ਅਮਲੋਹ, 17 ਦਸੰਬਰ, (ਰਣਜੀਤ ਸਿੰਘ ਘੁੰਮਣ)- ਦਿੱਲੀ ਹਾਈ ਕੋਰਟ ਨੇ ਅੱਜ ਸੀਨੀ ਕਾਂਗਰਸੀ ਲੀਡਰ ਸੱਜਣ ਕੁਮਾਰ ਨੂੰ 1984 ਦੇ ਸਿੱਖ ਕਤਲੇਆਮ ਦੌਰਾਨ ਦਿੱਲੀ ‘ਚ ਸਿੱਖ ਪਰਿਵਾਰਾ ਦੇ ਪੰਜ ਜੀਆਂ ਦੇ ਕਤਲ ਕੇਸ ਵਿੱਚ ਦੋਸ਼ੀ ਕਰਾਰ ਦਿੰਦਿਆਂ ਉਮਰ ਕੈਦ ਦੀ ਜੋ ਸਜਾ ਸੁਣਾਈ ਹੈ ਉਸ ਤੇ ਆਪਣਾ ਪ੍ਰਤੀਕਰਮ ਪ੍ਰਗਟ ਕਰਦੇ ਹੋਏ ਯੂਥ ਅਕਾਲੀ ਦਲ ਮਾਲਵਾ ਜੋਨ ਦੇ ਪ੍ਰਧਾਨ ਅਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਜਿੱਥੇ ਮਾਣਯੋਗ ਹਾਈ ਕੋਰਟ ਦੇ ਫੈਸਲੇ ਦਾ ਭਰਵਾਂ ਸਵਾਗਤ ਕੀਤਾ ਉੱਥੇ ਉਹਨਾਂ ਕਿਹਾ ਕਿ 35 ਸਾਲ ਬੀਤ ਜਾਣ ’ਤੇ ਅੱਜ ਮਾਣਯੋਗ ਹਾਈਕੋਰਟ ਵੱਲੋਂ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਉਮਰ ਕੈਦ ਦੀ ਸਜਾਂ ਸੁਣਾਈ ਗਈ ਹੈ। ਉਹਨਾਂ ਮੋਦੀ ਸਰਕਾਰ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵੀ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਜਿਹਨਾਂ ਵੱਲੋਂ ਕੇਸ ਦੀ ਮੁੜ ਜਾਂਚ ਕਰਵਾ ਕੇ ਸਿੱਖ ਨਸਲਕੁਸ਼ੀ ਦੇ ਸ਼ਿਕਾਰ ਪਰਿਵਾਰਾਂ ਨੂੰ ਇਨਸਾਫ ਦਿਵਾਉਣ ਵਿੱਚ ਵੱਡਾ ਰੋਲ ਅਦਾ ਕੀਤਾ ਹੈ। ਇਸ ਮੌਕੇ ਤੇ ਉਨਾਂ ਨਾਲ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਵਿੰਦਰ ਸਿੰਘ ਖਾਲਸਾ, ਸੀਨੀ ਆਗੂ ਕਰਮਜੀਤ ਸਿੰਘ ਭਗੜਾਣਾ, ਜੱਥੇ ਜਰਨੈਲ ਸਿੰਘ ਮਾਜਰੀ, ਜੱਥੇ ਹਰਬੰਸ ਸਿੰਘ ਬਡਾਲੀ, ਜੱਥੇ ਹਰਿੰਦਰ ਸਿੰਘ ਦੀਵਾ, ਪ੍ਰਧਾਨ ਦਰਸ਼ਨ ਸਿੰਘ ਔਲਖ ਤੇ ਜੱਥੇ ਬਲਵਿੰਦਰ ਸਿੰਘ ਰੁੜਕੀ, ਮਹਿੰਦਰ ਸਿੰਘ ਕੁੰਭ ਵਿਸ਼ੇਸ਼ ਤੌਰ ਹਾਜ਼ਰ ਸਨ।