Skip to content
Independent perspectives. Global stories.
BREAKING

ਖੰਨਾ ਪੁਲਿਸ ਵੱਲੋਂ 240 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ

Share this story

ਖੰਨਾ, 4 ਜਨਵਰੀ (ਬਲਜਿੰਦਰ ਸਿੰਘ ਪਨਾਗ)- ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਵਿੱਡੀ ਗਈ ਮੁਹਿੰਮ ਦੌਰਾਨ ਥਾਣਾ ਸਦਰ ਖੰਨਾ ਪੁਲਿਸ ਨੂੰ ਉਸ ਵੇਲੇ ਸਫਲਤਾ ਹਾਸਲ ਹੋਈ, ਜਦੋਂ ਅੱਜ ਸ਼੍ਰੀ ਜਸਵੀਰ ਸਿੰਘ ਪੀ.ਪੀ.ਐਸ. ਪੁਲਿਸ ਕਪਤਾਨ (ਆਈ), ਖੰਨਾ, ਸ੍ਰੀ ਜਗਵਿੰਦਰ ਸਿੰਘ ਪੀ.ਪੀ.ਐਸ, ਉਪ ਪੁਲਿਸ ਕਪਤਾਨ (ਆਈ), ਖੰਨਾ, ਸ਼੍ਰੀ ਦੀਪਕ ਰਾਏ ਪੀ.ਪੀ.ਐਸ. ਉਪ ਪੁਲਿਸ ਕਪਤਾਨ, ਖੰਨਾ, ਇੰਸਪੈਕਟਰ ਬਲਜਿੰਦਰ ਸਿੰਘ ਮੁੱਖ ਅਫਸਰ ਥਾਣਾ ਸਦਰ ਖੰਨਾ ਦੇ ਸਹਾਇਕ ਥਾਣੇਦਾਰ ਅਵਤਾਰ ਸਿੰਘ ਸਮੇਤ ਪੁਲਿਸ ਪਾਰਟੀ ਵੱਲੋ ਗਸ਼ਤ ਬਾ-ਚੈਕਿੰਗ ਸ਼ੱਕੀ ਵਹੀਕਲ -ਪੁਰਸ਼ਾ ਦੇ ਸਬੰਧ ਵਿੱਚ ਪਿੰਡ ਹਰਿਓ ਤੋ ਮਾਜ਼ਰਾ ਜਾ ਰਹੇ ਸੀ ਤਾਂ ਪਿੰਡ ਸਲੋਦੀ ਵਾਲੀ ਲਿੰਕ ਰੋਡ ਰਾਹੀ ਇੱਕ ਸਵਿਫਟ ਕਾਰ ਨੰਬਰੀ ਪੀ.ਬੀ-10-ਐਫ.ਡੀ-6513 ਆਈ, ਕਾਰ ਚਾਲਕ ਨੇ ਪੁਲਿਸ ਪਾਰਟੀ ਨੂੰ ਦੇਖ ਕੇ ਯਕਦਮ ਪਿੱਛੇ ਨੂੰ ਭਜਾਉਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਪਾਰਟੀ ਨੇ ਕਾਰ ਚਾਲਕ ਨੂੰ ਕਾਬੂ ਕੀਤਾ।

WRITTEN BY