ਸਾਜ਼ ਟੁਟ ਜਾਏ, ਰਾਗ ਨਿਕਲੇ ਨਾ, ਤਾਰਾਂ ਇਹ ਦੀਆਂ ਇਸ ਤਰ੍ਹਾਂ ਕਸਦਾ ਏ।

ਖ਼ਬਰ ਹੈ ਕਿ ਆਰ ਐਸ ਐਸ(ਸੰਘ) ਤੇ ਇਸਦੇ ਸੰਗਠਨਾਂ ‘ਚ ਵਿਚਾਰ ਮੰਥਨ ਦਾ ਦੌਰ ਗਰਮ ਹੈ ਕਿ ਭਾਜਪਾ ਦੀ ਹਿੰਦੀ ਪਟੀ ‘ਚ 5 ਰਾਜਾਂ ਦੀਆਂ ਚੋਣਾਂ ‘ਚ ਸਾਹਮਣੇ ਆਇਆ ਕਿ ਭਾਜਪਾ ਪ੍ਰਧਾਨ ਅਤੇ ਪ੍ਰਧਾਨ ਮੰਤਰੀ ਦੋਨੋਂ ਹੀ ਗੁਜਰਾਤੀ ਹਨ ਅਤੇ ਇਹ ਹਿੰਦੀ ਪਟੀ ਨੂੰ ਹਜ਼ਮ ਨਹੀਂ ਹੋ ਰਿਹਾ। ਉਂਜ ਵੀ ਅਮਿਤ ਸ਼ਾਹ ਕਿਸੇ ਦੀ ਗਲ ਸੁਣਦੇ ਹੀ ਨਹੀਂ। ਨਵਾਂ ਪ੍ਰਧਾਨ ਬਦਲਣ ਲਈ ਸ਼ਿਵਰਾਜ ਸਿੰਘ ਚੌਹਾਨ ਅਤੇ ਨਿਤਿਨ ਗਡਕਰੀ ਦੇ ਨਾਮ ਆਏ ਪਰ ਇਹ ਨਾਮ ਪ੍ਰਵਾਨ ਨਹੀਂ ਹੋਏ। ਸੰਭਾਵਨਾ ਹੈ ਕਿ ਭਾਜਪਾ ਪ੍ਰਧਾਨ ਵਜੋਂ ਰਾਜਨਾਥ ਸਿੰਘ ਦਾ ਨਾਮ ਸਾਹਮਣੇ ਆ ਰਿਹਾ ਹੈ ਜੋ ਸੰਘ ਨੂੰ ਤੇ ਮੋਦੀ ਨੂੰ ਪ੍ਰਵਾਨ ਹੋਏਗਾ।
ਜਦੋਂ ਹਿੰਦੀ, ਹਿੰਦੂ, ਹਿੰਦੋਸਤਾਨ ਦਾ ਰਾਗ ਹੀ ਅਲਾਪਿਆ ਨਹੀਂ ਜਾ ਰਿਹਾ!ਜਦੋਂ ਹਿੰਦੋਸਤਾਨ ‘ਚ ਭਗਵਾਕਰਨ ਲਾਗੂ ਹੀ ਨਹੀਂ ਕੀਤਾ ਜਾ ਰਿਹਾ। ਜਦੋਂ ਆਯੁਧਿਆ ਦਾ ਮੰਦਰ ਹੀ ਉਸਾਰਿਆ ਨਹੀਂ ਜਾ ਸਕਿਆ। ਜਦੋਂ ਕਿਤਾਬਾਂ ‘ਚ ਇਤਿਹਾਸ ਆਪਣੇ ਅਨੁਸਾਰ ਬਦਲਿਆ ਹੀ ਨਹੀਂ ਜਾ ਰਿਹਾ ਤਾਂ ਭਲਾ ‘ਸੰਘ‘ ਵਾਲਿਆ ਮੋਦੀ ਅਤੇ ਸ਼ਾਹ ਦਾ ਅਚਾਰ ਪਾਉਣਾ ਆ?
ਮੋਦੀ ਤੇ ਸ਼ਾਹ ਤਾਂ ਭਾਈ ਮਾਇਆ ਦੇ ਗਫਿਆਂ ਨੇ ਕਮਲੇ ਕੀਤੇ ਹੋਏ ਆ। ਰਾਫੇਲ ਦੀ ਗਲ ਚਲਦੀ ਆ ਤਾਂ ਅਡਾਨੀਆਂ ਅੰਬਾਨੀਆਂ ਨਾਲ ਉਹਨਾ ਦੀ ਦੋਸਤੀ ਦੀ ਗਲ ਤੁਰ ਪੈਂਦੀ ਆ।ਹਰ ਦੂਜੇ ਚੌਥੇ ਮੁਕਦਮੇ ‘ਚ ਉਪਰਲੀ ਹੇਠਲੀ ਅਦਾਲਤ ‘ਚ ਕਿਧਰੇ ਮੋਦੀ ਦਾ ਤੇ ਕਿਧਰੇ ਸ਼ਾਹ ਦਾ ਨਾ ਵਜ ਪੈਂਦਾ ਆ। ਤੇ ਉਪਰੋਂ ਆਹ ਵੇਖੋ ਨਾ ਕਿਡਾ ਲੋਹੜਾ ਵਜਿਆ, ਸ਼ਾਹ-ਮੋਦੀ ਤਿੰਨ ਸੂਬਿਆਂ ‘ਚ ਰਾਹੁਲ ਦੀ ਪੁਠੀ ਪਈ ਕਾਂਗਰਸ ਨੇ ਚਾਰੋ ਖਾਨੇ ਚਿਤ ਕਰ ਤੇ, ਆਹ ਆਪਣੇ ‘ਚਾਚੇ ਸਿਧੂ‘ ਨੇ ਅਜਿਹੇ ਛਕੇ ਮਾਰੇ ਕਿ ਠਸ਼ਾਹ ਜੀਠ ਤਾਂ ਸਾਹ ਸੂਤਕੇ ਹੀ ਬੈਠ ਗਏ।
ਇਹੋ ਜਿਹੇ ‘ਚ ਭਾਈ ਸੰਘ ਵਾਲਿਆਂ ਜੇ ਰਾਜ ਕਰਨਾ ਆਂ ਤਾਂ ਮੋਹਰਾ ਤਾਂ ਬਦਲਣਾ ਹੀ ਪਊ। ਸ਼ਾਹ ਮੋਦੀ ਫਿਟ ਨਹੀਂ ਤਾਂ ਰਾਜਨਾਥ ਆ ਜਾਊ, ਜਿਵੇਂ ਪਹਿਲਾਂ ਅਡਵਾਨੀ, ਸਿਨਹਾ ਦੀ ਬਲੀ ਚੜ੍ਹਾਈ ਸੀ, ਇਹਨਾ ਦੀ ਵੀ ਬਲੀ ਲੈ ਲੈਣਗੇ। ਉਹ ਭਾਈ ਰਾਜ ਕਰਨ ਵਾਲਿਆਂ ਤਾਂ ਆਪਣੀ ਸਾਰੰਗੀ ਦੀਆਂ ਉਹੋ ਤਾਰਾਂ ਕਸਣੀਆਂ ਨੇ ਜਿਹੜੀਆਂ ਉਹਨਾ ਵਰਗਾ ਰਾਗ ਅਲਾਪਣ! ਤਦੇ ਤਾਂ ਕਵੀ ਲਿਖਦਾ ਆ, ਠਸਾਜ਼ ਟੁਟ ਜਾਏ, ਰਾਗ ਨਿਕਲੇ ਨਾ, ਤਾਰਾਂ ਇਹਦੀਆਂ ਇਸ ਤਰ੍ਹਾਂ ਕਸਦਾ ਏਠ।
ਚੋਣਾਂ ਲੜਨ ਵਾਲੇ ਬੜਾ ਤੰਗ ਕਰਦੇ,
ਰਬਾ! ਮੇਰਿਆ! ਕਿਸ ਤਰ੍ਹਾਂ ਛੋਟ ਪਾਵਾਂ?
ਖ਼ਬਰ ਹੈ ਕਿ ਪੰਜਾਬ ਰਾਜ ਦੀਆਂ 13276 ਗ੍ਰਾਮ ਪੰਚਾਇਤਾਂ ਲਈ ਦਾਇਰ ਨਾਮਜ਼ਦਗੀਆਂ ਦੀ ਪੜਤਾਲ ਉਪਰੰਤ ਸਰਪੰਚੀ ਲਈ 42, 233 ਉਮੀਦਵਾਰਾਂ ਦੇ ਕਾਗਜ਼ ਸਹੀ ਪਾਏ ਗਏ ਹਨ। ਜਦ ਕਿ ਪੰਚਾਂ ਦੇ 1,44,662 ਉਮੀਦਵਾਰਾਂ ਦੇ ਕਾਗਜ਼ ਸਹੀ ਗਿਣੇ ਗਏ। ਚੋਣ ਕਮਿਸ਼ਨ ਨੂੰ ਪੂਰੇ ਪੰਜਾਬ ‘ਚੋਂ 2000 ਲੋਕਾਂ ਵਲੋਂ ਸ਼ਕਾਇਤਾਂ ਮਿਲੀਆਂ ਹਨ ਕਿ ਉਹਨਾ ਦੇ ਕਾਗਜ਼ ਜ਼ਬਰਦਸਤੀ ਰਦ ਕੀਤੇ ਗਏ ਜਾਂ ਉਹਨਾ ਨੂੰ ਕਾਗਜ਼ ਦਾਖਲ ਹੀ ਨਹੀਂ ਕਰਨ ਦਿਤੇ ਗਏ।
ਡਾਹਢੇ ਦਾ ਸਤੀਂ ਵੀਹੀਂ ਸੌ ਹੁੰਦਾ ਆ, ਉਵੇਂ ਹੀ ਜਿਵੇਂ ਜਿਸ ਦੀ ਲਾਠੀ ਹੁੰਦੀ ਹੈ ਉਸਦੀ ਹੀ ਮਝ ਹੁੰਦੀ ਆ। ਪਿਛਲੀਆਂ ਦੋ ਵਾਰੀਆ ਲਾਠੀ ਅਕਾਲੀ ਹਥ ਸੀ, ਉਹਨਾ ਖੂਬ ਚਲਾਈ ਤੇ ਲੋਕਾਂ ਦੇ ਤਿਕ ਭੰਨੇ।ਠਾਹ-ਠਾਹ ਡਾਂਗਾਂ ਵਰਾਈਆਂ। ਐਤਕਾਂ ਚਿਟੀਆਂ ਪਗਾਂ ਵਾਲੇ ਕਾਂਗਰਸੀਆਂ ਹਥ ਤਾਕਤ ਆ ਤਾਂ ਉਹ ਭਾਜੀ ਮੋੜਨ ਲਗੇ ਹੋਏ ਆ। ਉਲਾਭਾਂ ਕਾਹਦਾ? ਸ਼ਿਕਵਾ ਕਾਹਦਾ? ਵੈਸੇ ਤਾਂ ਉਪਰਲੀਆਂ ਚੋਣਾਂ ‘ਚ ਵੀ ਏਦਾ ਹੀ ਹੁੰਦਾ, ਪਰ ਆਹ ਹੇਠਲੀਆਂ ਚੋਣਾਂ ‘ਚ ਤਾਂ ਤਰਥਲੀ ਮਚ ਜਾਂਦੀ ਆ। ਸੰਗਰਾਮ ਛਿੜ ਜਾਂਦਾ ਆ। ਗਲ ਵਿਚਾਰਾਂ ਦੀ ਲੜਾਈ ਦੀ ਨਹੀਂ, ਅਗਲੀਆਂ-ਪਿਛਲੀਆਂ ਕਿੜਾਂ ਕਢਣ ਦੀ ਹੁੰਦੀ ਆ। ‘ਚਾਚੇ ਨੇ ਮੇਰੀ ਮਝ ਕਿਲੇ ਨਾਲੋਂ ਖੋਹਲ ਦਿਤੀ ਸੀ, ਇਸ ਲਈ ਮੈਂ ਵੋਟ ਨਹੀਂ ਉਹਨੂੰ ਪਾਉਣੀ। ਤਾਏ ਨੇ ਮੇਰੀ ਮਦਦ ਨਹੀਂ ਸੀ ਕੀਤੀ ਜਦੋਂ ਮੈਨੂੰ ਪੁਲਸ ਫੜਨ ਆਈ ਸੀ।
ਗਜਾ ਸਿਹੁੰ ਨੇ ਪਿਛਲੇ ਵੇਰ ਚੋਣਾਂ ਵੇਲੇ ਆਈਆਂ ਸ਼ਰਾਬ ਦੀਆਂ ਬੋਤਲਾਂ ਆਪ ਲੁਕਾਕੇ ਰਖ ਲਈਆਂ, ਸਾਨੂੰ ਤਿਪ ਨਹੀਂ ਦਿਤੀ। ਪਰ ਇਸਤੋਂ ਵੀ ਅਗਲੀ ਗਲ ਇਹ ਕਿ ਧਕਾ ਕਰਨ ਵਾਲੇ, ਪੁਲਸ ਟਾਊਟ, ਜ਼ਮੀਨ ਮਾਫੀਏ ਵਾਲੇ ਜਦੋਂ ਚੋਣਾਂ ‘ਚ ਖੜ ਜਾਂਦੇ ਆ ਤੇ ਵਿਚਾਰੇ ਅਮਲੀਆਂ, ਨਸ਼ਈਆਂ ਦੇ ਨਾਲ-ਨਾਲ ਪਿੰਡ ਦੇ ਕਰਜ਼ਾਈਆਂ ਦੀ ਸ਼ਾਮਤ ਆਈ ਰਹਿੰਦੀ ਆ। ਕੋਈ ਤੜਕੇ ਹੀ ਦਰਵਾਜ਼ਾ ਆ ਖੜਕਾਊ ਤੇ ਆਖੂ ਅਮਲੀਆ ਆਹ ਲੈ ਮਾਵਾ। ਕੋਈ ਆਖੂ ਭਾਈ ਤੋਟ ਨਾ ਰਹੇ ਚਿਟਾ ਲੈਕੇ ਹਾਜ਼ਰ ਆਂ। ਤੇ ਕੋਈ ਪੰਜ ਸੌ ਦੇ ਖੜਕਵੇਂ ਨੋਟ ਮੁਹਲੇ ‘ਚ ਲਿਆ ਤੁਰਿਆ ਫਿਰੂ , ਬਸ ਆਹ ਲੈ ਨੋਟ ਤੇ ਵਸ ਕਰਦੇ ਪਕੀ ਵੋਟ ਤੇ ਵਿਚਾਰੇ ਸਧਾਰਨ ਬੰਦੇ, ਜਿਹਨਾ ਦਿਹਾੜੀ ਕਰਨੀ ਆ ਤੇ ਰੋਟੀ ਖਾਣੀ ਆ, ਉਹ ਇਹਨਾ ਤੋਂ ਤੰਗ ਆਏ, ਇਹੋ ਕਹਿੰਦੇ ਆ, ਠਚੋਣਾਂ ਲੜਨ ਵਾਲੇ ਬੜਾ ਤੰਗ ਕਰਦੇ, ਰਬਾ! ਮੇਰਿਆ! ਕਿਸ ਤਰ੍ਹਾਂ ਛੋਟ ਪਾਵਾਂ?
ਗੌਂ ਗਰਜ਼ ਦੇ ਨਾਲ ਸੀ ਜੋ ਬਝੇ,
ਸੁਕੇ ਪਤਿਆਂ ਵਾਂਗ ਉਹ ਯਾਰ ਟੁਟੇ।
ਮੰਨਿਆ ਜਾਂਦਾ ਸੀ ਕਿ ਰਾਜਸਥਾਨ, ਮਧਪ੍ਰਦੇਸ਼ ਅਤੇ ਛਤੀਸਗੜ੍ਹ ਵਿਚ ਕਾਂਗਰਸ ਦੀ ਸਫਲਤਾ ਨਾਲ ਵਿਰੋਧੀ ਧਿਰ ਦੀ ਏਕਤਾ ਹੋਰ ਮਜ਼ਬੂਤ ਹੋਏਗੀ ਪਰ ਅਜਿਹਾ ਨਹੀਂ ਹੋ ਸਕਿਆ। ਡੀ ਐਮ ਕੇ ਨੇਤਾ ਸਟਾਲਿਨ ਨੇ ਇਕ ਸਮਾਗਮ ਦੌਰਾਨ ਦੇਸ਼ ਦੇ ਪ੍ਰਧਾਨ ਮੰਤਰੀ ਵਜੋਂ ਰਾਹੁਲ ਗਾਂਧੀ ਦਾ ਨਾਮ ਲੈ ਦਿਤਾ। ਜਿਸ ਤੋਂ ਮਾਇਆਵਤੀ, ਅਖਿਲੇਸ਼ ਯਾਦਵ, ਮਮਤਾ ਬੈਨਰਜੀ ਪ੍ਰੇਸ਼ਾਨ ਹੋ ਗਈ ਅਤੇ ਖਬੇ ਪਖੀ ਵੀ ਮੂੰਹ ਵਟ ਕੇ ਬੈਠ ਗਏ।
ਇਕ ਕਵੀ ਲਿਖਦਾ ਆ, ਠਸਚੀ ਗਲ ਭਲਾ ਕੀ ਲੁਕ ਸਾਈਂ, ਪਾਣੀ ਬਿਨਾਂ ਮਛੀ, ਕੁਰਸੀ ਬਿਨਾ ਲੀਡਰ, ਤੜਫ ਤੜਫ ਕੇ ਜਾਂਦੇ ਨੇ ਮੁਕ ਸਾਈਂ।ਠ ਭਲਾ ਜੇ ਮਾਇਆ ਦੇ ਹਥ ਕੁਰਸੀ ਹੀ ਨਹੀਂ ਆਉਣੀ ਤਾਂ ਉਸ ਅਖਿਲੇਸ਼ ਯਾਦਵ ਦੀ ਭੂਆ ਕਿਉਂ ਅਖਵਾਉਣਾ? ਜੇ ਮਮਤਾ ਬੈਨਰਜੀ ਦਾ ਪ੍ਰਧਾਨ ਮੰਤਰੀ ਦਾ ਸੁਫਨਾ ਪੂਰਾ ਹੀ ਨਹੀਂ ਹੋਣਾ, ਤਾਂ ਉਸ ਕਾਂਗਰਸ ਤੋਂ ਠਛਿਕੂਠ ਲੈਣਾ? ਜੇਕਰ ਭਲਾ ਸ਼ਰਦ ਪਵਾਰ ਨੇ ਠਸਿਵਿਆ ਨੂੰ ਜਾਂਦਿਆਂ ਜਾਂਦਿਆਂਠ ਪ੍ਰਧਾਨ ਮੰਤਰੀ ਦੀ ਕੁਰਸੀ ਦਾ ਸੁਆਦ ਹੀ ਨਹੀਂ ਚਖ ਸਕਣਾ ਤਾਂ ਭਲਾ ਉਸ ਰਾਹੁਲ ਗਾਂਧੀ ਨੂੰ ਭਤੀਜ ਕਿਉਂ ਆਖਣਾ?
ਦੇਸ਼ ‘ਚ ਛਤੀ ਪਾਰਟੀਆਂ ਨੇ। ਉਹਨਾ ਦੇ ਇਕਤਰ ਸੌ ਨੇਤਾ ਨੇ। ਸਭਨਾ ਦੀਆਂ ਇਛਾਵਾਂ ਵਡੀਆਂ ਨੇ, ਅਕਾਸ਼ ਜਿਡੀਆਂ, ਡੂੰਘੇ ਸਮੁੰਦਰ ਵਰਗੀਆਂ। ਵਿਚਾਰੀ ਧਰਤੀ ਉਤੇ ਬੈਠ, ਉਹਨਾ ਧਰਤੀ ਦੇ ਖਾਕਸਾਰਾਂ ਦੀ ਸਾਰ ਕੋਈ ਨਹੀਂਓ ਲੈਣੀ, ਨਾ ਹੀ ਉਹਨਾ ਨੂੰ ਪੁਛਣਾ ਆ ਕਿ ਭਾਈ ਬੰਦੋ ਠਚਾਵਲਠ ਦੇ ਚਾਰ ਦਾਣੇ ਢਿਡ ‘ਚ ਅਜ ਦਿਨ ਪਏ ਆ ਕਿ ਨਹੀਂ?ਤੇ ਜਦੋਂ ਇਹੋ ਜਿਹੇ ਬੰਦੇ ਇਕ ਦੂਜੇ ਨਾਲ ਗਰੀਬਾਂ ਨੂੰ ਕੁਟਣ, ਵਢਣ, ਖਾਣ ਦੀਆਂ ਸੰਧੀਆਂ ਕਰਦੇ ਆ, ਤਾਂ ਉਹ ਆਪਣੀਆਂ ਗਰਜਾਂ ਨਾਲ ਬਝੇ ਹੁੰਦੇ ਆ, ਤੇ ਆਪਣਾ ‘ਪਾਲਾ ਝਟ ਬਦਲ ਲੈਂਦੇ ਆ। ਕਵੀਓ ਵਾਚ, ਠ ਗੌਂ ਗਰਜ਼ ਦੇ ਨਾਲ ਸੀ ਜੋ ਬਝੇ, ਸੁਕੇ ਪਤਿਆਂ ਵਾਂਗ ਉਹ ਯਾਰ ਟੁਟੇ।’’
ਨਹੀਂ ਰੀਸਾਂ ਦੇਸ਼ ਮਹਾਨ ਦੀਆਂ
ਭਾਰਤ ਦੇਸ਼ ਦੀ ਸਰਕਾਰ ਨੇ ਕਿਹਾ ਹੈ ਕਿ ਦੇਸ਼ ਦੀਆਂ ਬੈਕਾਂ ਦੀਸਿਹਤ ਠੀਕ ਨਹੀਂ ਹੈ, ਇਸ ਲਈ ਕੇਂਦਰ ਸਰਕਾਰ ਬੈਕਾਂ ਨੂੰ 83,000 ਕਰੋੜ ਰੁਪਏ ਦੀ ਪੂੰਜੀ ਦੇਵੇਗੀ।
ਇੱਕ ਵਿਚਾਰ
ਖੇਤੀ ਕਿਸੇ ਵੀ ਸਭਿਅਤਾ ਅਤੇ ਸਥਿਰ ਅਰਥ ਵਿਵਸਥਾ ਦੀ ਬੁਨਿਆਦ ਹੈ।
– ਏਲਿਨ ਸਾਬੋਰੀ

Send this to a friend