ਅੰਮ੍ਰਿਤਸਰ, 3 ਅਪ੍ਰੈਲ (ਪੰਜਾਬ ਟਾਇਮਜ਼ ਬਿਊਰੋ)-ਮੌਜੂਦਾ ਲੋਕ ਸਭਾ ਚੋਣਾਂ ਦੌਰਾਨ ਅੰਮ੍ਰਿਤਸਰ ਸੀਟ ਤੋਂ ਚੋਣ ਲੜ ਰਹੇ ਕਾਂਗਰਸੀ ਉਮੀਦਵਾਰ ਕੈਪਟਨ ਅਮਰਿੰਦਰ ਸਿੰਘ ਅਤੇ ਅਕਾਲੀ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਦਰਮਿਆਨ ਮਾੜੇ ਸ਼ਬਦਾਂ ਦੀ ਵਰਤੋਂ ਜ਼ੋਰ ਫੜ੍ਹਦੀ ਜਾ ਰਹੀ ਹੈ। ਅੱਜ ਕੈਪਟਨ ਅਮਰਿੰਦਰ ਸਿੰਘ ਨੇ ਸੱਭਿਅਕ ਭਾਸ਼ਾ ਦੀਆਂ ਸਭ ਹੱਦਾਂ ਪਾਰ ਕਰਦੇ ਹੋਏ ਸੀਨੀਅਰ ਅਕਾਲੀ ਆਗੂ ਸ. ਬਿਕਰਮ ਸਿੰਘ ਮਜੀਠੀਆ ਨੂੰ ਇੱਥੋਂ ਤੱਕ ਕਹਿ ਦਿੱਤਾ ਕਿ ‘ਇਹ ਬਾਂਦਰ ਜਿਹਾ ਮੈਨੂੰ ਡਰਾਊਗਾ।’ ਜ਼ਿਕਰਯੋਗ ਹੈ ਕਿ ਬੁੱਧਵਾਰ ਹੀ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਦੌਰਾਨ ਇੱਕ ਦੂਜੇ ਵਿਰੁੱਧ ਮਾੜੀ ਭਾਸ਼ਾ ਨਾ ਵਰਤਣ ਦੀ ਗੱਲ ਆਖੀ ਸੀ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸ. ਮਜੀਠੀਆ ਨੇ ਵੀ ਕੈਪਟਨ ਅਮਰਿੰਦਰ ਸਿੰਘ ਦੀ
ਗਰਦਨ ਮਰੋੜਨ ਦੀ ਗੱਲ ਆਖੀ ਸੀ, ਜਿਹੜੀ ਹੁਣ ਤੱਕ ਚਰਚਾ ਦਾ ਵਿਸ਼ਾ ਬਣੀ ਹੋਈ ਹੈ।