June 23, 2026 1:15 am

ਸ੍ਰੀ ਅਖੰਡਪਾਠ ਸਾਹਿਬ ਖੰਡਤ ਕਰਨਾ ਦਿੱਲੀ ਪੁਲਿਸ ਦੀ ਇੱਕ ਘਟੀਆ ਹਰਕਤ : ਜਥੇ. ਅਵਤਾਰ ਸਿੰਘ

image ਅੰਮ੍ਰਿਤਸਰ, 4 ਅਪ੍ਰੈਲ (ਪੰਜਾਬ ਟਾਇਮਜ਼ ਬਿਊਰੋ)-ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਲੀ ਪੁਲੀਸ ਵੱਲੋਂ ਸ੍ਰੀ ਅਖੰਡਪਾਠ ਸਾਹਿਬ ਦਾ ਖੰਡਨ ਕਰਨ ਨੂੰ ਇੱਕ ਘਟੀਆ ਹਰਕਤ ਦੱਸਿਆ ਹੈ।ਉਨ੍ਹਾਂ ਕਿਹਾ ਕਿ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਸਰਬ ਧਰਮ ਸਾਂਝੇ ਗੁਰੂ ਹਨ ਤੇ ਇਸ ਵਿਚਲੀ ਬਾਣੀ ਸਮੁੱਚੀ ਮਾਨਵ ਜਾਤੀ ਦੇ ਕਲਿਆਣ ਹਿੱਤ ਲਈ ਉਚਾਰੀ ਗਈ ਹੈ। ਉਨ੍ਹਾਂ ਕਿਹਾ ਕਿ ਤਿਲਕ ਵਿਹਾਰ ਕਲੌਨੀ ਵਿਖੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਲੀਕੀ ਗਈ ਸ੍ਰੀ ਅਖੰਡਪਾਠ ਸਾਹਿਬ ਦੀ ਲੜੀ ਤਹਿਤ ਰੱਖੇ ਗਏ ਸ੍ਰੀ ਅਖੰਡਪਾਠ ਸਾਹਿਬ ਨੂੰ ਖੰਡਿਤ ਕਰਨਾ ਦਿੱਲੀ ਪੁਲੀਸ ਵੱਲੋਂ ਕੀਤੀ ਗਈ ਕੋਝੀ ਹਰਕਤ ਹੈ। ਉਨ੍ਹਾਂ ਕਿਹਾ ਕਿ 1984 ਦੀਆਂ ਪੀੜਤ ਵਿਧਵਾਵਾਂ ਦੀ ਜਾਣੀ ਜਾਂਦੀ ਕਲੋਨੀ ਵਿਖੇ

ਸਾਂਝੇ ਕਲਿਆਣ ਹਿੱਤ ਲਈ ਜੇ ਸ੍ਰੀ ਅਖੰਡਪਾਠ ਸਾਹਿਬ ਰੱਖਵਾਇਆ ਜਾ ਰਿਹਾ ਸੀ ਤਾਂ ਇਸ ਵਿੱਚ ਕੋਈ ਗੁਨਾਹ ਨਹੀਂ ਹੋਇਆ, ਬਲਕਿ ਦਿੱਲੀ ਪੁਲੀਸ ਵੱਲੋਂ ਜਾਣ ਬੁਝ ਕੇ ਸੋਚੀ ਸਮਝੀ ਸਾਜਿਸ਼ ਤਹਿਤ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆਂ। ਉਨ੍ਹਾਂ ਕਿਹਾ ਕਿ ਦਿੱਲੀ ਪ੍ਰਸ਼ਾਸਨ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਨੂੰ ਬਰਕਰਾਰ ਰੱਖਦੇ ਹੋਏ ਪੱਸ਼ਚਾਤਾਪ ਵਜੋਂ ਉਸੇ ਜਗ੍ਹਾ ਪੁਰ ਮੁੜ ਸ੍ਰੀ ਅਖੰਡਪਾਠ ਸਾਹਿਬ ਰੱਖਣ ਦੀ ਇਜਾਜਤ ਦਿੰਦੇ ਹੋਏ ਦੋਸ਼ੀ ਪੁਲੀਸ ਅਧਿਕਾਰੀਆਂ ਖਿਲਾਫ਼ ਤੁਰੰਤ ਕਾਨੂੰਨੀ ਕਾਰਵਾਈ ਕਰਨੀ ਚਾਹੀਦੀ ਹੈ ਅਤੇ ਗ੍ਰਿਫਤਾਰ ਕੀਤੇ ਵਿਅਕਤੀਆਂ ਨੂੰ ਤੁਰੰਤ ਰਿਹਾਅ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਐਸਾ ਨਾ ਕਰਨ ਦੀ ਸੂਰਤ ਵਿੱਚ ਸਮੁੱਚੇ ਸਿੱਖ ਜਗਤ ਦੀਆਂ ਭੜਕੀਆਂ ਧਾਰਮਿਕ ਭਾਵਨਾਵਾਂ ਤਹਿਤ ਜੇ ਕੋਈ ਅਣਸੁਖਾਈ ਘਟਨਾ ਵਾਪਰਦੀ ਹੈ ਤਾਂ ਉਸ ਲਈ ਦਿੱਲੀ ਪ੍ਰਸ਼ਾਸ਼ਨ ਜ਼ਿੰਮੇਵਾਰ ਹੋਵੇਗਾ।

Send this to a friend