Skip to content
Independent perspectives. Global stories.
BREAKING

ਤ੍ਰਿਣਮੂਲ ਕਾਂਗਰਸ ਦੇ ਆਗੂ ਦੀ ਹੱਤਿਆ

Share this story

ਭਾਂਗਰ (ਪੱਛਮੀ ਬੰਗਾਲ), 17 ਜੁਲਾਈ (ਪੀ.ਟੀ.)- ਪੱਛਮੀ ਬੰਗਾਲ ਦੇ ਦੱਖਣੀ 24 ਪਰਗਨਾ ਜ਼ਿਲ੍ਹੇ ਦੇ ਭਾਂਗਰ ਇਲਾਕੇ ‘ਚ ਤ੍ਰਿਣਮੂਲ ਕਾਂਗਰਸ ਦੇ ਇਕ ਆਗੂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਪੁਲਿਸ ਮੁਤਾਬਿਕ ਇਸ ਮਾਮਲੇ ‘ਚ ਮਾਕਪਾ ਜ਼ਿਲ੍ਹਾ ਕਮੇਟੀ ਦੇ ਮੈਂਬਰ ਸੱਤਾ ਮੁੱਲਾ ਅਤੇ ਪਾਰਟੀ ਦੇ ਸੱਤ ਹੋਰ ਕਾਰਜ਼ਕਰਤਾਵਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਜ਼ਿਲ੍ਹੇ ‘ਚ 19 ਜੁਲਾਈ ਨੂੰ ਪੰਚਾਇਤੀ ਚੋਣਾਂ ਹੋਣ ਵਾਲੀਆਂ ਹਨ। ਤ੍ਰਿਣਮੂਲ ਕਾਰਜ਼ਕਰਤਾ ਨਜ਼ਰੂਲ ਮੁੱਲਾ ਨੂੰ ਕੁਝ ਲੋਕਾਂ ਨੇ ਉਨ੍ਹਾਂ ਦੇ ਘਰ ਤੋਂ ਬੁਲਾਇਆ ਅਤੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਉਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।

WRITTEN BY