June 20, 2026 10:01 pm

ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ ਸ਼ਹੀਦੀ ਪੁਰਬ ਮੌਕੇ ਗੁ:ਸੀਸਗੰਜ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ

ਸ੍ਰੀ ਅਨੰਦਪੁਰ ਸਾਹਿਬ, 12 ਦਸੰਬਰ (ਦਵਿੰਦਰਪਾਲ ਸਿੰਘ)- ਸ਼ਹੀਦਾਂ ਦੇ ਸਿਰਤਾਜ ਤਿਲਕ ਜੰਝੂ ਦੇ ਰਾਖੇ ਨੋਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਸ਼੍ਰੀ ਗੁਰੂ ਤੇਗਬਹਾਦੁਰ ਸਾਹਿਬ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸੀਸਗੰਜ ਸਾਹਿਬ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਇਸਤਰੀ ਸਤਿਸੰਗ ਸਭਾ ਵਲੋਂ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸੇ ਸੰਬੰਧ ਵਿਚ ਰਾਤ ਦੇ ਦੀਵਾਨ ਸਜਾਏ ਗਏ ਜਿਸ ਵਿਚ ਪੰਥ ਪ੍ਰਸਿੱਧ ਕੀਰਤਨੀਏ ਭਾਈ ਅਰਸ਼ਦੀਪ ਸਿੰਘ ਖਾਲਸਾ ਲੁਧਿਆਣੇ ਵਾਲੇ, ਭਾਈ ਜਗਤਾਰ ਸਿੰਘ ਹਜੂਰੀ ਰਾਗੀ ਤਖਤ ਸ਼੍ਰੀ ਕੇਸਗੜ੍ਹ ਸਾਹਿਬ, ਭਾਈ ਰਜਿੰਦਰ ਸਿੰਘ ਪਟਨਾ ਸਾਹਿਬ ਵਾਲੇ, ਬੀਬੀ ਪਰਮਜੀਤ ਕੌਰ ਖਾਲਸਾ ਲੁਧਿਆਣੇ ਵਾਲਿਆਂ ਵਲੋਂ ਸ਼੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੀ ਬਾਣੀ ਤੇ ਆਧਾਰਿਤ ਸ਼ਬਦਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਤੌਰ ਤੇ ਪਹੁੰਚੇ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜੱਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਹੈਡ ਗ੍ਰੰਥੀ ਭਾਈ ਫੂਲਾ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਪ੍ਰਿੰ:ਸੁਰਿੰਦਰ ਸਿੰਘ, ਭਾਈ ਅਮਰਜੀਤ ਸਿੰਘ ਚਾਵਲਾ ਆਦਿ ਵਲੋਂ ਵੀ ਸ਼ਹੀਦੀ ਪੁਰਬ ਦੇ ਸੰਬੰਧ ਵਿਚ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ ਗਈ ਅਤੇ ਗੁਰ ਸਾਹਿਬ ਜੀ ਦੀ ਸ਼ਹਾਦਤ ਤੇ ਚਾਨਣਾ ਪਾਇਆ ਗਿਆ। ਇਸ ਮੌਕੇ ਸਟੇਜ ਸੰਚਾਲਕ ਦੀ ਸੇਵਾ ਐਡ:ਹਰਦੇਵ ਸਿੰਘ ਵਲੋਂ ਨਿਭਾਈ ਗਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਨੇਜਰ ਜਸਬੀਰ ਸਿੰਘ, ਜੱਥੇਦਾਰ ਸੰਤੋਖ ਸਿੰਘ, ਸੂਚਨਾ ਅਫਸਰ ਭੁਪਿੰਦਰ ਸਿੰਘ, ਕੁਲਦੀਪ ਸਿੰਘ ਬੰਗਾ, ਦਵਿੰਦਰ ਸਿੰਘ, ਸਾਬਕਾ ਐਡੀਸ਼ਨਲ ਮੈਨੇਜਰ ਰਣਬੀਰ ਸਿੰਘ, ਪ੍ਰਿਤਪਾਲ ਸਿੰਘ ਗੰਡਾ, ਮਹਿੰਦਰਮੋਹਨ ਸਿੰਘ, ਹਰਜੀਤ ਸਿੰਘ ਅਚਿੰਤ, ਮਨਜਿੰਦਰ ਸਿੰਘ, ਗੁਰਪ੍ਰੀਤ ਸਿੰਘ, ਦਵਿੰਦਰ ਸਿੰਘ, ਮਨਿੰਦਰਪਾਲ ਸਿੰਘ, ਜਤਿੰਦਰ ਸਿੰਘ, ਇਸਤਰੀ ਸਤਿਸੰਗ ਸਭਾ ਦੇ ਪ੍ਰਧਾਨ ਮਾਤਾ ਗੁਰਚਰਨ ਕੌਰ, ਬੀਬੀ ਤੇਜਿੰਦਰ ਕੌਰ, ਬੀਬੀ ਸੁਰਿੰਦਰਪਾਲ ਕੌਰ, ਬੀਬੀ ਕੁਲਵਿੰਦਰ ਕੌਰ, ਬੀਬੀ ਹਰਜੀਤ ਕੌਰ, ਬੀਬੀ ਤਰਨਜੀਤ ਸਿੰਘ, ਬੀਬੀ ਸੁਰਿੰਦਰ ਕੌਰ, ਬੀਬੀ ਕੰਵਲਜੀਤ ਕੌਰ, ਬੀਬੀ ਗੁਰਜੀਤ ਕੌਰ, ਬੀਬੀ ਪਰਮਜੀਤ ਕੌਰ, ਬੀਬੀ ਅਂਮ੍ਰਿਤ ਕੌਰ, ਬੀਬੀ ਬਲਬੀਰ ਕੌਰ, ਬੀਬੀ ਪਰਵਿੰਦਰ ਕੌਰ, ਬੀਬੀ ਬੀਬੀ ਮਨਜੀਤ ਕੌਰ, ਬੀਬੀ ਦਲਜੀਤ ਕੌਰ, ਬੀਬੀ ਜਸਵੰਤ ਕੌਰ ਆਦਿ ਹਾਜ਼ਰ ਸਨ।

Send this to a friend