June 13, 2026 8:55 am

ਕਾਂਗਰਸ ਨੇ ਪੰਜਾਬ ’ਚ ਕਿਸਾਨਾਂ ਦਾ ਕਰਜ਼ ਮੁਆਫ਼ ਨਹੀਂ ਕੀਤਾ : ਮੋਦੀ

ਧਰਮਸ਼ਾਲਾ, 27 ਦਸੰਬਰ (ਪੰਜਾਬ ਟਾਇਮਜ਼ ਬਿਊਰੋ)- ਹਿਮਾਚਲ ਸਰਕਾਰ ਦੀ ਪਹਿਲੀ ਵਰ੍ਹੇਗੰਢ ਮੌਕੇ ਧਰਮਸ਼ਾਲਾ ’ਚ ਰੈਲੀ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਂਗਰਸ ’ਤੇ ਤਿਖਾ ਹਮਲਾ ਕੀਤਾ। ਉਨ੍ਹਾਂ ਨੇ ਕਿਹਾ ਕਿ ਚੋਣਾਂ ਜਿਤਣ ਲਈ ਕਾਂਗਰਸ ਨੇ ਕਿਸਾਨਾਂ ਦੀ ਪਿਠ ’ਤੇ ਵਾਰ ਕੀਤਾ ਹੈ। ਮਸਲਨ ਪੰਜਾਬ ਵਿਚ ਚੋਣਾਂ ਤੋਂ ਪਹਿਲਾਂ ਕਰਜ਼ ਮੁਆਫ਼ੀ ਦੇ ਵਾਅਦੇ ਕੀਤੇ ਗਏ ਪਰ ਕਿਸਾਨਾਂ ਦਾ ਕਰਜ਼ਾ ਮੁਆਫ਼ ਨਹੀਂ ਹੋਇਆ। ਕਰਨਾਟਕ ਵਿਚ ਵੀ ਸਿਰਫ਼ ਕੁਝ ਸੌ ਕਿਸਾਨਾਂ ਦਾ ਹੀ ਕਰਜ਼ਾ ਮੁਆਫ਼ ਕੀਤਾ ਗਿਆ।

Send this to a friend