May 24, 2026 12:40 am

ਮੋਦੀ ਸਰਕਾਰ ਨੂੰ ਝਟਕਾ-ਕੇਂਦਰੀ ਮੰਤਰੀ ਸ੍ਰੀ ਕੁਸ਼ਵਾਹਾ ਵੱਲੋਂ ਅਸਤੀਫਾ

ਨਵੀਂ ਦਿੱਲੀ- ਰਾਸ਼ਟਰੀ ਲੋਕ ਸਮਤਾ ਪਾਰਟੀ (ਆਰਐਲਐਸਪੀ) ਦੇ ਪ੍ਰਧਾਨ ਉਪੇਂਦਰ ਕੁਸ਼ਵਾਹਾ ਨੇ ਨੈਸ਼ਨਲ ਡੈਮੋਕ੍ਰੇਟਿਕ ਅਲਾਇੰਸ (ਐਨਡੀਏ) ਨਾਲ ਸਬੰਧ ਤੋੜਨ ਬਾਅਦ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿਤਾ ਹੈ। ਅਸਤੀਫ਼ੇ ਅਤੇ ਗਠਜੋੜ ਤੋੜਨ ਦੇ ਐਲਾਨ ਤੋਂ ਬਾਅਦ ਉਨ੍ਹਾਂ ਨੇ ਪ੍ਰੈਸ ਕਾਨਫਰੰਸ ਕੀਤੀ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਿਰ ਕਈ ਦੋਸ਼ ਵੀ ਮੜ੍ਹੇ। ਕੁਸ਼ਵਾਹਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਭਰੋਸਾ ਦਿਤਾ ਸੀ ਕਿ ਬਿਹਾਰ ਨੂੰ ਵਿਸ਼ੇਸ਼ ਸੂਬੇ ਦਾ ਦਰਜਾ ਮਿਲੇਗਾ ਅਤੇ ਚੰਗੇ ਦਿਨ ਆਉਣਗੇ, ਪਰ ਅਜਿਹਾ ਹੋਇਆ ਨਹੀਂ।ਕੁਸ਼ਵਾਹਾ ਨੇ ਸੰਸਦ ਦੇ ਸੈਸ਼ਨ ਸ਼ੁਰੂ ਹੋਣ ਤੇ ਵਿਧਾਨ ਸਭਾ ਚੋਣਾਂ ਦੇ ਨਤੀਜੇ ਤੋਂ ਇਕ ਦਿਨ ਪਹਿਲਾਂ ਅਸਤੀਫ਼ਾ ਦਿਤਾ ਹੈ ਜਿਸ ਕਰਕੇ ਉਨ੍ਹਾਂ ਦੇ ਇਸ ਕਦਮ ਨਾਲ ਸਿਆਸੀ ਸਮੀਕਰਨ ’ਤੇ ਅਸਰ ਪੈ ਸਕਦਾ ਹੈ।

Send this to a friend