ਵਖ-ਵਖ ਕੰਪਨੀਆਂ ਕਰ ਰਹੀਆਂ ਨੇ ਸ਼ਿਰਕਤ
ਮਾਨਸਾ, 7 ਜਨਵਰੀ (ਜਗਦੀਸ਼ ਬਾਂਸਲ)- ਪੰਜਾਬ ਸਰਕਾਰ ਦੁਆਰਾ ਚਲਾਈ ਗਈ ਘਰ-ਘਰ ਰੁਜ਼ਗਾਰ ਮੁਹਿੰਮ ਤਹਿਤ ਹਰ ਬੇਰੁਜ਼ਗਾਰ ਨੂੰ ਰੁਜ਼ਗਾਰ ਮੁਹਈਆ ਕਰਵਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਦੋ ਰੋਜ਼ਾ ਰੋਜ਼ਗਾਰ ਮੇਲਾ ਕ੍ਰਿਸ਼ਨਾ ਕਾਲਜ ਰਲੀ ਤਹਿਸੀਲ ਬੁਢਲਾਡਾ ਵਿਖੇ ਲਗਾਇਆ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੁਜ਼ਗਾਰ ਅਫ਼ਸਰ ਸ਼੍ਰੀ ਕ੍ਰਿਸ਼ਨ ਲਾਲ ਨੇ ਦਸਿਆ ਕਿ ਡਿਪਟੀ ਕਮਿਸ਼ਨਰ ਮਾਨਸਾ ਅਪਨੀਤ ਰਿਆਤ ਦੀਆਂ ਹਦਾਇਤਾਂ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਰਾਜੇਸ਼ ਤ੍ਰਿਪਾਠੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਦੋ ਦਿਨਾਂ ਰੁਜ਼ਗਾਰ ਮੇਲਾ 8 ਅਤੇ 9 ਜਨਵਰੀ ਨੂੰ ਲਗਾਇਆ ਜਾ ਰਿਹਾ ਹੈ, ਜਿਸ ਵਿਚ 4 ਕੰਪਨੀਆਂ (ਦ ਮੈਪਸ, ਵੈਬ ਲੀਫ਼, ਟੈਲੀਪਰਫਾਰਮੈਂਸ ਅਤੇ ਸੀ ਐਂਡ ਐਮ ਐਸੋਸੀਏਟਸ) ਸ਼ਿਰਕਤ ਕਰਨਗੀਆਂ।
ਜ਼ਿਲ੍ਹਾ ਰੁਜ਼ਗਾਰ ਅਫ਼ਸਰ ਨੇ ਦਸਿਆ ਕਿ ਘਰ-ਘਰ ਰੁਜ਼ਗਾਰ ਪਹੁੰਚਾਉਣਾ ਪੰਜਾਬ ਸਰਕਾਰ ਦਾ ਮਕਸਦ ਹੈ ਜਿਸ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ
ਰਹੇ ਹਨ, ਤਾਂ ਜੋ ਹਰ ਬੇਰੁਜ਼ਗਾਰ ਨੂੰ ਸੇਧ ਮਿਲ ਸਕੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਇਸ ਮੇਲੇ ਵਿਚ ਸ਼ਾਮਲ ਹੋ ਕੇ ਵਧ ਤੋਂ ਵਧ ਲਾਭ ਉਠਾਉਣਾ ਚਾਹੀਦਾ ਹੈ ਅਤੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਨੂੰ ਹੁਲਾਰਾ ਦੇਣਾ ਚਾਹੀਦਾ ਹੈ।ਉਨ੍ਹਾਂ ਦਸਿਆ ਕਿ ਆਯੋਜਿਤ ਕੀਤੇ ਜਾ ਰਹੇ ਇਸ ਰੁਜ਼ਗਾਰ ਮੇਲੇ ਵਿਚ ਉਮੀਦਵਾਰਾਂ ਦੀ ਘਟੋ-ਘਟ ਵਿਦਿਅਕ ਯੋਗਤਾ 12 ਵੀਂ ਰਖੀ ਗਈ ਹੈ ਅਤੇ ਵਖ-ਵਖ ਕੰਪਨੀਆਂ ਦੁਆਰਾ ਯੋਗ ਉਮੀਦਵਾਰਾਂ ਦੀਆਂ 14 ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇ ਆਧਾਰ ‘ਤੇ ਨਿਯੁਕਤੀਆਂ ਕੀਤੀਆਂ ਜਾਣੀਆਂ ਹਨ। ਉਨ੍ਹਾਂ ਕਿਹਾ ਕਿ ਚਾਹਵਾਨ ਉਮੀਦਵਾਰ ਉਪਰੋਕਤ ਮਿਤੀਆਂ ਨੂੰ ਸਵੇਰੇ 10 ਵਜੇ ਤੋਂ 5 ਵਜੇ ਤਕ ਆਪਣੇ ਅਸਲ ਸਰਟੀਫਿਕੇਟ ਸਮੇਤ ਤਸਦੀਕਸ਼ੁਦਾ ਕਾਪੀਆਂ ਲੈ ਕੇ ਸਮੇਂ ਸਿਰ ਪਹੁੰਚਣ ਦੀ ਖੇਚਲ ਕਰਨ, ਤਾਂ ਜੋ ਵਧ ਤੋਂ ਵਧ ਪ੍ਰਾਰਥੀਆਂ ਨੂੰ ਰੁਜ਼ਗਾਰ ਮੁਹਈਆ ਕਰਵਾਇਆ ਜਾ ਸਕੇ