ਮੁੱਖ ਮੰਤਰੀ, ਭਾਈ ਲੌਂਗੋਵਾਲ, ਗਿਆਨੀ ਹਰਪ੍ਰੀਤ ਸਿੰਘ, ਸ. ਸੁਖਬੀਰ ਸਿੰਘ ਬਾਦਲ ਤੇ ਹੋਰਾਂ ਨੇ ਵੀ ਭਰੀ ਹਾਜ਼ਰੀ
ਸ੍ਰੀ ਫ਼ਤਹਿਗੜ੍ਹ ਸਾਹਿਬ, 27 ਦਸੰਬਰ- ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਦੇ ਸ਼ਹੀਦੀ ਜੋੜ-ਮੇਲ ਮੌਕੇ ਦੂਸਰੇ ਦਿਨ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਨੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਮਹਾਨ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ। ਇਸ ਦੌਰਾਨ ਗੁਰਦੁਆਰਾ ਸਾਹਿਬ ਦੇ ਮੁੱਖ ਦਰਬਾਰ ਵਿਖੇ ਅੰਮ੍ਰਿਤ ਵੇਲੇ ਆਸਾ ਦੀ ਵਾਰ ਦੇ ਕੀਰਤਨ ਤੇ ਕਥਾ ਵਿਚਾਰਾਂ ਤੋਂ ਬਾਅਦ ਸਾਰਾ ਦਿਨ ਗੁਰਬਾਣੀ ਕੀਰਤਨ ਦਾ ਪ੍ਰਵਾਹ ਚੱਲਦਾ ਰਿਹਾ। ਇਸ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਟੋਡਰ ਮੱਲ ਦੀਵਾਨ ਹਾਲ ਅਤੇ ਗੁਰਦੁਆਰਾ ਸਾਹਿਬ ਦੇ ਬਿਲਕੁਲ੍ਹ ਸਾਹਮਣੇ ਬਾਹਰਵਾਰ ਖੁੱਲ੍ਹੇ ਪੰਡਾਲ ਵਿਚ ਧਾਰਮਿਕ ਦੀਵਾਨ ਵੀ ਸਜਾਏ ਗਏ, ਜਿਨ੍ਹਾਂ ਵਿਚ ਪੰਥ ਪ੍ਰਸਿੱਧ ਕਥਾਵਾਚਕ, ਢਾਡੀ ਅਤੇ ਕਵੀਸ਼ਰੀ ਜੱਥਿਆਂ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ, ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦਾ ਜੀਵਨ ਇਤਿਹਾਸ ਸੰਗਤਾਂ ਨੂੰ ਸਰਵਣ ਕਰਵਾਇਆ। ਸਾਲਾਨਾ ਸ਼ਹੀਦੀ ਸਭਾ ਮੌਕੇ ਪੁੱਜੀਆਂ ਲੱਖਾਂ ਸੰਗਤਾਂ ਦੀ ਸਹੂਲਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ਾਲ ਪੱਧਰ ’ਤੇ ਲੰਗਰਾਂ, ਮੈਡੀਕਲ ਡਿਸਪੈਂਸਰੀਆਂ, ਧਾਰਮਿਕ ਸਾਹਿਤ ਪ੍ਰਦਰਸ਼ਨੀਆਂ, ਰਿਹਾਇਸ਼, ਟੈਂਟ, ਜੋੜੇ-ਘਰ, ਗਠੜੀ ਘਰ ਆਦਿ ਦੇ ਪ੍ਰਬੰਧ ਕੀਤੇ ਗਏ। ਇਸ ਦੇ ਨਾਲ ਹੀ ਸੰਗਤਾਂ ਤੇ ਸੇਵਾ ਸੁਸਾਇਟੀਆਂ ਵੱਲੋਂ ਵੀ ਵੱਡੀ ਪੱਧਰ ’ਤੇ ਸੰਗਤ ਦੀ ਸੇਵਾ ਲਈ ਵੱਖ ਵੱਖ ਤਰ੍ਹਾਂ ਦੇ ਪ੍ਰਬੰਧ ਕੀਤੇ ਗਏ ਸਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਐਜੂਕੇਸ਼ਨ ਡਾਇਰੈਕਟੋਰੇਟ ਵੱਲੋਂ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀਆਂ ਦੇ ਧਾਰਮਿਕ ਮੁਕਾਬਲੇ ਵੀ ਆਯੋਜਿਤ ਕੀਤੇ ਗਏ। ਇਸੇ ਦੌਰਾਨ ਦਸਮ ਪਾਤਸ਼ਾਹ ਜੀ ਦੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ ਵੱਖ ਵੱਖ ਧਾਰਮਿਕ, ਰਾਜਸੀ ਤੇ ਸਮਾਜਿਕ ਸ਼ਖ਼ਸੀਅਤਾਂ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਹਾਜ਼ਰੀ ਭਰੀ। ਇਥੇ ਨਤਮਸਤਕ ਹੋਣ ਵਾਲੀਆਂ ਸ਼ਖ਼ਸੀਅਤਾਂ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋੰਿਬੰਦ ਸਿੰਘ ਲੌਂਗੋਵਾਲ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ, ਕੇਂਦਰੀ ਕੈਬਨਿਟ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ, ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਪ੍ਰੋ. ਕਿਰਪਾਲ ਸਿੰਘ ਬਡੂੰਗਰ, ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ, ਮੁਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਸਲਾਹਕਾਰ ਮੁਖ ਮੰਤਰੀ ਪੰਜਾਬ ਭਰਤ ਇੰਦਰ ਸਿੰਘ ਚਾਹਲ, ਹਲਕਾ ਫ਼ਤਹਿਗੜ੍ਹ ਦੇ ਵਿਧਾਇਕ ਕੁਲਜੀਤ ਸਿੰਘ ਨਾਗਰਾ, ਵਿਧਾਇਕ ਬਸੀ ਪਠਾਣਾ ਗੁਰਪ੍ਰੀਤ ਸਿੰਘ ਜੀ.ਪੀ., ਵਿਧਾਇਕ ਪਾਇਲ ਲਖਬੀਰ ਸਿੰਘ ਲਖਾ, ਮੁਖ ਮੰਤਰੀ ਦੇ ਵਿਸ਼ੇਸ਼ ਪ੍ਰਮੁਖ ਸਕਤਰ ਗੁਰਕਿਰਤ ਕ੍ਰਿਪਾਲ ਸਿੰਘ, ਆਈ.ਜੀ. ਰੂਪਨਗਰ ਰੇਂਜ ਵੀ. ਨੀਰਜਾ, ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਸ਼ਿਵਦੁਲਾਰ ਸਿੰਘ ਢਿਲੋਂ ਅਤੇ ਜ਼ਿਲ੍ਹਾ ਪੁਲੀਸ ਮੁਖੀ ਸ੍ਰੀਮਤੀ ਅਲਕਾ ਮੀਨਾ, ਪੰਜਾਬ ਪ੍ਰਦੇਸ ਕਾਂਗਰਸ ਕਮੇਟੀ ਦੇ ਸਕਤਰ ਬਲਵਿੰਦਰ ਮਾਵੀ, ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਹਰਿੰਦਰ ਸਿੰਘ ਭਾਂਬਰੀ ਅਤੇ ਜਸਪਾਲ ਸਿੰਘ ਜ਼ੀਰਕਪੁਰ ਹਾਜ਼ਰ ਸਨ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗੱਲਬਾਤ ਕਰਦਿਆਂ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਾ ਇਤਿਹਾਸ ਲਾਸਾਨੀ ਹੈ, ਜਿਸ ਤੋਂ ਹਿੰਮਤ, ਅਣਖ, ਦਲੇਰੀ ਅਤੇ ਨਿਡਰਤਾ ਨਾਲ ਧਰਮ ਦੇ ਅਸੂਲਾਂ ’ਤੇ ਪਹਿਰਾ ਦੇਣ ਦੀ ਪ੍ਰੇਰਣਾ ਮਿਲਦੀ ਹੈ। ਇਸ ਮੌਕੇ ਹੈਡ ਗੰ੍ਰਥੀ ਗਿਆਨੀ ਹਰਪਾਲ ਸਿੰਘ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਜਰਨੈਲ ਸਿੰਘ ਕਰਤਾਰਪੁਰ, ਸ਼੍ਰੋਮਣੀ ਕਮੇਟੀ ਮੈਂਬਰ ਸ. ਕਰਨੈਲ ਸਿੰਘ ਪੰਜੋਲੀ, ਭਾਈ ਅਮਰਜੀਤ ਸਿੰਘ ਚਾਵਲਾ, ਸ. ਰਵਿੰਦਰ ਸਿੰਘ ਖਾਲਸਾ, ਸ. ਅਵਤਾਰ ਸਿੰਘ ਰਿਆ, ਸ. ਗੁਰਪ੍ਰੀਤ ਸਿੰਘ ਝੱਬਰ, ਸ. ਭਗਵੰਤ ਸਿੰਘ ਸਿਆਲਕਾ, ਸ. ਦਵਿੰਦਰ ਸਿੰਘ ਖੱਟੜਾ, ਸ. ਬਲਦੇਵ ਸਿੰਘ ਚੂੰਘਾ, ਸ. ਰਣਧੀਰ ਸਿੰਘ ਚੀਮਾ, ਸ. ਦੀਦਾਰ ਸਿੰਘ ਭੱਟੀ, ਸ, ਦਰਬਾਰਾ ਸਿੰਘ ਗੁਰੂ, ਸ. ਜਗਦੀਪ ਸਿੰਘ ਚੀਮਾ, ਸ. ਗੁਰਪ੍ਰੀਤ ਸਿੰਘ ਰਾਜੂ ਖੰਨਾ, ਸ. ਰਘਬੀਰ ਸਿੰਘ ਸਹਾਰਨਮਾਜਰਾ, ਸ. ਸਵਰਨ ਸਿੰਘ ਚਨਾਰਥਲ, ਸ. ਨਵਇੰਦਰਪ੍ਰੀਤ ਸਿੰਘ ਲੌਂਗੋਵਾਲ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਕੱਤਰ ਇੰਜ: ਸੁਖਮਿੰਦਰ ਸਿੰਘ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਸਿਮਰਜੀਤ ਸਿੰਘ ਕੰਗ, ਮੈਨੇਜਰ ਸ. ਅਮਰਜੀਤ ਸਿੰਘ, ਸ. ਦਰਸ਼ਨ ਸਿੰਘ ਪੀ.ਏ., ਸ. ਪਰਮਦੀਪ ਸਿੰਘ ਅਤੇ ਲੱਖਾਂ ਦੀ ਗਿਣਤੀ ਵਿਚ ਦੇਸ਼-ਵਿਦੇਸ਼ਾਂ ਦੀਆਂ ਸੰਗਤਾਂ ਵੀ ਹਾਜ਼ਰ ਸਨ।