June 13, 2026 8:55 am

ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਅਣਖ਼, ਗੈਰਤ ਨੂੰ ਕਾਇਮ ਰੱਖਦੇ ਹੋਏ ‘ਕੌਮੀ ਆਜ਼ਾਦੀ’ ਦੀ ਗੱਲ ਕਰਦੀ ਹੈ : ਸ. ਮਾਨ

ਸ੍ਰੀ ਫ਼ਤਹਿਗੜ੍ਹ ਸਾਹਿਬ- ‘‘ਅੱਜ ਅਸੀਂ ਆਪਣੇ ਸਾਹਿਬਜ਼ਾਦਿਆ ਜਿਨ੍ਹਾਂ ਨੇ ਛੋਟੀ ਉਮਰੇ ਵੱਡੀਆਂ ਮਨੁੱਖਤਾ ਪੱਖੀ ਮੱਲ੍ਹਾਂ ਮਾਰੀਆ ਹਨ ਅਤੇ ਜਿਨ੍ਹਾਂ ਨੇ ਮਨੁੱਖਤਾ ਲਈ ਮਹਾਨ ਸ਼ਹਾਦਤ ਦਿੱਤੀ ਹੈ, ਅੱਜ ਦਾ ਇਹ ਦਿਹਾੜਾ ਸਾਨੂੰ ਕਿਸੇ ਵੀ ਜ਼ਾਲਮ ਹੁਕਮਰਾਨ ਜਾਂ ਜ਼ਬਰ ਨੂੰ ਸਹਿਣ ਨਾ ਕਰਨ ਅਤੇ ਉਸ ਵਿਰੁੱਧ ਦ੍ਰਿੜਤਾ ਨਾਲ ਆਵਾਜ਼ ਬੁਲੰਦ ਕਰਨ ਦਾ ਜਿਥੇ ਸੁਨੇਹਾ ਦਿੰਦੀ ਹੈ, ਉਥੇ ਸਿੱਖ ਕੌਮ ਨੂੰ ਆਪਣੇ ਮਹਾਨ ਸਿਧਾਤਾਂ ਉਤੇ ਪਹਿਰਾ ਦਿੰਦੇ ਹੋਏ ਆਪਣੀ ਕੌਮੀ ਆਜ਼ਾਦੀ ਨੂੰ ਹਰ ਕੀਮਤ ਤੇ ਪ੍ਰਾਪਤ ਕਰਨ ਦਾ ਵੀ ਸੰਦੇਸ਼ ਦਿੰਦੀ ਹੈ । ਅਸੀਂ ਹਰ ਸਾਲ ਆਪਣੇ ਸ਼ਹੀਦਾਂ ਨੂੰ ਇਥੇ ਨਤਮਸਤਕ ਹੁੰਦੇ ਹਾਂ ਅਤੇ ਸਰਧਾ ਦੇ ਫੁੱਲ ਭੇਟ ਕਰਦੇ ਹਾਂ, ਪਰ ਦੁੱਖ ਅਤੇ ਅਫ਼ਸੋਸ ਹੈ ਕਿ ਲੰਮੇਂ ਸਮੇਂ ਤੋਂ ਸਿੱਖ ਕੌਮ, ਜਿਸਦੀ ਕੌਮੀ ਤੇ ਮਨੁੱਖਤਾ ਪੱਖੀ ਜਿੰਮੇਵਾਰੀ ਬਣਦੀ ਹੈ ਕਿ ਉਹ ਕੌਮ ਵਿਚ ਵਿਚਰਣ ਵਾਲੀ ਰਵਾਇਤੀ ਤੇ ਸਵਾਰਥੀ ਸਿੱਖ ਲੀਡਰਸ਼ਿਪ, ਜਿਨ੍ਹਾਂ ਨੇ ਸਿੱਖ ਕੌਮ ਅਤੇ ਪੰਜਾਬ ਸੂਬੇ ਨਾਲ ਵੱਡੇ ਧੋਖੇ-ਫਰੇਬ ਕੀਤੇ ਹਨ ਅਤੇ ਜੋ ਕੌਮੀ ਸਰਮਾਏ ਤੇ ਇਖਲਾਕ ਦਾ ਬਹੁਤ ਵੱਡਾ ਨੁਕਸਾਨ ਕਰਦੇ ਆ ਰਹੇ ਹਨ, ਜਿਨ੍ਹਾਂ ਨੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਕਰਵਾਈਆ, ਉਨ੍ਹਾਂ ਨੂੰ ਅੱਜ ਤੱਕ ਪਹਿਚਾਣ ਨਹੀਂ ਸਕੀ ਅਤੇ ਜਦੋਂ ਵੀ ਜਮਹੂਰੀਅਤ ਅਤੇ ਅਮਨਮਈ ਤਰੀਕੇ ਹੋਣ ਵਾਲੀਆ ਸਿਆਸੀ ਚੋਣਾਂ ਜਾਂ ਐਸ.ਜੀ.ਪੀ.ਸੀ. ਦੀਆਂ ਧਾਰਮਿਕ ਚੋਣਾਂ ਆਉਦੀਆ ਹਨ ਤਾਂ ਇਹ ਸਿੱਖ ਕੌਮ ਫਿਰ ਆਪਣੇ ਘਰੇਲੂ ਕੰਮਾਂਕਾਜਾਂ ਅਤੇ ਦੁਨਿਆਵੀ ਲਾਲਸਾਵਾਂ ਅਧੀਨ ਇਨ੍ਹਾਂ ਨੂੰ ਜਾਂ ਆਮ ਆਦਮੀ ਪਾਰਟੀ, ਕਾਂਗਰਸ, ਬੀਜੇਪੀ-ਆਰ.ਐਸ.ਐਸ, ਸੀ.ਪੀ.ਆਈ, ਸੀ.ਪੀ.ਐਮ ਆਦਿ ਹਿੰਦੂਤਵ ਜਮਾਤਾਂ ਨੂੰ ਵੋਟਾਂ ਪਾ ਕੇ ਖੁਦ ਹੀ ਪੰਜਾਬ ਸੂਬੇ ਅਤੇ ਸਿੱਖ ਕੌਮ ਦੇ ਕੌਮੀ ਮਿਸ਼ਨਾਂ ਦੀ ਪ੍ਰਾਪਤੀ ਵਿਚ ਰੁਕਾਵਟਾਂ ਖੜ੍ਹੀਆਂ ਕਰਨ ਦੀ ਭਾਗੀ ਬਣਦੀ ਆ ਰਹੀ ਹੈ । ਜਦੋਂਕਿ ਸਿੱਖ ਕੌਮ ਅਤੇ ਪੰਜਾਬੀਆਂ ਦਾ ਇਹ ਸਾਂਝਾ ਫਰਜ ਬਣਦਾ ਹੈ ਕਿ ਉਹ ਪੰਜਾਬ ਦੇ ਜਿੰਮੀਦਾਰ, ਵਪਾਰੀ, ਵਿਦਿਆਰਥੀ, ਮੁਲਾਜ਼ਮਾਂ, ਰੰਘਰੇਟੇ-ਦਲਿਤ ਵਰਗ ਦੀ ਬਿਹਤਰੀ ਲਈ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀਆਂ ਮਨੁੱਖਤਾ ਪੱਖੀ ਪਾਲਸੀਆ ਨੂੰ ਅਮਲੀ ਰੂਪ ਵਿਚ ਲਾਗੂ ਕਰਨ ਲਈ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਤੇ ਬਹੁਜਨ ਮੁਕਤੀ ਪਾਰਟੀ ਦੇ ਸਾਂਝੇ ਉਮੀਦਵਾਰਾਂ ਨੂੰ ਜਿਤਾਕੇ ਨਿਜਾਮ ਦੀ ਜਿੰਮੇਵਾਰੀ ਸੌਪਣ।ੂ ਸ. ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਮਹਾਨ ਮਾਸੂਮ ਸ਼ਹੀਦਾਂ ਨੂੰ ਸਰਧਾ ਦੇ ਫੁੱਲ ਭੇਟ ਕਰਦੇ ਹੋਏ ਤੇ ਸਮੁੱਚੀ ਸਿੱਖ ਕੌਮ ਨੂੰ ਉਨ੍ਹਾਂ ਵੱਲੋਂ ਜਿਸ ਮਕਸਦ ਦੀ ਪ੍ਰਾਪਤੀ ਲਈ ਉਨ੍ਹਾਂ ਸ਼ਹਾਦਤਾਂ ਦਿੱਤੀਆ ਉਸ ਉਤੇ ਦ੍ਰਿੜਤਾ ਨਾਲ ਪਹਿਰਾ ਦਿੰਦੇ ਹੋਏ ਸਭ ਹਿੰਦੂਤਵ ਜਮਾਤਾਂ ਅਤੇ ਉਨ੍ਹਾਂ ਦੇ ਗੁਲਾਮਾਂ ਰਵਾਇਤੀ ਬਾਦਲ ਦਲੀਆਂ ਨੂੰ ਪਛਾੜਕੇ ਨਿਰੋਲ ਗੁਰਬਾਣੀ ਤੇ ਅਧਾਰਿਤ ਸਾਫ਼-ਸੁਥਰਾ ਪ੍ਰਬੰਧ ਤੇ ਨਿਜਾਮ ਦੇਣ ਵਾਲੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਤੇ ਬਹੁਜਨ ਮੁਕਤੀ ਪਾਰਟੀ ਨੂੰ ਆਉਣ ਵਾਲੀਆ ਲੋਕ ਸਭਾ ਚੋਣਾਂ ਵਿਚ ਹਰ ਪੱਖੋ ਸਹਿਯੋਗ ਦੇਣ ਦੀ ਇਕ ਪ੍ਰਭਾਵਸ਼ਾਲੀ ਵੱਡੇ ਇਕੱਠ ਵਿਚ ਅਪੀਲ ਕਰਦੇ ਹੋਏ ਪ੍ਰਗਟ ਕੀਤੇ । ਸ. ਮਾਨ ਨੇ ਉਚੇਚੇ ਤੌਰ ਤੇ ਬਰਗਾੜੀ ਇਨਸਾਫ਼ ਮੋਰਚੇ ਨੂੰ ਸਫ਼ਲਤਾ ਪੂਰਵਕ ਅਨੁਸਾਸਿਤ ਤਰੀਕੇ ਚਲਾਉਣ ਲਈ ਭਾਈ ਧਿਆਨ ਸਿੰਘ ਮੰਡ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਉਨ੍ਹਾਂ ਦੇ ਸਹਿਯੋਗੀ ਜਥੇਦਾਰ ਸਾਹਿਬਾਨ ਅਤੇ ਸੰਗਤੀ ਰੂਪ ਵਿਚ ਸਿੱਖ ਕੌਮ ਤੇ ਪੰਜਾਬੀਆਂ ਵੱਲੋਂ ਦਿੱਤੇ ਸਹਿਯੋਗ ਦਾ ਉਚੇਚੇ ਤੌਰ ਤੇ ਧੰਨਵਾਦ ਕਰਦੇ ਹੋਏ ਕਿਹਾ ਕਿ ਅਸੀਂ ਬਿਨ੍ਹਾਂ ਸਿਆਸੀ ਤਾਕਤ ਤੋਂ ਹਿੰਦੂਤਵ ਜਮਾਤਾਂ ਦੀਆਂ ਸਾਜ਼ਿਸਾਂ ਤੇ ਉਨ੍ਹਾਂ ਦੇ ਜੁਲਮ ਦਾ ਟਾਕਰਾ ਕਰਦੇ ਹੋਏ ਅਡੋਲ ਆਪਣੇ ਮਿਸ਼ਨ ਵੱਲ ਵੱਧ ਰਹੇ ਹਾਂ ਅਤੇ ਕੌਮੀ ਮੰਜ਼ਿਲ ਨੂੰ ਪ੍ਰਾਪਤ ਕਰਕੇ ਰਹਾਂਗੇ । ਇਕੱਠ ਵਿਚ ਉਪਰੋਕਤ ਵਿਚਾਰਾਂ ਤੋਂ ਇਲਾਵਾ 19 ਦੇ ਕਰੀਬ ਪੰਜਾਬ, ਸਿੱਖ ਕੌਮ ਅਤੇ ਮਨੁੱਖਤਾ ਨਾਲ ਸੰਬੰਧਤ ਮਤੇ ਜੈਕਾਰਿਆ ਦੀ ਗੂੰਜ ਵਿਚ ਸਰਬਸੰਮਤੀ ਨਾਲ ਪਾਸ ਕੀਤੇ ਗਏ ਅੱਜ ਦੇ ਇਸ ਮਹਾਨ ਇਕੱਠ ਵਿਚ ਸ. ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਤੋਂ ਇਲਾਵਾ ਭਾਈ ਧਿਆਨ ਸਿੰਘ ਮੰਡ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਸਵਰਨ ਸਿੰਘ ਪੰਜਗਰਾਈ ਮੀਤ ਪ੍ਰਧਾਨ, ਸ. ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਪ੍ਰੋ. ਮਹਿੰਦਰਪਾਲ ਸਿੰਘ, ਮਾਸਟਰ ਕਰਨੈਲ ਸਿੰਘ ਨਾਰੀਕੇ, ਸ. ਗੁਰਸੇਵਕ ਸਿੰਘ ਜਵਾਹਰਕੇ, ਅਮਰੀਕ ਸਿੰਘ ਬੱਲੋਵਾਲ (ਸਾਰੇ ਜਰਨਲ ਸਕੱਤਰ), ਇਕਬਾਲ ਸਿੰਘ ਟਿਵਾਣਾ ਮੁੱਖ ਬੁਲਾਰਾ, ਸਿਆਸੀ ਤੇ ਮੀਡੀਆ ਸਲਾਹਕਾਰ, ਸ. ਲਖਵੀਰ ਸਿੰਘ ਮਹੇਸ਼ਪੁਰੀਆ ਮੁੱਖ ਦਫ਼ਤਰ ਸਕੱਤਰ, ਸ. ਗੁਰਜੰਟ ਸਿੰਘ ਕੱਟੂ ਅਤੇ ਸ. ਨਵਦੀਪ ਸਿੰਘ ਬਾਜਵਾ (ਦੋਵੇ ਪੀ.ਏ. ਸ. ਮਾਨ), ਹਰਬੀਰ ਸਿੰਘ ਸੰਧੂ ਸਕੱਤਰ ਦਫ਼ਤਰ ਸ੍ਰੀ ਅੰਮ੍ਰਿਤਸਰ, ਸ. ਗੁਰਦੇਵ ਸਿੰਘ ਪ੍ਰਧਾਨ ਜੰਮੂ-ਕਸ਼ਮੀਰ, ਸੰਸਾਰ ਸਿੰਘ ਪ੍ਰਧਾਨ ਦਿੱਲੀ, ਸ. ਹਰਜੀਤ ਸਿੰਘ ਵਿਰਕ ਪ੍ਰਧਾਨ ਹਰਿਆਣ ਸਟੇਟ, ਸ. ਗੋਪਾਲ ਸਿੰਘ ਝਾੜੋ ਪ੍ਰਧਾਨ ਚੰਡੀਗੜ੍ਹ, ਬਹਾਦਰ ਸਿੰਘ ਭਸੌੜ, ਹਰਭਜਨ ਸਿੰਘ ਕਸ਼ਮੀਰੀ, ਇਕਬਾਲ ਸਿੰਘ ਬਰੀਵਾਲਾ, ਅਵਤਾਰ ਸਿੰਘ ਖੱਖ, ਗੁਰਚਰਨ ਸਿੰਘ ਭੁੱਲਰ (ਸਾਰੇ ਪੀ.ਏ.ਸੀ. ਮੈਂਬਰ), ਸ. ਸਿੰਗਾਰਾ ਸਿੰਘ ਬਡਲਾ ਪ੍ਰਧਾਨ ਧਰਮ ਸਿੰਘ ਕਲੌੜ ਇਲਾਕਾ ਸਕੱਤਰ ਫਤਹਿਗੜ੍ਹ ਸਾਹਿਬ, ਕੁਲਦੀਪ ਸਿੰਘ ਭਾਗੋਵਾਲ ਪ੍ਰਧਾਨ ਰੋਪੜ੍ਹ, ਰਣਜੀਤ ਸਿੰਘ ਸੰਘੇੜਾ ਪ੍ਰਧਾਨ ਬਰਨਾਲਾ, ਮਨਜੀਤ ਸਿੰਘ ਮੱਲ੍ਹ ਵਾਇਸ ਪ੍ਰਧਾਨ ਯੂਥ, ਜਸਵੰਤ ਸਿੰਘ ਚੀਮਾਂ ਲੁਧਿਆਣਾ, ਹਰਜੀਤ ਸਿੰਘ ਸੰਜੂਮਾ ਸੰਗਰੂਰ, ਗੁਰਬਚਨ ਸਿੰਘ ਪਵਾਰ ਗੁਰਦਾਸਪੁਰ, ਸੁਖਜੀਤ ਸਿੰਘ ਡਰੋਲੀ ਜਲੰਧਰ, ਮਨਜੀਤ ਸਿੰਘ ਰੇਰੂ ਸਹਿਰੀ ਜਲੰਧਰ, ਹਰਬੰਸ ਸਿੰਘ ਪੈਲੀ ਨਵਾਂ ਸਹਿਰ, ਬਲਕਾਰ ਸਿੰਘ ਭੁੱਲਰ ਪਟਿਆਲਾ ਦਿਹਾਤੀ, ਪਰਮਿੰਦਰ ਸਿੰਘ ਬਾਲਿਆਵਾਲੀ ਬਠਿੰਡਾ, ਬਲਵੀਰ ਸਿੰਘ ਬੱਛੋਆਣਾ ਮਾਨਸਾ, ਰਜਿੰਦਰ ਸਿੰਘ ਸਰਪੰਚ ਜਵਾਹਰਕੇ, ਬਲਵਿੰਦਰ ਸਿੰਘ ਮੰਡੇਰ, ਦੀਦਾਰ ਸਿੰਘ ਰਾਣੋ, ਸੁਖਜਿੰਦਰ ਸਿੰਘ ਕਾਜਮਪੁਰ, ਬਲਰਾਜ ਸਿੰਘ ਮੋਗਾ, ਸੱਜਣ ਸਿੰਘ ਪੱਟੀ ਤਰਨਤਾਰਨ (ਸਾਰੇ ਜ਼ਿਲ੍ਹਾ ਪ੍ਰਧਾਨ), ਲਖਵੀਰ ਸਿੰਘ ਸੌਟੀ, ਬੀਬੀ ਤੇਜ ਕੌਰ, ਬੀਬੀ ਅਮਨਦੀਪ ਕੌਰ, ਗੁਰਦੀਪ ਕੌਰ ਚੱਠਾ ਆਦਿ ਆਗੂਆ ਨੇ ਪੂਰੇ ਸਤਿਕਾਰ ਤੇ ਸਰਧਾ ਸਹਿਤ ਸ਼ਮੂਲੀਅਤ ਕੀਤੀ।
– ਪੰਜਾਬ ਟਾਇਮਜ਼ ਬਿਊਰੋ

Send this to a friend