June 13, 2026 8:53 am

ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕਰਦਿਆਂ ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਕੀਤਾ ਗਿਆ ਸਿਮਰਨ

ਸ੍ਰੀ ਅਨੰਦਪੁਰ ਸਾਹਿਬ, 27 ਦਸੰਬਰ (ਦਵਿੰਦਰਪਾਲ ਸਿੰਘ)- ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਛੋਟੇ ਸਾਹਿਬਜ਼ਾਦੇ ਬਾਬਾ ਜੋਰਾਵਰ ਸਿੰਘ ਜੀ ਅਤੇ ਬਾਬਾ ਫਤਹਿ ਸਿੰਘ ਜੀ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕਰਦਿਆਂ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੀ ਛਤਰ-ਛਾਇਆ ਹੇਠ ਸ੍ਰੀ ਅਨੰਦਪੁਰ ਸਾਹਿਬ ਇਲਾਕੇ ਦੀਆਂ ਸਮੂਹ ਸੰਗਤਾਂ, ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਨੇ ਗੁਰਦੁਆਰਾ ਸੀਸ ਗੰਜ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਜਪੁਜੀ ਸਾਹਿਬ, ਸਲੋਕ ਮਹੱਲਾ 9 ਅਤੇ ਅਨੰਦ ਸਾਹਿਬ ਦੇ ਪਾਠ ਦਾ ਸਿਮਰਨ ਕੀਤਾ ਉਪਰੰਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਫੂਲਾ ਸਿੰਘ ਨੇ ਅਰਦਾਸ ਕੀਤੀ। ਇਸ ਮੌਕੇ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜੱਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਅਤੇ ਪ੍ਰਿੰਸੀਪਲ ਸੁਰਿੰਦਰ ਸਿੰਘ ਮੈਂਬਰ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੰਗਤਾਂ ਨੂੰ ਇਸ ਪਾਵਨ ਅਤੇ ਇਤਿਹਾਸਕ ਦਿਹਾੜੇ ਤੋਂ ਜਾਣੂੰ ਕਰਵਾਇਆ। ਉਹਨਾਂ ਦੱਸਿਆ ਕਿ ਇਸ ਸ਼ਹੀਦੀ ਹਫਤੇ ਵਿੱਚ ਹੀ ਦਸਮੇਸ਼ ਪਿਤਾ ਦੇ ਦੋ ਵੱਡੇ ਸਾਹਿਬਜਾਦੇ 21-22 ਦਸੰਬਰ ਨੂੰ ਚਮਕੌਰ ਦੀ ਜੰਗ ਵਿੱਚ, ਦੋ ਛੋਟੇ ਸਾਹਿਬਜਾਦੇ ਅਤੇ ਮਾਤਾ ਗੁਜਰੀ ਜੀ ਨੂੰ 25, 26, 27 ਦਸੰਬਰ ਨੂੰ ਅਨੇਕਾਂ ਕਸ਼ਟ ਦੇ ਕੇ ਸਰਹੰਦ ਦੀ ਧਰਤੀ ਤੇ ਸ਼ਹੀਦ ਕਰ ਦਿੱਤਾ ਗਿਆ ਸੀ।
ਅੱਜ ਦੇ ਸਮਾਗਮ ਮੌਕੇ ਇਕ ਨਵੀਂ ਲਹਿਰ ਆਰੰਭ ਕੀਤੀ ਗਈ ਜਿਸ ਵਿਚ ਸਾਹਿਬਜਾਦਿਆਂ ਦੀ ਯਾਦ ਵਿਚ 100 ਦੇ ਕਰੀਬ ਸੰਗਤਾਂ ਵਲੋਂ ਸਹਿਜ ਪਾਠ ਵੀ ਆਰੰਭ ਕਰਵਾਏ ਗਏ, ਜਿਨ੍ਹਾਂ ਦੇ ਭੋਗ ਅਗਲੇ ਸਾਲ ਇਸੇ ਦਿਨ ਪਾਏ ਜਾਣਗੇ। ਇਸ ਮੌਕੇ ਸਾਬਕਾ ਮੈਨੇਜਰ ਰਣਬੀਰ ਸਿੰਘ ਕਲੋਤਾ, ਸਾਬਕਾ ਹੈਡ ਗ੍ਰੰਥੀ ਗ਼ਿ: ਸੁਖਵਿੰਦਰ ਸਿੰਘ, ਜਗੀਰ ਸਿੰਘ, ਮਨਜਿੰਦਰ ਸਿੰਘ ਬਰਾੜ, ਮੋਹਨ ਸਿੰਘ ਢਾਹੇ, ਪ੍ਰਿੰਸੀਪਲ ਨਿਰੰਜਣ ਸਿੰਘ ਰਾਣਾ, ਮੋਹਨ ਸਿੰਘ ਡੂਮੇਵਾਲ, ਦਵਿੰਦਰ ਸਿੰਘ, ਹਰਤੇਗਵੀਰ ਸਿੰਘ, ਭਾਈ ਚਰਨਜੀਤ ਸਿੰਘ, ਅਕਬਾਲ ਸਿੰਘ, ਕੁਲਦੀਪ ਸਿੰਘ ਬੰਗਾ, ਪ੍ਰਿਤਪਾਲ ਸਿੰਘ ਗੰਡਾ, ਦਵਿੰਦਰ ਸਿੰਘ ਰਾਣਾ, ਮਨਿੰਦਰਪਾਲ ਸਿੰਘ, ਗੁਰਨਾਮ ਸਿੰਘ, ਹਰਜੀਤ ਸਿੰਘ, ਤੇਜਪਾਲ ਸਿੰਘ, ਆਤਮਾ ਸਿੰਘ ਬੈਂਕ, ਬਲਵਿੰਦਰ ਸਿੰਘ, ਮਨੋਹਰ ਸਿੰਘ, ਗਿਆਨੀ ਜਸਬੀਰ ਸਿੰਘ, ਗੁਰਦੀਪ ਸਿੰਘ, ਮਾਤਾ ਗੁਰਚਰਨ ਕੌਰ ਇਸਤਰੀ ਸਤਿਸੰਗ ਸਭਾ, ਬੀਬੀ ਰਜਿੰਦਰ ਕੌਰ, ਬੀਬੀ ਸੁਰਿੰਦਰਪਾਲ ਕੌਰ, ਬੀਬੀ ਮਨਜੀਤ ਕੌਰ, ਬੀਬੀ ਕੰਵਲਜੀਤ ਕੌਰ, ਬੀਬੀ ਤਰਨਜੀਤ ਕੌਰ, ਬੀਬੀ ਗੁਰਜੀਤ ਕੌਰ, ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਸ਼ਾਮਲ ਹੋਈਆਂ।

Send this to a friend