ਜਗਰਾਉਂ, 11 ਦਸੰਬਰ (ਪਰਮਜੀਤ ਸਿੰਘ ਗਰੇਵਾਲ)- ਹਿੰਦੂਸਤਾਨ ਦੀ ਰਾਜਨੀਤੀ ਅੰਦਰ ਸਭ ਤੋਂ ਪੁਰਾਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਜੋ ਦੋ ਸਾਲ ਤੱਕ ਆਪਣੀ ਸ਼ਤਾਬਦੀ ਵਰ੍ਹੇਗੰਢ ਮਨਾਵੇਗੀ। ਪਾਰਟੀ ਵੱਲੋਂ ਇਸ ਵਰ੍ਹੇਗੰਢ ਨੂੰ ਮਨਾਉਣ ਲਈ ਵੱਡੇ ਪ੍ਰੋਗਰਾਮ ਉਲੀਕੇ ਜਾ ਰਹੇ ਹਨ, ਜਿਸ ਦੌਰਾਨ 14 ਦਸੰਬਰ ਨੂੰ ਹਲਕਾ ਜਗਰਾਉਂ ਵੱਲੋਂ ਅਕਾਲੀ ਦਲ ਦੀ ਵਰ੍ਹੇਗੰਢ ਚੜ੍ਹਦੀ ਕਲਾਂ ਨਾਲ ਗੁਰਦੁਆਰਾ ਗੁਰੂਸਰ ਕਾਉਂਕੇ ਵਿਖੇ ਮਨਾਈ ਜਾਵੇਗੀ। ਇਹ ਜਾਣਕਾਰੀ ਅੱਜ ਗੁਰਦੁਆਰਾ ਗੁਰੂਸਰ ਵਿਖੇ ਵਰ੍ਹੇਗੰਢ ਮਨਾਉਣ ਸਬੰਧੀ ਵਰਕਰਾਂ ਦੀ ਇਕ ਤਿਆਰੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਹਲਕਾ ਜਗਰਾਉਂ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਦਿੱਤੀ। ਭਾਈ ਗਰੇਵਾਲ ਨੇ ਪ੍ਰੋਗਰਾਮ ਦੇ ਵਿਸਥਾਰ ਬਾਰੇ ਜਾਣੂ ਕਰਵਾਉਂਦੇ ਦੱਸਿਆ ਕਿ 12 ਦਸੰਬਰ ਨੂੰ ਸਵੇਰੇ 10.30 ਵਜੇ ਗੁਰਦੁਆਰਾ ਗੁਰੂਸਰ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਦੀ ਅਰਦਾਸ ਹੋਵੇਗੀ ਅਤੇ 14 ਦਸੰਬਰ ਨੂੰ ਸਵੇਰੇ 10 ਵਜੇ ਪਾਠਾਂ ਦੇ ਭੋਗ ਤੋਂ ਉਪਰੰਤ ਕੀਰਤਨ ਅਤੇ ਪੰਥਕ ਵਿਚਾਰਾਂ ਹੋਣਗੀਆਂ, ਜਿਸ ’ਚ ਹਲਕੇ ਦੀ ਸੀਨੀਅਰ ਲੀਡਰਸ਼ਿੱਪ ਸਾਬਕਾ ਵਿਧਾਇਕ ਐਸ. ਆਰ. ਕਲੇਰ, ਸਾਬਕਾ ਵਿਧਾਇਕ ਭਾਗ ਸਿੰਘ ਮੱਲ੍ਹਾ, ਸਾਬਕਾ ਚੇਅਰਮੈਨ ਹਰਸੁਰਿੰਦਰ ਸਿੰਘ ਗਿੱਲ ਤੋਂ ਇਲਾਵਾ ਪਾਰਟੀ ਦੇ ਵੱਖ-ਵੱਖ ਅਹੁਦੇਦਾਰ ਅਤੇ ਵਰਕਰ ਵੱਡੀ ਗਿਣਤੀ ’ਚ ਸ਼ਾਮਿਲ ਹੋਣਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਇਤਿਹਾਸ ਸੰਘਰਸ਼ ਭਰਿਆ ਹੈ, ਪੰਥ ਅਤੇ ਪੰਜਾਬ ਦੇ ਹੱਕਾਂ ਲਈ ਲੜੀਆਂ ਲੜਾਈਆਂ ਦੇ ਨਾਲ-ਨਾਲ ਹਿੰਦੂਸਤਾਨ ਅੰਦਰ ਐਮਰਜੈਂਸੀ ਵਰਗੇ ਮੋਰਚੇ ਨੂੰ ਸਫ਼ਲ ਕਰਨਾ ਅਤੇ ਇੰਦਰਾ ਗਾਂਧੀ ਦੀ ਸਲਤਨਤ ਨੂੰ ਚੁਣੌਤੀ ਦੇਣਾ ਅਤੇ ਕਰਾਰੀ ਹਾਰ ਦੇਣ ਵਰਗੇ ਫੈਸਲਿਆਂ ਕਰਕੇ ਹਿੰਦੂਸਤਾਨ ਦੀ ਸਿਆਸੀ ਕਤਾਰ ’ਚ ਬਣਾ ਵੱਡਾ ਰੁਤਬਾ ਪ੍ਰਾਪਤ ਹੈ। ਅੱਜ ਵੀ ਗੁਰੂ ਪੰਥ ਦੇ ਆਸ਼ੇ ਮੁਤਾਬਿਕ ਪੰਥ ਅਤੇ ਪੰਜਾਬ ਦੇ ਹੱਕਾਂ ਲਈ ਅਕਾਲੀ ਦਲ ਡਟ ਕੇ ਸੰਘਰਸ਼ ਕਰ ਰਿਹਾ ਹੈ। ਇਸ ਮੌਕੇ ਸਾਬਕਾ ਸਰਪੰਚ ਸ਼ਿਵਰਾਜ ਸਿੰਘ, ਹਰੀ ਸਿੰਘ ਕਾਉਂਕੇ, ਸਰਪ੍ਰੀਤ ਸਿੰਘ ਕਾਉਂਕੇ, ਗੁਰਚਰਨ ਸਿੰਘ ਗੁਰੂਸਰ, ਸੁਖਦੀਪ ਸਿੰਘ ਸਿੱਧਵਾਂ, ਕੁਲਦੀਪ ਸਿੰਘ, ਮਲਕੀਤ ਸਿੰਘ, ਗੁਰਪ੍ਰੀਤ ਸਿੰਘ ਗੁਰਾ ਕਾਉਂਕੇ, ਗੁਰਪ੍ਰੀਤ ਸਿੰਘ, ਅਮਰਜੀਤ ਸਿੰਘ, ਮਨਦੀਪ ਸਿੰਘ, ਗੁਰਜੀਤ ਸਿੰਘ ਅਗਵਾੜ ਲੋਪੋ-ਖੁਰਦ, ਰਾਜਭਿੰਦਰ ਸਿੰਘ, ਸੁਖਚੈਨ ਸਿੰਘ, ਮਹਿੰਦਰ ਸਿੰਘ, ਚਮਕੌਰ ਸਿੰਘ, ਮਨਜਿੰਦਰ ਸਿੰਘ ਗੁਰੂਸਰ, ਸੁਰਜੀਤ ਸਿੰਘ ਤੇ ਨੰਬਰਦਾਰ ਜਗਦੇਵ ਸਿੰਘ ਆਦਿ ਹਾਜ਼ਰ ਸਨ।
ਸ਼੍ਰੋਮਣੀ ਅਕਾਲੀ ਦਲ ਦਾ ਸਥਾਪਨਾ ਦਿਵਸ 14 ਨੂੰ ਚੜ੍ਹਦੀ ਕਲਾ ਨਾਲ ਮਨਾਇਆ ਜਾਵੇਗਾ : ਭਾਈ ਗਰੇਵਾਲ



