May 25, 2026 1:37 am

ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਅਸਲਾ ਧਾਰਕ ਆਪਣੇ ਹਥਿਆਰ ਤੁਰੰਤ ਜਮ੍ਹਾਂ ਕਰਾਉਣ : ਐਸ.ਐਸ.ਪੀ. ਬਟਾਲਾ

ਬਟਾਲਾ, 10 ਦਸੰਬਰ (ਰਾਜੂ ਖਹਿਰਾ)- ਜ਼ਿਲ੍ਹਾ ਪੁਲਿਸ ਮੁਖੀ ਬਟਾਲਾ ਸ. ਓਪਿੰਦਰਜੀਤ ਸਿੰਘ ਘੁੰਮਣ ਨੇ ਜ਼ਿਲ੍ਹੇ ਦੇ ਸਮੂਹ ਅਸਲਾ ਧਾਰਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਪੰਚਾਇਤੀ ਚੋਣਾਂ ਦੇ ਮਦੇਨਜ਼ਰ ਤੁਰੰਤ ਆਪਣਾ ਅਸਲਾ ਆਪਣੇ ਨੇੜੇ ਦੇ ਪੁਲਿਸ ਥਾਣੇ ਵਿਚ ਜਾਂ ਅਸਲਾ ਡੀਲਰ ਕੋਲ ਜਮਾਂ ਕਰਵਾਉਣ। ਉਨ੍ਹਾਂ ਕਿਹਾ ਕਿ ਅਜਿਹਾ ਪੰਚਾਇਤੀ ਚੋਣਾਂ ਦੌਰਾਨ ਕਿਸੇ ਲੜ੍ਹਾਈ ਝਗੜੇ ਜਾਂ ਕਿਸੇ ਅਣ-ਸੁਖਾਵੀਂ ਘਟਨਾ ਨੂੰ ਟਾਲਣ ਕਰਕੇ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਸਲਾ ਜਮ੍ਹਾਂ ਕਰਾਉਣ ਦੇ ਹੁਕਮ ਸਾਰਿਆਂ ਲਈ ਹਨ ਅਤੇ ਜੇ ਕਿਸੇ ਨੇ ਆਪਣਾ ਅਸਲਾ ਜਮ੍ਹਾਂ ਨਾ ਕਰਾਇਆ ਤਾਂ ਉਸ ਖਿਲਾਫ਼ ਤਹਿਤ ਦਫ਼ਾ 144 ਤਹਿਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਜ਼ਿਲ੍ਹਾ ਪੁਲਿਸ ਮੁਖੀ ਨੇ ਸਮੂਹ ਥਾਣਾ ਮੁਖੀਆਂ ਨੂੰ ਵੀ ਹਦਾਇਤ ਕੀਤੀ ਕਿ ਉਹ ਆਪੋ-ਆਪਣੇ ਥਾਣਿਆਂ ਦੇ ਖੇਤਰ ਵਿੱਚ ਅਸਲੇ ਨੂੰ ਜਮ੍ਹਾਂ ਕਰਾਉਣਾ ਯਕੀਨੀ ਬਣਾਉਣ ਤਾਂ ਜੋ ਅਮਨ-ਸ਼ਾਂਤੀ ਅਤੇ ਕਾਨੂੰਨ ਵਿਵਸਥਾ ਬਣੀ ਰਹੇ।

Send this to a friend