Skip to content
Independent perspectives. Global stories.
BREAKING

ਨਸ਼ਿਆਂ ਦੇ ਕਾਰੋਬਾਰੀਆਂ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਕਿਸੇ ਵੀ ਕੀਮਤ ਤੇ ਬਖ਼ਸ਼ਿਆ ਨਹੀਂ ਜਾਵੇਗਾ : ਹਰਜੀਤ ਸਿੰਘ ਮਾਨ

Share this story

ਭਗਤਾ ਭਾਈ ਕਾ, 26 ਨਵੰਬਰ (ਸਵਰਨ ਸਿੰਘ ਭਗਤਾ)- ਨਸ਼ਿਆਂ ਦੇ ਕਾਰੋਬਾਰੀਆਂ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਕਿਸੇ ਵੀ ਕੀਮਤ ਤੇ ਬਖਸਿਆ ਨਹੀ ਜਾਵੇਗਾ ਅਤੇ ਉਨਾਂ ਵਿਰੁੱਧ ਬਿਨਾਂ ਕੋਈ ਰਿਆਇਤ ਕੀਤਿਆ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਅੱਜ ਸਥਾਨਕ ਪੁਲਿਸ ਥਾਨਾ ਦਿਆਲਪੁਰਾ ਭਾਈ ਐਟ ਭਗਤਾ ਭਾਈ ਦੇ ਐਸ.ਐਚ.ੳ ਇੰਸਪੈਕਟਰ ਹਰਜੀਤ ਸਿੰਘ ਮਾਨ ਨੇ ਪੱਤਰਕਾਰਾ ਨਾਲ ਗੱਲਬਾਤ ਦੋਰਾਨ ਕੀਤਾ।ਸ੍ਰ. ਮਾਨ ਨੇ ਕਿਹਾ ਕਿ ਸਮਾਜ ਵਿਰੋਧੀ ਅਨਸਰ ਅਤੇ ਨਸ਼ਾ ਤਸਕਰਾਂ ਨਾਲ ਕੋਈ ਢਿੱਲ ਨਹੀ ਵਰਤੀ ਜਾਵੇਗੀ ਉਨਾਂ ਕਿਹਾ ਕਿ ਸਮਾਜ ਵਿਚਲੀਆ ਬੁਰਾਈਆਂ ਨੂੰ ਖਤਮ ਕਰਨ ਲਈ ਪਬਲਿਕ ਦਾ ਸਹਿਯੋਗ ਬਹੁਤ ਜਰੂਰੀ ਹੈ ਅਤੇ ਪਬਲਿਕ ਦੇ ਸਹਿਯੋਗ ਤੋਂ ਬਗੈਰ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣੀ ਮੁਸਕਿਲ ਹੈ ਉਨਾਂ ਇਲਾਕੇ ਦੇ ਪਤਵੰਤਿਆਂ ਨੂੰ ਅਪੀਲ ਕਰਦਿਆ ਕਿਹਾ ਕਿ ਉਹ ਅਜਿਹੇ ਸਮਾਜ ਵਿਰੋਧੀ ਅਨਸਰਾਂ ਦਾ ਕਿਸੇ ਕਿਸਮ ਦਾ ਕੋਈ ਸਾਥ ਨਾ ਦੇਣ ਤਾਂ ਕਿ ਇਲਾਕੇ ਵਿੱਚ ਅਮਨ ਸਾਂਤੀ ਬਰਕਰਾਰ ਰਹਿ ਸਕੇ। ਇਸ ਮੌਕੇ ਉਨ੍ਹਾਂ ਬਜ਼ਾਰਾਂ ਵਿੱਚ ਮੋਟਰਸਾਇਕਲਾਂ ਦੇ ਪਟਾਖੇ ਮਾਰਨ ਵਾਲੇ ਅਤੇ ਭੂੰਡ ਆਸ਼ਕਾਂ ਨੂੰ ਆਪਣੀਆਂ ਹਰਕਤਾਂ ਤੋ ਬਾਜ ਆਉਣ ਦੀ ਚਿਤਾਵਨੀ ਦਿੱਤੀ ਜੇਕਰ ਬਾਜ ਨਹੀ ਆਏ ਤਾਂ ਉਨਾਂ ਨਾਲ ਸਖਤੀ ਵਰਤੀ ਜਾਵੇਗੀ।

WRITTEN BY