Skip to content
Independent perspectives. Global stories.
BREAKING

ਬ੍ਰਿਟਿਸ਼ ਕੋ¦ਬੀਆ ਦੇ ਡਿਪਟੀ ਸਪੀਕਰ ਵੱਲੋ ਰਾਣਾ ਕੇ.ਪੀ. ਸਿੰਘ ਨਾਲ ਮੁਲਾਕਾਤ

Share this story

ਚੰਡੀਗੜ੍ਹ, 12 ਦਸੰਬਰ (ਪੰਜਾਬ ਟਾਇਮਜ਼ ਬਿਊਰੋ)- ਕੈਨੇਡਾ ਦੇ ਪ੍ਰਾਂਤ ਬ੍ਰਿਟਿਸ਼ ਕੋ¦ਬੀਆ ਦੇ ਡਿਪਟੀ ਸਪੀਕਰ ਸ੍ਰੀ ਰਾਜ ਚੌਹਾਨ ਵੱਲੋਂ ਬੁੱਧਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨਾਲ ਮੁਲਾਕਾਤ ਕੀਤੀ ਗਈ। ਮੀਟਿੰਗ ਦੌਰਾਨ ਦੋਵੇਂ ਆਗੂਆਂ ਵੱਲੋਂ ਦੁਵੱਲੇ ਹਿੱਤਾਂ ਦੇ ਵੱਖ ਵੱਖ ਮੁੱਦਿਆਂ ਬਾਰੇ ਵਿਚਾਰ-ਚਰਚਾ ਕੀਤੀ ਗਈ। ਵਿਦੇਸ਼ਾਂ ਵਿੱਚ ਕੰਮ ਕਰਨ ਵਾਲੇ ਮਿਹਨਤੀ ਪੰਜਾਬੀਆਂ ਦੀ ਪ੍ਰਸ਼ੰਸਾ ਕਰਦਿਆਂ ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਸਾਡੇ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਵਿਦੇਸ਼ਾਂ ਖਾਸ ਕਰ ਕੈਨੇਡਾ ਵਿੱਚ ਪੰਜਾਬੀਆਂ ਨੇ ਆਪਣੀ ਮਿਹਨਤ ਨਾਲ ਅਜਿਹੇ ਉਚੇ ਅਹੁਦੇ ਹਾਸਲ ਕੀਤੇ ਹਨ। ਉਨ੍ਹਾਂ ਕਿਹਾ ਕਿ ਪ੍ਰਵਾਸੀ ਪੰਜਾਬੀ ਦੋਵੇਂ ਦੇਸ਼ਾਂ ਵਿੱਚਕਾਰ ਸਬੰਧਾਂ ਨੂੰ ਹੋਰ ਵਧੇਰੇ ਮਜ਼ਬੂਤੀ ਦੇਣ ਲਈ ਵੱਡੀ ਭੂਮਿਕਾ ਨਿਭਾ ਸਕਦੇ ਹਨ। ਸ੍ਰੀ ਰਾਜ ਚੌਹਾਨ ਵੱਲੋਂ ਸਪੀਕਰ ਰਾਣਾ ਕੇ.ਪੀ. ਸਿੰਘ ਨੂੰ ਅਗਲੇ ਸਾਲ ਮਾਰਚ ਵਿੱਚ ਕੈਨੇਡਾ ਆਉਣ ਦਾ ਸੱਦਾ ਦਿੱਤਾ ਗਿਆ।

WRITTEN BY