ਅੰਮ੍ਰਿਤਸਰ, 1 ਜਨਵਰੀ (ਜਤਿੰਦਰ ਸਿੰਘ ਬੇਦੀ, ਸਰਵਨ ਸਿੰਘ ਰੰਧਾਵਾ)- ਅੰਮ੍ਰਿਤਸਰ ਦੇ ਕੋਟ ਖਾਲਸਾ ਵਿੱਖੇ ਬਹੁਚਰਚਿਤ ਬਿੱਲਾ ਕਤਲ ਕਾਂਡ ਦੇ ਮਾਮਲੇ ਵਿਚ ਪੁਲਸ ਨੇ ਦੋ ਹੋਰ ਦੋਸ਼ੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਡਿਪਟੀ ਕਮਿਸ਼ਨਰ ਪੁਲਸ ਸ. ਜਗਮੋਹਨ ਸਿੰਘ ਅਤੇ ਵਧੀਕ ਡਿਪਟੀ ਕਮਿਸ਼ਨਰ ਸ, ਹਰਜੀਤ ਸਿੰਘ ਧਾਰੀਵਾਲ ਨੇ ਪ੍ਰੈਸ ਕਾਨਫਰੰਸ ਦੋਰਾਨ ਖੁਲਾਸਾ ਕਰਦਿਆਂ ਦੱਸਿਆਂ ਕਿ ਉਕਤ ਕਥਿਤ ਦੋਸ਼ੀ ਬਿੱਲਾ ਕੋਲੋ ਫਿਰੋਤੀ ਦੀ ਮੰਗ ਕਰ ਰਹੇ ਸਨ। ਜਿਸ ‘ਤੇ ਬਿੱਲਾ ਨੇ ਫਿਰੋਤੀ ਦੇਣ ਤੋ ਇਨਕਾਰ ਕਰ ਦਿੱਤਾ ਅਤੇ ਦੋਸ਼ੀਆਂ ਨੇ ਬਿੱਲਾ ਨੂੰ ਸਬਕ ਸਿਖਾਉਣ ਲਈ ਇਸ ਵਾਰਦਾਤ ਨੂੰ ਅਮਜਾਮ ਦਿੱਤਾ। ਇਸ ਮਾਮਲੇ ‘ਚ ਪੁਲਸ ਵੱਲੋਂ ਚਾਰ ਦੋਸ਼ੀਆਂ ਨੂੰ ਪਹਿਲਾ ਹੀ ਗ੍ਰਿਫਤਾਰ ਕੀਥਾ ਜਾ ਚੁੱਕਾ ਹੈ, ਜਦਕਿ ਇਕ ਅੰਗਰੇਜ਼ ਸਿੰਘ ਨਾਮਕ ਦੋਸ਼ੀ ਨੂੰ ਅਜੇ ਵੀ ਗ੍ਰਿਫਤਾਰ ਕਰਨਾ ਬਾਕੀ ਹੈ। ਪੁਲਸ ਮੁਤਾਬਕ ਗ੍ਰਿਫਤਾਰ ਕੀਤੇ ਗਏ ਦੋਸ਼ੀਆਂ ਤੋ ਹਥਿਆਰ ਅਤੇ ਬਿਨਾਂ ਨੰਬਰੀ ਮੋਟਰਸਾਇਕਲ ਬਰਾਮਦ ਹੋਇਆ ਹੈ। ਪੁਲਸ ਦਾ ਕਹਿਣਾ ਹੈ ਕਿ ਉਕਤ ਦੋਸ਼ੀਆਂ ‘ਤੇ ਪਹਿਲਾ ਵੀ ਕਤਲ ਦੇ ਦੋ ਮਾਮਲੇ ਦਰਜ ਹਨ। ਇੱਥੇ ਜ਼ਿਕਰਯੋਗ ਹੈ ਕਿ ਸੁੰਦਰ ਨਗਰ ਕੋਟ ਖਾਲਸਾ ਇਲਾਕੇ ‘ਚ ਰਹਿਣ ਵਾਲੇ ਪ੍ਰਾਪਰਟੀ ਡੀਲਰ ਬਲਵਿੰਦਰ ਕੁਮਾਰ ਉਰਫ ਬਿੱਲਾ ਨੂੰ ਚਾਰ ਅਣਪਛਾਤੇ ਵਿਅਕਤੀਆਂ ਨੇ ਉਸ ਸਮੇਂ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਜਦੋਂ ਉਹ ਆਪਣੇ ਘਰ ਨੂੰ ਜਾ ਰਿਹਾ ਸੀ।