Skip to content
Independent perspectives. Global stories.
BREAKING

ਗੰਨੇ ਦੀ ਬਕਾਇਆ ਰਾਸ਼ੀ ਲੈਣ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਿਸਾਨਾਂ ਦੇ ਹੱਕ ’ਚ ਰੋਸ ਪ੍ਰਦਰਸ਼ਨ

Share this story

ਕੈਪਟਨ ਨੇ ਕਿਸਾਨਾਂ ਨੂੰ ਕਰਜ਼ ਮੁਆਫ਼ੀ ਦਾ ਲਾਰਾ ਲਾ ਕੇ ਲਈਆਂ ਵੋਟਾਂ : ਸੁਖਬੀਰ ਸਿੰਘ ਬਾਦਲ

ਗੁਰਦਾਸਪੁਰ, 29 ਨਵੰਬਰ (ਪੰਜਾਬ ਟਾਇਮਜ਼ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਵਲੋਂ ਗੰਨੇ ਦੀ ਬਕਾਇਆ ਰਾਸ਼ੀ ਲੈਣ ਲਈ ਅਜ ਗੁਰਦਾਸਪੁਰ ’ਚ ਕਿਸਾਨਾਂ ਦੇ ਹਕ ’ਚ ਰੋਸ ਪ੍ਰਦਰਸ਼ਨ ਕੀਤਾ ਗਿਆ। ਸ਼੍ਰੋਮਣੀ ਅਕਾਲੀ ਦਲ ਵਲੋਂ ਗੰਨਾ ਕਿਸਾਨਾਂ ਦੀ ਬਕਾਇਆ ਰਾਸ਼ੀ ਜਲਦੀ ਜਾਰੀ ਕਰਨ ਦੀ ਮੰਗ ਕੀਤੀ ਜਾ ਗਈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ’ਚ ਇਹ ਧਰਨਾ ਦਿਤਾ ਗਿਆ।।ਇਸ ਦੌਰਾਨ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਸਮੇਤ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਨੇ ਵਡੀ ਗਿਣਤੀ ’ਚ ਸ਼ਿਰਕਤ ਕੀਤੀ। ਇਸ ਮੌਕੇ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਲੋਕਾਂ ਨੂੰ ਝੂਠੇ ਲਾਅਰੇ ਲਗਾ ਕੇ ਸਤਾ ਵਿਚ ਆਈ ਕਾਂਗਰਸ ਸਰਕਾਰ ਆਪਣੀ ਕਹਿਣੀ ਤੇ ਕਰਨੀ ਵਿਚ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ, ਜਿਸ ਕਾਰਨ ਅਜ ਪੰਜਾਬ ਦਾ ਹਰ ਇਕ ਵਰਗ ਕੈਪਟਨ ਸਰਕਾਰ ਖ਼ਿਲਾਫ਼ ਝੰਡਾ ਚੁਕੀ ਬੈਠਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਹਕਾਂ ਲਈ ਨੂਮਾਇੰਦਗੀ ਕਰ ਰਿਹਾ ਅਕਾਲੀ ਦਲ ਕੈਪਟਨ ਸਰਕਾਰ ਨੂੰ ਆਪਣੇ ਵਾਅਦੇ ਯਾਦ ਕਰਵਾ ਰਿਹਾ ਹੈ ਕਿ ਕਾਂਗਰਸ ਪਾਰਟੀ ਆਪਣੇ ਕੀਤੇ ਵਾਅਦਿਆਂ ਤੇ ਖ਼ਰੀ ਉਤਰੇ। ਉਨ੍ਹਾਂ ਕਿਹਾ ਕਿ ਦੇਸ਼ ਦਾ ਢਿਡ ਭਰਨ ਵਾਲੇ ਕਿਸਾਨ ਨੂੰ ਅਜ ਆਪਣਾ ਕੰਮ ਕਾਰ ਛਡ ਕੇ ਰੋਸ ਧਰਨੇ ਦੇਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਆਪਣੀ ਹੀ ਫਸਲ ਗੰਨੇ ਦੀ ਬਕਾਇਆ ਰਾਸ਼ੀ ਵਸੂਲਣ ਲਈ ਸੜਕਾਂ ਤੇ ਰੁਲਣ ਲਈ ਮਜਬੂਰ ਹੋਣਾ ਪੈ ਰਿਹਾ ਹੈ,।ਜਦੋਂ ਕਿ ਗੰਨੇ ਦਾ ਨਵਾਂ ਸੀਜ਼ਨ ਵੀ ਸ਼ੁਰੂ ਹੋ ਚੁਕਾ ਹੈ ਪਰ ਕਿਸਾਨਾਂ ਨੂੰ ਬਕਾਇਆ ਨਹੀਂ ਦਿਤਾ ਗਿਆ। ਇਸ ਦੌਰਾਨ ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਕਿਸਾਨਾਂ ਦੀ ਕੋਈ ਫਿਕਰ ਨਹੀਂ ਅਤੇ ਕੈਪਟਨ ਨੂੰ ਵੋਟਾਂ ਲੈਣ ਤਕ ਹੀ ਮਤਲਬ ਸੀ।

WRITTEN BY