ਚੰਡੀਗੜ੍ਹ, 6 ਜਨਵਰੀ (ਪੰਜਾਬ ਟਾਇਮਜ਼ ਬਿਊਰੋ)- ਵਿਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਪਿਤਾ ਗੁਰਦਾਸ ਸਿੰਘ ਬਾਦਲ ਨੂੰ ਐਤਵਾਰ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ ਮੈਡੀਕਲ ਸਿਖਿਆ ਤੇ ਖੋਜ (ਪੀ.ਜੀ.ਆਈ.) ਲਿਜਾਇਆ ਗਿਆ ਹੈ। ਉਨ੍ਹਾਂ ਨੂੰ ਸਾਹ ਲੈਣ ਵਿਚ ਦਿਕਤ ਆ ਰਹੀ ਸੀ। ਪ੍ਰਾਪਤ ਜਾਣਕਾਰੀ ਮੁਤਾਬਿਕ ਗੁਰਦਾਸ ਸਿੰਘ ਬਾਦਲ (87) ਨੂੰ ਸਾਹ ਲੈਣ ’ਚ ਪ੍ਰੇਸ਼ਾਨੀ ਆ ਰਹੀ ਸੀ। ਪਹਿਲਾਂ ਉਨ੍ਹਾਂ ਨੂੰ ਬਠਿੰਡਾ ਦੇ ਕਿਸੇ ਨਿੱਜੀ ਹਸਪਤਾਲ ਲਿਜਾਇਆ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਪੀ.ਜੀ.ਆਈ. ਲਿਆਂਦਾ ਗਿਆ।