ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ’ਤੇ ਉਗਾਣੀ ਤੋਂ ਸਜਾਇਆ ਨਗਰ ਕੀਰਤਨ

ਰਾਜਪੁਰਾ, 1 ਜਨਵਰੀ (ਦਇਆ ਸਿੰਘ) ਪਿੰਡ ਉਗਾਣੀ ਦੇ ਗੁਰਦੂਆਰਾ ਸਾਹਿਬ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਸਾਹਿਬੇ ਕਮਾਲ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੂਆਰਾ ਕਮੇਟੀ ਪ੍ਰਧਾਨ ਭਾਈ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਹਰ ਸਾਲ ਦੀ ਤਰਾਂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿਚ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਦਾਂ ਹੈ।ਅੱਜ ਪੰਜ ਪਿਆਰਿਆ ਦੀ ਅਗਵਾਈ ਹੇਠ ਉਗਾਣੀ ਤੋਂ ਨਗਰ ਕੀਰਤਨ ਅਰੰਭ ਹੋ ਕੇ ਨੇਣਾਂ, ਸੁਰਲ ਕਲਾਂ, ਲੋਹਾ ਖੇੜੀ, ਹਰਨਾਂ, ਹਰੀਪੁਰ, ਗਦੂਮਜਾਰਾ, ਭਗੜਾਣਾ, ਮਾਈ ਕੀ ਵਡਾਲੀ, ਬਖਸ਼ੀਵਾਲਾ, ਚੰਦੁਮਾਜਾਰਾ ਸਮੇਤ ਹੋਰਨਾਂ ਪਿੰਡਾਂ ਵਿਚੋਂ ਹੁੰਦਾਂ ਹੋਇਆ ਦੇਰ ਸ਼ਾਮ ਉਗਾਣੀ ਵਿਖੇ ਸਮਾਪਤ ਹੋਇਆ। ਨਗਰ ਕੀਰਤਨ ਵਿਚ ਸੰਗਤਾਂ ਲਈ ਥਾਂ-ਥਾਂ ’ਤੇ ਚਾਹ, ਬ੍ਰੈਡ, ਪਕੋੜੇ ਸਮੇਤ ਹੋਰ ਲੰਗਰ ਲਾਏ ਗਏ। ਇਸ ਮੋਕੇ ਮਲਕੀਤ ਸਿੰਘ, ਦਵਿੰਦਰ ਸਿੰਘ, ਸਤਨਾਮ ਸਿੰਘ, ਅਜੀਤ ਸਿੰਘ ਪੰਮੀ, ਭੁਪਿੰਦਰ ਸਿੰਘ, ਗੁਰਦੇਵ ਸਿੰਘ, ਮਨਜੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਸੇਵਾ ਕੀਤੀ।

Send this to a friend