Skip to content
Independent perspectives. Global stories.
BREAKING

ਨਸ਼ਾ ਤਸਕਰਾਂ ਨੂੰ ਕਿਸੇ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ : ਐਸ.ਐਸ.ਪੀ. ਮਨਧੀਰ ਸਿੰਘ

Share this story

ਮੱਧ ਪ੍ਰਦੇਸ਼ ਤੋਂ ਆਈ 3 ਕਿੱਲੋ ਅਫੀਮ ਨਾਲ ਇੱਕ ਹੋਰ ਗ੍ਰਿਫ਼ਤਾਰ

ਮਾਨਸਾ, 27 ਨਵੰਬਰ (ਰਵਿੰਦਰ ਸਿੰਘ ਖਿਆਲਾ)- ਪੰਜਾਬ ਸਰਕਾਰ ਦੇ ਹੁਕਮਾਂ ‘ਤੇ ਮਾਨਸਾ ਪੁਲਿਸ ਵਲੋ ਨਸ਼ਿਆਂ ਖਿਲਾਫ ਚਲਾਈ ਮੁਹਿੰਮ ਨੂੰ ਅਜ ਉਸ ਵੇਲੇ ਸਫਲਤਾ ਮਿਲੀ ਜਦੋਂ ਸੀ. ਆਈ. ਏ. ਸਟਾਫ ਮਾਨਸਾ ਦੀ ਪੁਲਿਸ ਪਾਰਟੀ ਨੇ ਮਧ ਪ੍ਰਦੇਸ਼ ਤੋਂ ਪੰਜਾਬ ਵਿਚ ਲਿਆਂਦੀ 3 ਕਿਲੋ ਅਫੀਮ ਸਮੇਤ ਇਕ ਵਿਅਕਤੀ ਨੂੰ ਕਾਰ ਸਮੇਤ ਗ੍ਰਿਫਤਾਰ ਕਰ ਲਿਆ । ਇਸ ਸਬੰਧੀ ਪ੍ਰੈਸ ਨੂੰ ਸੰਬੋਧਨ ਕਰਦਿਆਂ ਮਾਨਸਾ ਦੇ ਐਸ.ਐਸ.ਪੀ ਸ਼੍ਰੀ ਮਨਧੀਰ ਸਿੰਘ ਨੇ ਦਸਿਆ ਕਿ ਪੰਜਾਬ ਸਰਕਾਰ ਦੇ ਹੁਕਮਾਂ ‘ਤੇ ਮਾਨਸਾ ਪੁਲਿਸ ਵਲੋਂ ਨਸ਼ਿਆਂ ਖਿਲਾਫ ਇਕ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਤਹਿਤ ਅਜ ਸੀ.ਆਈ.ਏ. ਸਟਾਫ ਮਾਨਸਾ ਦੀ ਪੁਲਿਸ ਪਾਰਟੀ ਨੇ ਏ.ਐਸ.ਆਈ. ਸ਼੍ਰੀ ਬਲਵਿੰਦਰ ਸਿੰਘ ਦੀ ਅਗਵਾਈ ਹੇਠ ਗਸ਼ਤ ਦੌਰਾਨ ਝੁਨੀਰ ਥਾਣੇ ਦੀ ਹਦ ਅੰਦਰ ਗੁਰਲਾਲ ਸਿੰਘ ਵਾਸੀ ਦਾਨੇਵਾਲਾ ਪਾਸੋਂ 3 ਕਿਲੋ ਅਫੀਮ ਬਰਾਮਦ ਕੀਤੀ ਹੈ। ਉਨ੍ਹਾਂ ਦਸਿਆ ਕਿ ਇਹ ਵਿਅਕਤੀ ਪਿਛਲੇ ਕਰੀਬ 2,3 ਮਹੀਨਿਆਂ ਤੋ ਅਫੀਮ ਦੀ ਤਸਕਰੀ ਦਾ ਧੰਦਾ ਕਰ ਰਿਹਾ ਸੀ, ਜਿਸ ਨੂੰ ਅਜ ਕਾਬੂ ਕਰ ਕੇ ਐਨ. ਡੀ. ਪੀ. ਐਸ. ਐਕਟ ਦੇ ਅਧੀਨ ਥਾਣਾ ਝੁਨੀਰ ਵਿਚ ਮਾਮਲਾ ਦਰਜ ਕੀਤਾ ਗਿਆ ਹੈ । ਮੁਢਲੀ ਤਫਤੀਸ਼ ਦੋਰਾਨ ਇਹ ਗਲ ਸਾਹਮਣੇ ਆਈ ਹੈ ਕਿ ਫੜੇ ਗਏ ਗੁਰਲਾਲ ਸਿੰਘ (50) ਨੂੰ ਮਧ ਪ੍ਰਦੇਸ ਤੋਂ ਕੋਈ ਵਿਅਕਤੀ ਅਫੀਮ ਸਪਲਾਈ ਕਰ ਕੇ ਗਿਆ ਸੀ, ਜਿਸ ਬਾਰੇ ਡੂੰਘਾਈ ਨਾਲ ਹੋਰ ਪੁਛ ਪੜਤਾਲ ਕੀਤੀ ਜਾ ਰਹੀ ਹੈ। ਤਫਤੀਸ਼ ਦੌਰਾਨ ਇਹ ਗਲ ਵੀ ਸਾਹਮਣੇ ਆਈ ਹੈ ਕਿ ਇਸ ਮੁਜ਼ਰਮ ਨੇ ਇਹ ਅਫੀਮ 1 ਲਖ 30 ਹਜ਼ਾਰ ਪ੍ਰਤੀ ਕਿਲੋ ਦੇ ਹਿਸਾਬ ਨਾਲ ਖਰੀਦ ਕੀਤੀ ਸੀ ਅਤੇ ਅਗੇ 2 ਲਖ ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਵੇਚਣੀ ਸੀ । ਉਨਾਂ ਦਸਿਆ ਕਿ ਕਥਿਤ ਦੋਸ਼ੀ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਵਲੋਂ ਰਿਮਾਂਡ ਹਾਸਲ ਕਰਨ ਉਪਰੰਤ ਹੋਰ ਪੁਛਗਿਛ ਕੀਤੀ ਜਾਵੇਗੀ। ਨਸ਼ਾ ਤਸਕਰਾਂ ਨੂੰ ਤਾੜਨਾ ਕਰਦਿਆਂ ਐਸ.ਐਸ.ਪੀ. ਸ਼੍ਰੀ ਮਨਧੀਰ ਸਿੰਘ ਨੇ ਕਿਹਾ ਕਿ ਨਸ਼ਾ ਤਸਕਰੀ ਦੇ ਮਾਮਲੇ ਨਾਲ ਜੁੜੇ ਵਿਅਕਤੀਆਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ। ਪੈ?ਸ ਕਾਨਫਰੰਸ ਦੌਰਾਨ ਐਸ.ਪੀ. (ਡੀ) ਸ਼੍ਰੀ ਅਨਿਲ ਕੁਮਾਰ ਵੀ ਮੌਜੂਦ ਸਨ।

WRITTEN BY