਰਨਾ ਦਲ, ਬਾਬਾ ਬਲਦੇਵ ਸਿੰਘ ਮੁਸ਼ਤਫਾਬਾਦ, ਬਾਬਾ ਪ੍ਰੇਮ ਸਿੰਘ ਮਜੀਠਾ, ਬਾਬਾ ਪ੍ਰਗਟ ਸਿੰਘ ਮਜੀਠਾ, ਬਾਬਾ ਜੱਸਾ ਸਿੰਘ ਤਲਵੰਡੀ ਸਾਬੋ, ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਸ. ਬਿੱਕਰ ਸਿੰਘ ਚੰਨੂ, ਸ. ਸ਼ਿੰਗਾਰਾ ਸਿੰਘ ਲੋਹੀਆਂ, ਭਾਈ ਮਨਜੀਤ ਸਿੰਘ, ਸ. ਖੁਸ਼ਵਿੰਦਰ ਸਿੰਘ ਭਾਟੀਆ, ਸ. ਜਰਨੈਲ ਸਿੰਘ ਕਰਤਾਰਪੁਰ, ਸ. ਬਲਦੇਵ ਸਿੰਘ ਚੂੰਘਾ, ਸ. ਗੁਰਮੇਲ ਸਿੰਘ ਸੰਗਤਪੁਰਾ, ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਅਮਰਜੀਤ ਸਿੰਘ ਚਾਵਲਾ, ਬੀਬੀ ਗੁਰਪ੍ਰੀਤ ਕੌਰ ਰੂਹੀ, ਭਾਈ ਰਾਮ ਸਿੰਘ, ਭਾਈ ਅਜਾਇਬ ਸਿੰਘ ਅਭਿਆਸੀ, ਸ. ਸੁਖਵਰਸ਼ ਸਿੰਘ ਪੰਨੂੰ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਬਾਵਾ ਸਿੰਘ ਗੁਮਾਨਪੁਰਾ, ਸ. ਗੁਰਮੀਤ ਸਿੰਘ ਬੂਹ, ਸ. ਭਗਵੰਤ ਸਿੰਘ ਸਿਆਲਕਾ, ਸ. ਸਰਵਨ ਸਿੰਘ ਕੁਲਾਰ, ਸ. ਪਰਮਜੀਤ ਸਿੰਘ ਰਾਏਪੁਰ, ਸ. ਨਵਤੇਜ ਸਿੰਘ ਕਾਉਣੀ, ਸ. ਪ੍ਰੀਤਮ ਸਿੰਘ ਮਲਸੀਹਾਂ, ਸ. ਸਤਪਾਲ ਸਿੰਘ ਤਲਵੰਡੀ ਭਾਈ, ਸ. ਰਤਨ ਸਿੰਘ ਜੱਫਰਵਾਲ, ਸ. ਕੁਲਵੰਤ ਸਿੰਘ ਮੰਨਣ, ਸ. ਗੁਰਨਾਮ ਸਿੰਘ ਜੱਸਲ, ਸ. ਰਣਜੀਤ ਸਿੰਘ ਕਾਹਲੋਂ, ਸ. ਅਵਤਾਰ ਸਿੰਘ ਰਿਆ, ਸ. ਪਰਮਜੀਤ ਸਿੰਘ ਖ਼ਾਲਸਾ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਦਿਲਜੀਤ ਸਿੰਘ ਬੇਦੀ, ਸ. ਅਵਤਾਰ ਸਿੰਘ ਸੈਂਪਲਾ, ਸ. ਮਨਜੀਤ ਸਿੰਘ ਬਾਠ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਮਹਿੰਦਰ ਸਿੰਘ ਆਹਲੀ, ਸ. ਬਿਜੈ ਸਿੰਘ, ਸ. ਪ੍ਰਤਾਪ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਿਮਰਜੀਤ ਸਿੰਘ ਕੰਗ, ਸ. ਤੇਜਿੰਦਰ ਸਿੰਘ ਪੱਡਾ, ਸ. ਹਰਜਿੰਦਰ ਸਿੰਘ ਕੈਰੋਵਾਲ, ਸ. ਹਰਜੀਤ ਸਿੰਘ ਲਾਲੂਘੁੰਮਣ, ਮੈਨੇਜਰ ਸ. ਜਰਨੈਲ ਸਿੰਘ, ਸ. ਸਰਬਜੀਤ ਸਿੰਘ ਧੁੰਦਾ ਸਮੇਤ ਹੋਰ ਮੌਜੂਦ ਸਨ।



