Skip to content
Independent perspectives. Global stories.
BREAKING

ਨਸ਼ਿਆਂ ਵਿਰੁੱਧ 4 ਮੁਕੱਦਮੇ ਦਰਜ ਕਰਕੇ 4 ਗ੍ਰਿਫ਼ਤਾਰ

Share this story

ਮਾਨਸਾ, 10 ਦਸੰਬਰ (ਜਗਦੀਸ਼ ਬਾਂਸਲ)- ਮਨਧੀਰ ਸਿੰਘ, ਪੀ.ਪੀ.ਐਸ, ਸੀਨੀਅਰ ਕਪਤਾਨ ਪੁਲੀਸ ਮਾਨਸਾ ਦੇ ਦਿਸ਼ਾ ਨਿਰਦੇਸ਼ ਅਨੁਸਾਰ ਜਿਲਾ ਪੁਲਿਸ ਵੱਲੋਂ ਸਮਾਜ ਦੇ ਮਾੜੇ ਅਨਸਰਾਂ ਅਤੇ ਨਸ਼ਾ ਤਸਕਰੀ ਕਰਨ ਵਾਲਿਆਂ ਵਿਰੁੱਧ ਸ੍ਰੀ ਅਨਿੱਲ ਕੁਮਾਰ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਮਾਨਸਾ, ਕਰਨਵੀਰ ਸਿੰਘ ਉਪ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਮਾਨਸਾ ਅਤੇ ਤਿੰਨਾਂ ਸਬ-ਡਵੀਜ਼ਨਾਂ ਦੇ ਹਲਕਾ ਨਿਗਰਾਨ ਅਫਸਰਾਨ ਦੀ ਅਗਵਾਈ ਹੇਠ ਵਿਸੇਸ਼ ਮੁਹਿੰਮ ਚਲਾਈ ਗਈ ਹੈ। ਇਸ ਮੁਹਿੰਮ ਤਹਿਤ ਹੇਠ ਲਿਖੇ ਅਨੁਸਾਰ ਮੁਕੱਦਮੇ ਦਰਜ਼ ਕਰਕੇ ਬਰਾਮਦਗੀ ਕਰਵਾਈ ਗਈ ਹੈ :ਥਾਣਾ ਸਦਰ ਮਾਨਸਾ ਦੇ ਸ:ਥ: ਬਲਦੇਵ ਸਿੰਘ ਸਮੇਤ ਪੁਲਿਸ ਪਾਰਟੀ ਵੱਲੋ ਬੀਰਬਲ ਸਿੰਘ ਉਰਫ ਬੱਲਾ ਪੁੱਤਰ ਮਿੱਠੂ ਸਿੰਘ ਵਾਸੀ ਬਹਿਨੀਵਾਲ ਨੂੰ ਕਾਬੂ ਕਰਕੇ ਕਾਇਦੇ ਅਨੁਸਾਰ ਤਲਾਸ਼ੀ ਕਰਨ ਤੇ ਉਸ ਪਾਸੋ 100 ਨਸ਼ੀਲੀਆ ਗੋਲੀਆਂ ਦੀ ਬਰਾਮਦਗੀ ਕੀਤੀ ਗਈ ਹੈ। ਜਿਸਦੇ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ਼ ਰਜਿਸਟਰ ਕਰਵਾਇਆ ਗਿਆ ਹੈ।

WRITTEN BY