ਢਾਈ ਤੋਂ ਪੰਜ ਏਕੜ ਜ਼ਮੀਨ ਵਾਲੇ ਕਿਸਾਨਾਂ ਨੂੰ ਵੀ ਕਰਜ਼ਾ ਰਾਹਤ ਦੇਣ ਦਾ ਐਲਾਨ
ਬਾਰਨ (ਪਟਿਆਲਾ), 7 ਦਸੰਬਰ- ਕਿਸਾਨਾਂ ਲਈ ਕਰਜ਼ਾ ਰਾਹਤ ਸਕੀਮ ਨੂੰ ਹੋਰ ਅੱਗੇ ਵਧਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਚਾਰ ਜ਼ਿਲ੍ਹਿਆਂ ਦੇ 1,09,730 ਯੋਗ ਸੀਮਾਂਤ ਕਿਸਾਨਾਂ ਨੂੰ ਵਪਾਰਕ ਬੈਂਕਾਂ ਦੇ 1771 ਕਰੋੜ ਦੇ ਕਰਜ਼ੇ ਤੋਂ ਰਾਹਤ ਮੁਹੱਈਆ ਕਰਵਾਉਣ ਦੇ ਨਾਲ-ਨਾਲ ਢਾਈ ਤੋਂ ਪੰਜ ਏਕੜ ਜ਼ਮੀਨ ਵਾਲੇ ਕਿਸਾਨਾਂ ਨੂੰ ਵੀ ਇਸ ਦਾ ਲਾਭ ਦੇਣ ਲਈ ਸਕੀਮ ਦਾ ਵਿਸਥਾਰ ਕਰਨ ਦਾ ਐਲਾਨ ਕੀਤਾ ਹੈ। ਅੱਜ ਇੱਥੇ ਰਾਜ ਪੱਧਰੀ ਸਮਾਗਮ ਦੌਰਾਨ ਰਸਮੀ ਸ਼ੁਰੂਆਤ ਵਜੋਂ 25 ਕਿਸਾਨਾਂ ਨੂੰ ਕਰਜ਼ਾ ਰਾਹਤ ਸਰਟੀਫਿਕੇਟ ਸੌਂਪਣ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਰਾਸ਼ੀ ਸਿੱਧੀ ਵਪਾਰਕ ਬੈਂਕਾਂ ਦੇ ਸੀਮਾਂਤ ਕਿਸਾਨਾਂ ਦੇ ਖਾਤਿਆਂ ਵਿੱਚ ਪਾਈ ਜਾਵੇਗੀ ਅਤੇ ਇਸ ਪ੍ਰਕ੍ਰਿਆ ਨੂੰ ਭਲਕ ਤੱਕ ਮੁਕੰਮਲ ਕਰ ਲਿਆ ਜਾਵੇਗਾ। ਕੈਪਟਨ ਅਮਰਿੰਦਰ ਸਿੰਘ ਨੇ ਕਰਜ਼ਾ ਮੁਆਫੀ ਦੇ ਅਗਲੇ ਪੜਾਵਾਂ ਵਿੱਚ ਬੇਜ਼ਮੀਨੇ ਕਾਮਿਆਂ ਦਾ ਕਰਜ਼ਾ ਮੁਆਫ ਕਰਨ ਪ੍ਰਤੀ ਵੀ ਵਚਨਬੱਧਤਾ ਜ਼ਾਹਰ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਸਾਰੇ ਸੀਮਾਂਤ ਕਿਸਾਨਾਂ ਦਾ ਦੋ ਲੱਖ ਰੁਪਏ ਤੱਕ ਦਾ ਕਰਜ਼ਾ ਮੁਆਫ ਕੀਤਾ ਜਾਵੇਗਾ ਅਤੇ ਇਸ ਤਰ੍ਹਾਂ ਹੀ ਦੋ ਲੱਖ ਰੁਪਏ ਤੱਕ ਦਾ ਕਰਜ਼ਾ ਚੁੱਕਣ ਵਾਲੇ ਛੋਟੇ ਕਿਸਾਨਾਂ ਨੂੰ ਇਹੋ ਰਾਹਤ ਮਿਲੇਗੀ। ਰਾਜ ਪੱਧਰੀ ਸਮਾਗਮ ਦੌਰਾਨ ਪਟਿਆਲਾ, ਫ਼ਤਹਿਗੜ੍ਹ ਸਾਹਿਬ, ਲੁਧਿਆਣਾ ਅਤੇ ਸੰਗਰੂਰ ਜ਼ਿਲ੍ਹਿਆਂ ਦੇ ਵੱਡੀ ਗਿਣਤੀ ’ਚ ਪੁੱਜੇ ਲਾਭਪਾਤਰੀ ਕਿਸਾਨਾਂ ਤੋਂ ਇਲਾਵਾ ਲੋਕ ਸਭਾ ਮੈਂਬਰ ਚੌਧਰੀ ਸੰਤੋਖ ਸਿੰਘ, ਵਿੱਤ ਮੰਤਰੀ ਸ੍ਰੀ ਮਨਪ੍ਰੀਤ ਸਿੰਘ ਬਾਦਲ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ੍ਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਰੁਜ਼ਗਾਰ ਉਤਪਤੀ ਤੇ ਸਿਖਲਾਈ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ, ਉਦਯੋਗ ਮੰਤਰੀ ਸ੍ਰੀ ਸ਼ਾਮ ਸੁੰਦਰ ਅਰੋੜਾ, ਲੋਕ ਨਿਰਮਾਣ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ, ਬਿਜਲੀ ਮੰਤਰੀ ਸ. ਗੁਰਪ੍ਰੀਤ ਸਿੰਘ ਕਾਂਗੜ, ਪਸ਼ੂ ਪਾਲਣ ਮੰਤਰੀ ਸ੍ਰੀ ਬਲਬੀਰ ਸਿੰਘ ਸਿੱਧੂ, ਵਿਧਾਇਕ ਰਾਣਾ ਗੁਰਜੀਤ ਸਿੰਘ, ਵਿਧਾਇਕ ਰਾਜਪੁਰਾ ਸ੍ਰੀ ਹਰਦਿਆਲ ਸਿੰਘ ਕੰਬੋਜ, ਵਿਧਾਇਕ ਪੱਟੀ ਸ. ਹਰਮਿੰਦਰ ਸਿੰਘ ਗਿੱਲ, ਵਿਧਾਇਕ ਸ਼ੁਤਰਾਣਾ ਸ੍ਰੀ ਨਿਰਮਲ ਸਿੰਘ, ਵਿਧਾਇਕ ਘਨੌਰ ਸ੍ਰੀ ਮਦਨ ਲਾਲ ਜਲਾਲਪੁਰ, ਵਿਧਾਇਕ ਸ੍ਰੀ ਰਾਜ ਕੁਮਾਰ ਚੱਬੇਵਾਲ, ਵਿਧਾਇਕ ਕਰਤਾਰਪੁਰ ਚੌਧਰੀ ਸੁਰਿੰਦਰ ਸਿੰਘ, ਵਿਧਾਇਕ ਫ਼ਤਹਿਗੜ੍ਹ ਸਾਹਿਬ ਸ੍ਰੀ ਕੁਲਜੀਤ ਸਿੰਘ ਨਾਗਰਾ, ਵਿਧਾਇਕ ਬਸੀ ਪਠਾਣਾ ਸ. ਗੁਰਪ੍ਰੀਤ ਸਿੰਘ ਜੀ.ਪੀ., ਸਾਬਕਾ ਮੰਤਰੀ ਸ. ਮਲਕੀਤ ਸਿੰਘ ਦਾਖਾ, ਸ੍ਰੀ ਹਰਿੰਦਰਪਾਲ ਸਿੰਘ ਹੈਰੀਮਾਨ, ਚੇਅਰਮੈਨ ਪੀ.ਆਰ.ਟੀ.ਸੀ ਸ੍ਰੀ ਕੇ.ਕੇ. ਸ਼ਰਮਾ, ਨਗਰ ਨਿਗਮ ਦੇ ਮੇਅਰ ਸ੍ਰੀ ਸੰਜੀਵ ਸ਼ਰਮਾ ਬਿੱਟੂ, ਸੀਨੀਅਰ ਡਿਪਟੀ ਮੇਅਰ ਸ. ਯੋਗਿੰਦਰ ਸਿੰਘ ਯੋਗੀ, ਡਿਪਟੀ ਮੇਅਰ ਸ੍ਰੀਮਤੀ ਵਿੰਨੀ ਸੰਗਰ, ਮੁੱਖ ਮੰਤਰੀ ਦੇ ਰਾਜਨੀਤਕ ਸਕੱਤਰ ਕੈਪਟਨ ਸੰਦੀਪ ਸੰਧੂ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਸ੍ਰੀ ਰਵੀਨ ਠੁਕਰਾਲ, ਮੁੱਖ ਮੰਤਰੀ ਦੇ ਓ.ਐਸ.ਡੀ. ਸ. ਅੰਮ੍ਰਿਤਪ੍ਰਤਾਪ ਸਿੰਘ ਹਨੀ ਸੇਖੋਂ ਅਤੇ ਸ੍ਰੀ ਰਾਜੇਸ਼ ਸ਼ਰਮਾ, ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਪ੍ਰਧਾਨ ਸ੍ਰੀ ਪ੍ਰੇਮ ਕਿਸ਼ਨ ਪੁਰੀ, ਪੰਜਾਬ ਰਾਜ ਭਲਾਈ ਕੌਂਸਲ ਦੀ ਨਵ ਨਿਯੁਕਤ ਚੇਅਰਪਰਸਨ ਸ੍ਰੀਮਤੀ ਗੁਰਸ਼ਰਨ ਕੌਰ ਰੰਧਾਵਾ, ਸ੍ਰੀ ਰੀਤਿੰਦਰ ਸਿੰਘ ਰਿੱਕੀ ਮਾਨ, ਮਹਿਲਾ ਕਾਂਗਰਸ ਦੀ ਸ਼ਹਿਰੀ ਪ੍ਰਧਾਨ ਸ੍ਰੀਮਤੀ ਕਿਰਨ ਢਿੱਲੋਂ, ਐਫ.ਸੀ.ਆਰ ਸਹਿਕਾਰਤਾ ਸ੍ਰੀ ਵਿਸ਼ਵਜੀਤ ਖੰਨਾ, ਸਕੱਤਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਸ. ਕਾਹਨ ਸਿੰਘ ਪੰਨੂੰ, ਪੰਜਾਬੀ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਡਾ. ਬੀ.ਐਸ. ਘੁੰਮਣ, ਆਈ.ਜੀ. ਪਟਿਆਲਾ ਜ਼ੋਨ ਸ. ਏ.ਐਸ. ਰਾਏ ਅਤੇ ਡਿਪਟੀ ਕਮਿਸ਼ਨਰ ਪਟਿਆਲਾ ਸ੍ਰੀ ਕੁਮਾਰ ਅਮਿਤ ਹਾਜ਼ਰ ਸਨ।