ਸੁਨਾਮ/ਛਾਜਲੀ, 23 ਨਵੰਬਰ (ਸੁਖਦੇਵ ਸਿੰਘ ਦੇਬੀ, ਰੋਹਿਤ ਗਰਗ, ਕੁਲਜੀਤ ਕੌਰ)- ਇੱਥੋਂ ਨਜਦੀਕੀ ਪਿੰਡ ਬਿਗੜ੍ਹਵਾਲ ਵਿਖੇ ਇਕ ਮੋਟਰ ਸਾਇਕਲ ਦੇ ਬੇਕਾਬੂ ਹੋ ਕੇ ਇਕ ਦਰੱਖਤ ਨਾਲ ਟਕਰਾਅ ਜਾਣ ਕਾਰਨ ਇਕ ਵਿਅਕਤੀ ਦੀ ਮੌਤ ਅਤੇ ਇਕ ਵਿਅਕਤੀ ਦੇ ਗੰਭੀਰ ਰੂਪ ਵਿਚ ਜਖਮੀ ਹੋਣ ਦਾ ਦੁੱਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਪੁਲਿਸ ਚੌਂਕੀ ਮਹਿਲਾਂ ਦੇ ਇੰਚਾਰਜ ਸਬ ਇੰਸਪੈਕਟਰ ਹੀਰਾ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੋਟਰ ਸਾਇਕਲ ਸਵਾਰ ਬਿਗੜ੍ਹਵਾਲ ਤੋਂ ਖਡਿਆਲ ਵੱਲ ਕਿਸੇ ਕੰਮ ਲਈ ਜਾ ਰਹੇ ਸਨ, ਤਾਂ ਉਨ੍ਹਾਂ ਦਾ ਮੋਟਰ ਸਾਇਕਲ ਬੇਕਾਬੂ ਹੋ ਕੇ ਇਕ ਦਰੱਖਤ ਨਾਲ ਟਕਰਾਅ ਗਿਆ। ਜਿਸ ਕਾਰਨ ਹਰਭਜਨ ਸਿੰਘ (18) ਪੁੱਤਰ ਗੁਰਤੇਜ਼ ਸਿੰਘ ਵਾਸੀ ਚੋਅਵਾਸ ਜਖੇਪਲ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਅਮਨਦੀਪ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਚੋਅਵਾਸ ਜਖੇਪਲ ਨੂੰ ਜਿਆਦਾ ਸੱਟਾਂ ਲੱਗਣ ਕਾਰਨ ਪਟਿਆਲਾ ਵਿਖੇ ਰੈਫਰ ਕਰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦਾ ਪੋਸਟਮਾਰਟਮ ਕਰਵਾ ਸਿਵਲ ਹਸਪਤਾਲ ਸੁਨਾਮ ਵਿਖੇ ਕਰਵਾਉਣ ਤੋਂ ਬਾਅਦ ਲਾਸ਼ ਵਾਰਿਸਾਂ ਹਵਾਲੇ ਕਰ ਦਿੱਤੀ ਗਈ ਅਤੇ ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
ਮੋਟਰਸਾਇਕਲ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾਉਣ ਕਾਰਨ ਇਕ ਦੀ ਮੌਤ ਅਤੇ ਇਕ ਗੰਭੀਰ ਰੂਪ ’ਚ ਜ਼ਖਮੀ



