ਵਿਧਾਇਕ ਜੈਕਿਸ਼ਨ ਸਿੰਘ ਰੋੜੀ ਸ: ਖਹਿਰਾ ਦਾ ਸਾਥ ਛੱਡ ‘ਆਪ’ ਦੀ ਮੁੱਖ ਧਾਰਾ ’ਚ ਸ਼ਾਮਿਲ

ਜਸਟਿਸ ਜ਼ੋਰਾ ਸਿੰਘ ਵੀ ‘ਆਪ’ ’ਚ ਹੋਏ ਸ਼ਾਮਿਲ

ਚੰਡੀਗੜ੍ਹ/ਨਵੀਂ ਦਿਲੀ, 24 ਦਸੰਬਰ- ਗੜ੍ਹਸ਼ੰਕਰ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਹਿਕ ਜੈਕਿਸ਼ਨ ਸਿੰਘ ਰੋੜੀ ਨੇ ਅਜ ਪਾਰਟੀ ਦੇ ਬਾਗ਼ੀ ਆਗੂ ਤੇ ਭੁਲਥ ਹਲਕੇ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਦਾ ਸਾਥ ਛਡ ਦਿਤਾ ਹੈ। ਸ: ਖਹਿਰਾ ਲਈ ਇਹ ਵਡਾ ਝਟਕਾ ਹੈ। ਜੈਕਿਸ਼ਨ ਸਿੰਘ ਰੋੜੀ ਦੇ ਨਾਲ ਅਜ ਜਸਟਿਸ (ਸੇਵਾ-ਮੁਕਤ) ਜ਼ੋਰਾ ਸਿੰਘ ਵੀ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਗਏ ਹਨ। ਜਸਟਿਸ ਜ਼ੋਰਾ ਸਿੰਘ ਨੇ ਸਾਲ 2015 ਦੌਰਾਨ ਪੰਜਾਬ ’ਚ ਵਾਪਰੀਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਕੀਤੀ ਸੀ। ਜੈਕਿਸ਼ਨ ਸਿੰਘ ਰੋੜੀ ਅਜ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ, ਦਿਲੀ ਦੇ ਉਪ-ਮੁਖ ਮੰਤਰੀ ਮਨੀਸ਼ ਸਿਸੋਦੀਆ, ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਅਤੇ ਸੰਗਰੂਰ ਹਲਕੇ ਤੋਂ ਪਾਰਟੀ ਦੇ ਐਮ.ਪੀ. ਭਗਵੰਤ ਮਾਨ ਦੀ ਮੌਜੂਦਗੀ ’ਚ ਪਾਰਟੀ ਦੀ ਮੁਖ ਧਾਰਾ ’ਚ ਸ਼ਾਮਿਲ ਹੋਏ ਹਨ, ਉਨ੍ਹਾਂ ਦੇ ਨਾਲ ਹੀ ਜਸਟਿਸ ਜ਼ੋਰਾ ਸਿੰਘ ਨੂੰ ਪਾਰਟੀ ’ਚ ਸ਼ਾਮਿਲ ਕੀਤਾ ਗਿਆ।।

Send this to a friend