ਨਵੀਂ ਦਿਲੀ, 6 ਜਨਵਰੀ (ਪੀ.ਟੀ.)- ਰਾਫੇਲ ਸੌਦੇ ਨੂੰ ਲੈ ਕੇ ਕਾਂਗਰਸ ਦਾ ਰੁਖ ਹੋਰ ਸਖਤ ਹੁੰਦਾ ਜਾ ਰਿਹਾ ਹੈ। ਐਤਵਾਰ ਨੂੰ ਇਕ ਵਾਰ ਫਿਰ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਰਾਫੇਲ ਸੌਦੇ ਨੂੰ ਲੈ ਕੇ ਰਖਿਆ ਮੰਤਰੀ ਨਿਰਮਲਾ ਸੀਤਾਰਮਣ ‘ਤੇ ਪਲਟਵਾਰ ਕੀਤਾ ਤੇ ਹਿੰਦੁਸਤਾਨ ਏਅਰੋਨਾਟਿਕਸ ਲਿਮਟਿਡ (ਐਚ.ਏ.ਐਲ.) ਨੂੰ ਇਕ ਲਖ ਕਰੋੜ ਰੁਪਏ ਦੀ ਖਰੀਦ ਦਾ ਆਦੇਸ਼ ਦੇਣ ਨੂੰ ਲੈ ਕੇ ਝੂਠ ਬੋਲਣ ਦਾ ਦੋਸ਼ ਲਗਾਇਆ ਤੇ ਕਿਹਾ ਕਿ ਐਚ.ਏ.ਐਲ. ਦਾ ਕਹਿਣਾ ਹੈ ਕਿ ਉਸ ਨੂੰ ਇਕ ਪੈਸਾ ਵੀ ਨਹੀਂ ਮਿਲਿਆ।