ਮੋਗਾ, 17 ਜੁਲਾਈ (ਅਮਰੀਕ ਮੁਦਕਾ)- ਪੰਜਾਬ ‘ਚ ਸ਼ਰਾਬ ਤਸਕਰੀ ਦੀਆਂ ਦਿਨੋ-ਦਿਨ ਵੱਧ ਰਹੀਆਂ ਘਟਨਾਵਾਂ ਅਤੇ ਇਨ੍ਹਾਂ ਦੀ ਰੋਕਥਾਮ ਲਈ ਪੁਲਸ ਵਲੋਂ ਕੀਤੀ ਗਈ ਸਖਤੀ ਤੋਂ ਬਾਅਦ ਹੁਣ ਤਸਕਰਾਂਨੇ ਤਸਕਰੀ ਲਈ ਨਵਾਂ ਢੰਗ ਅਪਣਾ ਲਿਆ ਹੈ। ਹੁਣ ਤਸਕਰਾਂ ਨੇ ਰੋਡਵੇਜ਼ ਦੀਆਂ ਬੱਸਾਂ ਰਾਹੀਂ ਤਸਕਰੀ ਕਰਨੀ ਸ਼ੁਰੂ ਕਰ ਦਿੱਤੀ ਹੈ। ਇਸੇ ਲੜੀ ਤਹਿਤ ਮੋਗਾ ਪੁਲਸ ਨੇ ਚੰਡੀਗੜ੍ਹ ਤੋਂ ਮੋਗਾ ਆ ਰਹੀ ਇਕ ਰੋਡਵੇਜ਼ ਬੱਸ ਦੀ ਨਾਕਾਬੰਦੀ ਦੌਰਾਨ ਚੈਕਿੰਗ ਕੀਤੀ ਤਾਂ ਬੱਸ ਅੰਦਰੋਂ ਪੰਜ ਪੇਟੀਆਂ ਅੰਗਰੇਜ਼ੀ ਸ਼ਰਾਬ ਦੀਆਂ ਬਰਾਮਦ ਹੋਈਆਂ। ਪੁਲਿਸ ਨੇ ਬੱਸ ਦੇ ਡਰਾਈਵਰ ਤੇ ਕੰਡਕਟਰ ਖਿਲਾਫ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫਤਾਰ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ, ਪਰ ਦੂਜੇ ਪਾਸੇ ਡਰਾਈਵਰ ਅਤੇ ਕੰਡਕਟਰ ਨੇ ਖੁਦ ਨੂੰ ਨਿਰਦੋਸ਼ ਦੱਸ ਰਹੇ ਹਨ। ਡਰਾਈਵਰ ਦਾ ਕਹਿਣਾ ਹੈ ਕਿ ਉਸ ਦਾ ਕੰਮ ਸਿਰਫ ਬੱਸ ਚਲਾਉਣਾ ਹੈ ਅਤੇ ਉਸ ਨੂੰ ਨਹੀਂ ਪਤਾ ਕਿ ਇਸ ਸ਼ਰਾਬ ਕਿਸ ਦੀ ਹੈ ਤਾਂ ਦੂਜੇ ਪਾਸੇ ਕੰਡਕਟਰ ਦਾ ਕਹਿਣਾ ਹੈ ਕਿ ਇਸ ਪੇਟੀਆਂ ਕਿਸੇ ਸਵਾਰੀ ਦੀਆਂ ਹੋਣਗੀਆਂ ਜਿਸ ਦਾ ਉਨ੍ਹਾਂ ਨੂੰ ਕੁਝ ਪਤਾ ਨਹੀਂ ਹੈ।ਮਾਮਲੇ ਦੀ ਜਾਂਚ ਕਰ ਰਹੇ ਡੀ.ਐਸ.ਪੀ. ਗੁਰਦੀਪ ਸਿੰਘ ਨੇ ਮਾਮਲੇ ਦੀ ਜਾਂਚ ਕਰਦੇ ਹੋਏ ਦੱਸਿਆ ਕਿ ਪੁਲਿਸ ਅਤੇ ਆਬਕਾਰੀ ਵਿਭਾਗ ਦੀ ਸੰਯੁਕਤ ਨਾਕਾਬੰਦੀ ਦੌਰਾਨ ਚੰਡੀਗੜ੍ਹ ਤੋਂ ਮੋਗਾ ਆ ਰਹੀ ਪੰਜਾਬ ਰੋਡਵੇਜ਼ ਦੀ ਬੱਸ ‘ਚੋਂ ਤਲਾਸ਼ੀ ਦੌਰਾਨ 5 ਪੇਟੀਆਂ ਅੰਗਰੇਜ਼ੀ ਸ਼ਰਾਬ ਬਰਾਮਦ ਹੋਈਆਂ ਹਨ। ਪੁਲਸ ਵੱਲੋਂ ਇਸ ਸੰਬੰਧੀ ਡਰਾਈਵਰ ਜਗਪਾਲ ਸਿੰਘ ਅਤੇ ਕੰਡਕਟਰ ਸਤਪਾਲ ਸਿੰਘ ਖਿਲਾਫ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।



