Skip to content
Independent perspectives. Global stories.
BREAKING

ਪੰਚਾਇਤੀ ਚੋਣਾਂ ਦੇ ਮੱਦੇਨਜਰ ਭੀਖੀ ਤੇ ਜੋਗਾ ਪੁਲਿਸ ਨੇ ਕੱਢਿਆ ਫਲੈਗ ਮਾਰਚ

Share this story

ਭੀਖੀ, 27 ਦਸੰਬਰ (ਚਹਿਲ) ਪੰਚਾਇਤੀ ਚੋਣਾਂ ਦੇ ਮੱਦੇਨਜਰ ਭੀਖੀ ਅਤੇ ਜੋਗਾ ਪੁਲਿਸ ਵੱਲੋਂ ਥਾਣਾ ਭੀਖੀ ਦੇ ਮੁਖੀ ਇੰਸਪੈਕਟਰ ਰਜਿੰਦਰਪਾਲ ਸਿੰਘ ਦੀ ਅਗਵਾਈ ਹੇਠ ਭੀਖੀ ਬਲਾਕ ਦੇ ਪਿੰਡਾਂ ਵਿੱਚ ਫਲੈਗ ਮਾਰਚ ਕੱਢਿਆ ਗਿਆ।ਇਸ ਮੌਕੇ ਥਾਣਾ ਜੋਗਾ ਦੇ ਮੁਖੀ ਅਜੇ ਕੁਮਾਰ ਪਰੋਚਾ ਵੀ ਹਾਜ਼ਰ ਸਨ।ਇਸ ਮੌਕੇ ਰਜਿੰਦਰਪਾਲ ਸਿੰਘ ਨੇ ਕਿਹਾ ਕਿ ਲੋਕ ਬਿਨਾਂ ਕਿਸੇ ਡਰ ਦੇ ਆਪਣੀ ਵੋਟ ਦਾ ਭੁਗਤਾਨ ਕਰਨ।ਪੁਲਿਸ ਉਨ੍ਹਾਂ ਦੀ ਸੇਵਾ ਵਿੱਚ 24 ਘੰਟੇ ਹਾਜਰ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ। ਉਨ੍ਹਾਂ ਸਮੂਹ ਅਸਲਾ ਧਾਰਕਾਂ ਨੂੰ ਅਪੀਲ ਕੀਤੀ ਕਿ ਉਹ ਚੋਣਾਂ ਦੇ ਮੱਦੇਨਜਰ ਆਪਣਾ ਅਸਲਾ ਗੰਨ ਹਾਊਸ ਜਾਂ ਥਾਣੇ ਵਿੱਚ ਜਮਾਂ ਕਰਵਾ ਦੇਣ।ਅਸਲਾ ਜਮਾਂ ਨਾ ਕਰਾਉਣ ਵਾਲੇ ਅਸਲਾ ਧਾਰਕਾਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਉਨ੍ਹਾ ਕਿਹਾ ਕਿ ਵੋਟਰ ਕਿਸੇ ਲਾਲਚ ਜਾਂ ਬਿਨਾਂ ਕਿਸੇ ਭੈਅ ਦੇ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ।ਇਸ ਮੌਕੇ ਉਨ੍ਹਾਂ ਨਾਲ ਸਹਾਇਕ ਥਾਣੇਦਾਰ ਭਗਵੰਤ ਸਿੰਘ ਢਿੱਲੋਂ, ਅਜੇਪਾਲ ਸਿੰਘ, ਨਛੱਤਰ ਸਿੰਘ, ਮਲਕੀਤ ਸਿੰਘ, ਨਾਮਦੇਵ ਸਿੰਘ, ਰਾਮਫਲ ਅਤੇ ਹੋਰ ਵੀ ਹਾਜਰ ਸਨ।

WRITTEN BY