Skip to content
Independent perspectives. Global stories.
BREAKING

ਭਾਜਪਾ ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਅਠਵਾਲ ਸੈਂਕੜੇ ਸਾਥੀਆਂ ਸਮੇਤ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਹੋਏ ਨਤਮਸਤਕ

Share this story

ਸ੍ਰੀ ਅਨੰਦਪੁਰ ਸਾਹਿਬ, 29 ਨਵੰਬਰ (ਦਵਿੰਦਰਪਾਲ ਸਿੰਘ, ਅੰਕੁਸ਼)- ਭਾਜਪਾ ਆਗੂ ਜਤਿੰਦਰ ਸਿੰਘ ਅਠਵਾਲ ਭਾਜਪਾ ਦੇ ਜਿਲ੍ਹਾ ਪ੍ਰਧਾਨ ਬਨਣ ਉਪਰੰਤ ਅੱਜ ਆਪਣੇ ਸੈਂਕੜੇ ਸਾਥੀਆਂ ਸਮੇਤ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ, ਜਿੱਥੇ ਤਖਤ ਸਾਹਿਬ ਦੇ ਹੈਡ ਗ੍ਰੰਥੀ ਗਿ:ਫੂਲਾ ਸਿੰਘ ਵਲੋਂ ਉਨ੍ਹਾਂ ਨੂੰ ਸਿਰੋਪਾਉ ਦਿਤਾ ਗਿਆ। ਉਪਰੰਤ ਸੰਖੇਪ ਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਅਕਾਲੀ-ਭਾਜਪਾ ਵਰਕਰਾਂ ਤੇ ਆਗੂਆਂ ਵਲੋਂ ਜਤਿੰਦਰ ਸਿੰਘ ਅਠਵਾਲ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਇਸ ਤੋਂ ਪਹਿਲਾਂ ਵਰਕਰਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਹਲਕੇ ਦੇ ਮੈਂਬਰ ਪਾਰਲੀਮੈਂਟ ਪ੍ਰੋਂ:ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਅਠਵਾਲ ਦੇ ਜਿਲ੍ਹਾ ਪ੍ਰਧਾਨ ਬਣਨ ਨਾਲ ਬੇਹੱਦ ਖੁਸ਼ੀ ਦੀ ਲਹਿਰ ਹੈ ਤੇ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਅਕਾਲੀ ਵਰਕਰ ਅਠਵਾਲ ਦੇ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਨਗੇ ਤੇ ਇਲਾਕੇ ਵਿਚ ਪਾਰਟੀ ਦੀ ਚੜ੍ਹਦੀ ਕਲਾ ਵਿਚ ਆਪਣਾ ਯੋਗਦਾਨ ਪਾਉਣਗੇ। ਭਾਜਪਾ ਦੇ ਸੰਗਠਨ ਮੰਤਰੀ ਦਿਨੇਸ਼ ਨੇ ਇਸ ਮੌਕੇ ਕਿਹਾ ਕਿ ਅਠਵਾਲ ਵਲੋਂ ਪਿਛਲੇ ¦ਮੇ ਸਮੇ ਤੋਂ ਪਾਰਟੀ ਦੀ ਕੀਤੀ ਜਾ ਰਹੀ ਸੇਵਾ ਨੂੰ ਦੇਖਦਿਆਂ ਪਾਰਟੀ ਵਲੋਂ ਇਨ੍ਹਾਂ ਨੂੰ ਜਿਲ੍ਹਾ ਪ੍ਰਧਾਨ ਦੀ ਸੇਵਾ ਦਿਤੀ ਗਈ ਹੈ। ਹਲਕਾ ਇੰਚਾਰਜ ਡਾ:ਪਰਮਿੰਦਰ ਸ਼ਰਮਾ ਨੇ ਇਸ ਮੌਕੇ ਕਿਹਾ ਕਿ ਅਠਵਾਲ ਨੂੰ ਜਿਲ੍ਹਾ ਪ੍ਰਧਾਨ ਬਣਾ ਕੇ ਪਾਰਟੀ ਨੇ ਬਹੁਤ ਵਧੀਆ ਫੈਸਲਾ ਲਿਆ ਹੈ ਤੇ ਭਾਜਪਾਈ ਵਰਕਰਾਂ ਵਿਚ ਇਸ ਤੇ ਬਹੁਤ ਖੁਸ਼ੀ ਪਾਈ ਜਾ ਰਹੀ ਹੈ। ਇਸ ਮੌਕੇ ਜਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਅਠਵਾਲ ਨੇ ਜਿੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਜਪਾ ਪ੍ਰਧਾਨ ਅਮਿਤ ਸ਼ਾਹ, ਸੂਬਾ ਪ੍ਰਧਾਨ ਸ਼ਵੇਤ ਮਲਿਕ, ਸੰਗਠਨ ਮੰਤਰੀ ਦਿਨੇਸ਼, ਹਲਕਾ ਇੰਚਾਰਜ ਡਾ:ਪਰਮਿੰਦਰ ਸ਼ਰਮਾ,ਲੋਕ ਸਭਾ ਮੈਂਬਰ ਪ੍ਰੋ:ਪ੍ਰੇਮ ਸਿੰਘ ਚੰਦੁੂਮਾਜਰਾ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਜੋ ਜਿੰਮੇਵਾਰੀ ਪਾਰਟੀ ਨੇ ਸੌਂਪੀ ਹੈ ਉਸਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ। ਇਸ ਮੌਕੇ ਹੈਡ ਗ੍ਰੰਥੀ ਗਿ:ਫੂਲਾ ਸਿੰਘ,ਸਿਮਰਨ ਸਿੰਘ ਚੰਦੂਮਾਜਰਾ, ਸੁਰਿੰਦਰ ਸਿੰਘ ਮਟੌਰ, ਠੇਕੇਦਾਰ ਗੁਰਨਾਮ ਸਿੰਘ, ਮਨਜਿੰਦਰ ਸਿੰਘ ਬਰਾੜ, ਹਰਜੀਤ ਸਿੰਘ ਅਚਿੰਤ, ਬਲਰਾਮ ਪ੍ਰਸ਼ਾਰ ਗਨੂੰ, ਵਿਜੇ ਪੁਰੀ, ਕੇ ਕੇ ਬੇਦੀ, ਰਚਨਾ ਲਾਂਬਾ, ਰਕੇਸ਼ ਸ਼ਰਮਾ ਪਿੰਕੀ ਸਮੇਤ ਵੱਡੀ ਗਿਣਤੀ ਵਿਚ ਅਕਾਲੀ ਭਾਜਪਾ ਵਰਕਰ ਹਾਜ਼ਰ ਸਨ।

WRITTEN BY